BREAKING NEWS
Search

ਪੰਜਾਬ ਚ 2 ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ – ਮਾਨਸੂਨ ਫਿਰ ਹੋਵੇਗਾ ਸਰਗਰਮ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਹੋਣ ਵਾਲੀ ਭਾਰੀ ਬਰਸਾਤ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਜਿੱਥੇ ਭਰੀ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਲਗਾਤਾਰ ਖ਼ਬਰਾਂ ਵੀ ਸਾਹਮਣੇ ਆਈਆਂ ਹਨ ਜਿਸ ਨਾਲ ਕਈ ਪਰਵਾਰਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ। ਹੁਣ ਪੰਜਾਬ ਚ ਮੌਸਮ ਵਿਭਾਗ ਵਲੋਂ 26 ਤੋਂ 28 ਜੁਲਾਈ ਤਕ ਭਾਰੀ ਮੀਂਹ ਪੈਣ ਦੀ ਦਿੱਤੀ ਚਿਤਾਵਨੀ, ਮਾਨਸੂਨ ਫਿਰ ਹੋਵੇਗਾ ਸਰਗਰਮ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਜਿੱਥੇ ਮੌਨਸੂਨ ਤੇ ਚਲਦਿਆਂ ਹੋਇਆਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਇਸ ਕਾਰਨ ਵੀ ਬਹੁਤ ਸਾਰੇ ਹਾਦਸੇ ਵਾਪਰੇ ਹਨ।

ਉੱਥੇ ਹੀ ਹੁਣ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਮੰਗਲਵਾਰ ਤੋਂ ਫਿਰ ਮਾਨਸੂਨ ਪੰਜਾਬ ਵਿਚ ਹਾਵੀ ਹੁੰਦੀ ਦਿਖਾਈ ਦੇਵੇਗੀ। ਜਿੱਥੇ ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿਚ 2 ਮਿਲੀਮੀਟਰ ਮੀਂਹ ਸਮੇਤ ਇੱਕ ਦੋ ਸ਼ਹਿਰਾਂ ਚ ਮੀਂਹ ਪੈ ਸਕਦਾ ਹੈ ਉਥੇ ਹੀ ਸੂਬੇ ਵਿਚ ਮੁੜ ਤੋਂ ਬਰਸਾਤ ਮੰਗਲਵਾਰ ਨੂੰ ਹੋਵੇਗੀ।

26 ਜੁਲਾਈ ਤੋਂ ਲੈ ਕੇ 28 ਜੁਲਾਈ ਤੱਕ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵੱਖ-ਵੱਖ ਹਿੱਸਿਆ ਵਿੱਚ ਮੀਂਹ ਪੈਣ ਦੀ ਸੰਭਾਵਨਾ ਮੌਸਮ ਵਿਭਾਗ ਚੰਡੀਗੜ੍ਹ ਤੋਂ ਸਾਹਮਣੇ ਆਈ ਹੈ ਉਥੇ ਹੀ ਬੀਤੇ ਦਿਨੀਂ ਹੋਈ ਬਰਸਾਤ ਦੇ ਕਾਰਨ ਕਈ ਜਗ੍ਹਾ ਤੇ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ ਅਤੇ ਬਰਸਾਤ ਦੇ ਚਲਦਿਆਂ ਹੋਇਆਂ ਕਈ ਖੇਤਰਾਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ ਜਿਸ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੇਂ ਕਿਸਾਨਾਂ ਵੱਲੋਂ ਜਿੱਥੇ ਝੋਨੇ ਦੀ ਫਸਲ ਦੀ ਬਿਜਾਈ ਕਿਸਾਨਾਂ ਵੱਲੋਂ ਕੀਤੀ ਗਈ ਸੀ।

ਉਥੇ ਹੀ ਬਰਸਾਤ ਹੋਣ ਨਾਲ ਇਸ ਝੋਨੇ ਦੀ ਫਸਲ ਨੂੰ ਫਾਇਦਾ ਹੋਇਆ ਸੀ ਪਰ ਪੰਜਾਬ ਦੇ ਕਈ ਖੇਤਰਾਂ ਵਿੱਚ ਵਧੇਰੇ ਬਰਸਾਤ ਹੋਣ ਦੇ ਚੱਲਦਿਆਂ ਹੋਇਆਂ ਝੋਨੇ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਮੰਗਲਵਾਰ ਤੋਂ ਮੁੜ ਹੋਣ ਵਾਲੀ ਬਰਸਾਤ ਦੇ ਕਾਰਨ ਪੰਜਾਬ ਵਿੱਚ ਲੋਕਾਂ ਨੂੰ ਵੱਧ ਰਹੇ ਤਾਪਾਮਾਨ ਦੇ ਪਾਰੇ ’ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।



error: Content is protected !!