BREAKING NEWS
Search

ਪੰਜਾਬ ਚ ਹੜ੍ਹਾਂ ਨੂੰ ਲੈਕੇ ਵੱਜੀ ਖਤਰੇ ਦੀ ਘੰਟੀ , ਜਾਰੀ ਹੋਇਆ ਅਲਰਟ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਹੁਕਮ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਵਿੱਚ ਪਿਛਲੇ ਦਿਨਾਂ ਤੋਂ ਕਾਫੀ ਹੁੰਮਸ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ, ਜਿਸ ਕਾਰਨ ਲੋਕ ਖਾਸੇ ਪਰੇਸ਼ਾਨ ਹਨ, ਦੂਜੇ ਪਾਸੇ ਮੌਸਮ ਦੇ ਵੱਲੋਂ ਕਈ ਜਿਲ੍ਹਿਆਂ ਦੇ ਵਿੱਚ ਮੀਂਹ ਨੂੰ ਲੈ ਕੇ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ l ਦੂਜੇ ਪਾਸੇ ਪੰਜਾਬ ਦੇ ਵਿੱਚ ਹੜਾਂ ਨੂੰ ਲੈ ਕੇ ਵੀ ਸਥਿਤੀ ਹੁਣ ਕਾਫੀ ਗੰਭੀਰ ਹੋ ਚੁੱਕੀ ਹੈ, ਕਿਉਂਕਿ ਪੰਜਾਬ ਵਿੱਚ ਹੜਾਂ ਦੀ ਸਥਿਤੀ ਨੂੰ ਵੇਖਦਿਆਂ ਹੋਇਆ ਹੁਣ ਅਧਿਕਾਰੀਆਂ ਨੂੰ ਸਖਤ ਹੁਕਮ ਦੇ ਦਿੱਤੇ ਗਏ ਹਨ, ਤਾਂ ਜੋ ਹੜਾਂ ਦੀ ਸਥਿਤੀ ਤੋਂ ਨਜਿੱਠਣ ਦੇ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਜਾ ਸਕਣ। ਜਿਸ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਹੈਲਪਲਾਈਨ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ।

ਦੱਸਦਿਆ ਕਿ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਦੇ ਸਾਰਿਆਂ ਜਿਲਿਆਂ ਦੇ ਵਿੱਚ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ। ਉਧਰ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ, ਤਾਂ ਜੋ ਹੜਾਂ ਦੀ ਸਥਿਤੀ ਤੋਂ ਨਜਿਠਣ ਦੇ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਸਕਣ ।

ਉਥੇ ਹੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਰਸਾਤੀ ਨਾਲੇ, ਚੋਅ ਅਤੇ ਡਰੇਨਾਂ ਆਦਿ ਦੀ ਸਫ਼ਾਈ ਲਈ ਪਹਿਲਾਂ ਤੋਂ ਹੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਤੇ ਜ਼ਿਲ੍ਹਿਆਂ ਵੱਲੋਂ ਸਫ਼ਾਈ ਕਾਰਜ ਮੁਕੰਮਲ ਕਰ ਲਏ ਗਏ ਹਨ, ਪਰ ਫਿਰ ਵੀ ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਸਥਾਪਿਤ ਕੀਤੇ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਉਧਰ ਜਾਰੀ ਕੀਤੇ ਗਏ ਹੈਲਪਲਾਈਨ ਨੰਬਰਾਂ ਦੇ ਜ਼ਰੀਏ ਤੁਸੀਂ ਆਪਣੇ ਇਲਾਕੇ ਦੇ ਨਾਲ ਸੰਬੰਧਿਤ ਹੜਾਂ ਦੀ ਸਥਿਤੀ ਦੀ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ, ਉਸ ਵਾਸਤੇ ਤੁਹਾਨੂੰ ਵੈਬਸਾਈਟ ਦੇ ਉੱਪਰ ਇਨਾਂ ਨੰਬਰਾਂ ਸਬੰਧੀ ਸਾਰੀ ਜਾਣਕਾਰੀ ਮਿਲ ਜਾਵੇਗੀ। ਜਿਨਾਂ ਤੇ ਸੰਪਰਕ ਕਰਕੇ ਤੁਸੀਂ ਸਥਿਤੀ ਬਾਰੇ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ l



error: Content is protected !!