BREAKING NEWS
Search

ਪੰਜਾਬ ਚ 24 ਘੰਟਿਆਂ ਚ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦਾ ਕਹਿਰ ਘੱਟ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਤਾਂ ਜੋ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਕਰੋਨਾ ਸਥਿਤੀ ਤੇ ਵਿਚਾਰ ਵਟਾਂਦਰਾ ਕਰਕੇ ਨਵੀਆਂ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਦੇਸ਼ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਹੁਣ ਸਰਕਾਰ ਵੱਲੋਂ 24 ਘੰਟਿਆਂ ਦੇ ਅੰਦਰ ਪ੍ਰਾਪਤ ਹੋਏ ਅੰਕੜਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਕਿੰਨੇ ਕੇਸ ਹੁਣ ਤਕ ਸਾਹਮਣੇ ਆਏ ਹਨ ਤੇ ਕਿੰਨੀਆਂ ਮੌਤਾਂ ਹੋ ਚੁਕੀਆਂ ਹਨ। ਪੰਜਾਬ ਵਿੱਚ ਕਰੋਨਾ ਦੀ ਸਥਿਤੀ ਇਸ ਸਮੇਂ ਚਿੰਤਾਜਨਕ ਬਣੀ ਹੋਈ ਹੈ।

ਪਹਿਲਾਂ ਦੇ ਮੁਕਾਬਲੇ ਕੋਰੋਨਾ ਕੇਸਾਂ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਨੂੰ ਦੇਖਦੇ ਹੋਏ ਹੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਕੁਝ ਢਿੱਲ ਦਿੱਤੀ ਗਈ ਹੈ। ਅੱਜ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਐਤਵਾਰ ਨੂੰ ਕਰੋਨਾ ਕਾਰਨ 49 ਮਰੀਜ਼ਾਂ ਦੀ ਜਾਨ ਚਲੀ ਗਈ। ਇਸ ਕਰੋਨਾ ਕਾਰਣ 958 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਪੰਜਾਬ ‘ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 15562 ਤੱਕ ਪਹੁੰਚ ਗਿਆ ਹੈ। ਰਾਜ ‘ਚ ਕੁੱਲ 5,87,903 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ।

1980 ਮਰੀਜ਼ਾਂ ਨੇ ਕਰੋਨਾ ਉੱਪਰ ਜਿੱਤ ਪ੍ਰਾਪਤ ਕੀਤੀ ਹੈ ਤੇ ਆਪਣੇ ਘਰ ਜਾ ਚੁੱਕੇ ਹਨ। ਜਿਸ ਦੇ ਚੱਲਦੇ 5,59,360 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 12,981 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ। ਪੰਜਾਬ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਕੇ ਇਸ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਹੁਣ ਤੱਕ ਬਹੁਤ ਸਾਰੇ ਲੋਕਾਂ ਦੀ ਇਸ ਕਰੋਨਾ ਨੇ ਜਾਨ ਲੈ ਲਈ ਹੈ।



error: Content is protected !!