ਪੰਜਾਬ ਚ ਇਸ ਜਗ੍ਹਾ ਹਫਤੇ ਚ 2 ਦਿਨ ਦੁਕਾਨਾਂ ਰਹਿਣਗੀਆਂ ਬੰਦ
ਇਸ ਵੇਲੇ ਪੰਜਾਬ ਚ ਕਰੋਨਾ ਦਾ ਕਹਿਰ ਜੋਰਾਂ ਤੇ ਹੈ ਅਤੇ ਸਰਕਾਰ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ ਅਤੇ ਪੰਜਾਬ ਸਰਕਾਰ ਹਰ ਹੀਲਾ ਕਰ ਰਹੀ ਹੈ ਕੇ ਇਸ ਵਾਇਰਸ ਨੂੰ ਜਿਆਦਾ ਫੈਲਣ ਤੋਂ ਰੋਕਿਆ ਜਾ ਸਕੇ। ਇਸ ਲਈ ਰੋਜਾਨਾ ਹੀ ਤਰਾਂ ਤਰਾਂ ਦੇ ਹੁਕਮ ਲਾਗੂ ਹੋ ਰਹੇ ਹਨ। ਹੁਣ ਅਜਿਹਾ ਹੀ ਇਕ ਹੋਰ ਹੁਕਮ ਸਰਕਾਰ ਦੁਆਰਾ ਇਸ ਜਗ੍ਹਾ ਲਈ ਦਿੱਤਾ ਗਿਆ ਹੈ।
ਫਤਿਹਗੜ੍ਹ ਸਾਹਿਬ: ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਸਰਕਾਰਾਂ ਤੇ ਜ਼ਿਲ੍ਹਾ ਅਧਿਕਾਰੀਆਂ ਵਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਫਤਿਹਗੜ੍ਹ ਸਾਹਿਬ ‘ਚ ਵੀ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਕੁੱਝ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਅਮ੍ਰਿਤ ਕੌਰ ਨੇ ਹੁਕਮ ਜਾਰੀ ਕਰਦਿਆਂ ਹਲਕਾ ਅਮਲੋਹ ਤੇ ਮੰਡੀ ਗੋਬਿੰਦਗੜ੍ਹ ‘ਚ ਹਫਤੇ ਦੇ ਪਹਿਲੇ 2 ਦਿਨ ਸਾਰੀਆਂ ਦੁਕਾਨਾਂ ਤੇ ਪੂਰੀ ਇੰਡਸਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਭਾਵ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਵਲੋਂ ਇਹ ਫੈਸਲਾ ਲਿਆ ਗਿਆ ਹੈ ਅਤੇ ਅਮਲੋਹ ਤੇ ਮੰਡੀ ਗੋਬਿੰਦਗੜ੍ਹ ‘ਚ ਸੋਮਵਾਰ ਤੇ ਮੰਗਲਵਾਰ ਨੂੰ ਸਾਰੀਆਂ ਦੁਕਾਨਾਂ ਦੇ ਨਾਲ ਪੂਰੀ ਇੰਡਸਟਰੀ ਵੀ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ