BREAKING NEWS
Search

ਪੰਜਾਬ ਚ 24 ਅਤੇ 25 ਮਈ ਨੂੰ ਹੁਣ ਇਹਨਾਂ ਵਲੋਂ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕਰੋਨਾ ਦੇ ਪ੍ਰਭਾਵ ਤੋਂ ਬਚਾਅ ਲਈ ਲੋਕਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਂਦਾ ਸੀ ਤੇ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਭਰੋਸਾ ਵੀ ਦਿਵਾਇਆ ਗਿਆ ਸੀ। ਜਿਸ ਨੂੰ ਹੌਲੀ-ਹੌਲੀ ਉਨ੍ਹਾਂ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ। ਰੁਜ਼ਗਾਰ ਮੇਲਿਆ ਦੇ ਵਿੱਚ ਯੋਗਤਾ ਦੇ ਆਧਾਰ ਤੇ ਕਾਬਲ ਉਮੀਦਵਾਰਾਂ ਨੂੰ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਪੰਜਾਬ ਵਿਚ ਹੁਣ 24 ਅਤੇ 25 ਮਈ ਨੂੰ ਇਨ੍ਹਾਂ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿੱਚ ਬੇਰੁਜਗਾਰੀ ਨੌਜਵਾਨ ਅਧਿਆਪਕਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੂਬਾ ਸਰਕਾਰ ਦੇ ਵਿਰੁਧ ਰੋਸਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿ ਬੇਰੁਜ਼ਗਾਰ ਨੌਜਵਾਨ ਟੀਚਰ ਸਰਕਾਰ ਤੋਂ ਨੌਕਰੀ ਦੀ ਮੰਗ ਕਰ ਰਹੇ ਹਨ। ਤੇ ਸਰਕਾਰ ਕਰੋਨਾ ਸੰਕਟ ਤੇ ਵਿੱਚ ਅਧਿਆਪਕਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਹੱਲ ਕਰਨ ਤੋਂ ਟਾਲਾ ਵੱਟਣ ਦੀ ਨੀਤੀ ਅਪਣਾ ਰਹੀ ਹੈ।

ਇਸ ਲਈ ਹੀ ਸੂਬੇ ਦੇ ਟੀਚਰਾਂ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਤੇ ਵਿਦਿਆਰਥੀਆਂ ਤੋਂ ਪੜ੍ਹਾਈ ਦਾ ਹੱਕ ਖੋਹਣ ਲਈ ਵਿਰੋਧ ਕਰਦੇ ਹੋਏ ਪੰਜਾਬ ਭਰ ਵਿੱਚ 24 ਅਤੇ 25 ਮਈ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਤੇ ਸਿੱਖਿਆ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਬੇਰੁਜ਼ਗਾਰ ਅਧਿਆਪਕਾਂ ਤੋਂ ਰੁਜ਼ਗਾਰ ਅਧਿਆਪਕਾਂ ਤੋਂ ਰੈਗੂਲਰ ਭਰਤੀ ਅਤੇ ਪੂਰੀ ਤਨਖਾਹ ਦਾ ਹੱਕ ਖੋਹਣਾ , ਸਰਕਾਰ ਦੀਆਂ ਨੀਤੀਆਂ ਵਿੱਚ ਸ਼ਾਮਲ ਹੈ। ਅਧਿਆਪਕਾਂ ਨੇ ਸਰਕਾਰ ਉਪਰ ਦੋਸ਼ ਲਾਉਂਦਿਆਂ ਹੋਇਆਂ ਕਿਹਾ ਕਿ ਸਰਕਾਰ ਵੱਲੋਂ ਰੁਜ਼ਗਾਰ ਅਤੇ ਸਿੱਖਿਆ ਨੂੰ ਕਾਰਪੋਰੇਟ ਘਰਾਣਿਆਂ ਦੇ ਕੋਲ ਗਿਰਵੀ ਰੱਖਿਆ ਜਾ ਰਿਹਾ ਹੈ।

24 ਅਤੇ 25 ਮਈ ਨੂੰ ਜਿਥੇ ਜ਼ਿਲ੍ਹਾ ਭਰ ਵਿੱਚ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਸ ਅਰਥੀ ਫੂਕ ਰੋਸ ਮੁਜ਼ਾਹਰਿਆਂ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਵੱਲੋਂ ਦਿੱਤੀ ਗਈ ਹੈ।



error: Content is protected !!