BREAKING NEWS
Search

ਪੰਜਾਬ ਚ 25 ਅਪ੍ਰੈਲ ਲਈ ਇਹਨਾਂ ਵਲੋਂ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਦੀ ਸਰਕਾਰ ਵੱਲੋਂ ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ, ਜਿਸ ਨਾਲ ਸੂਬੇ ਵਿੱਚ ਕਰੋਨਾ ਦੇ ਕੇਸਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ। ਫਰਵਰੀ ਦੇ ਅਖੀਰ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸੂਬੇ ਅੰਦਰ ਜਿਥੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਉਨ੍ਹਾਂ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਸਟਾਫ਼ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ 10 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ ਅਤੇ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਸੀ।

ਇਸ ਨੂੰ ਲੈ ਕੇ ਬਹੁਤ ਸਾਰੇ ਨਿੱਜੀ ਸਕੂਲਾਂ ਵੱਲੋਂ ਕੈਪਟਨ ਸਰਕਾਰ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਪੰਜਾਬ ਵਿਚ 25 ਅਪ੍ਰੈਲ ਲਈ ਇਹ ਵੱਡਾ ਐਲਾਨ ਹੋ ਗਿਆ ਹੈ। ਸਰਕਾਰ ਵੱਲੋਂ ਜਿੱਥੇ ਬੱਚਿਆਂ ਦੀ ਪੜਾਈ ਆਨਲਾਈਨ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਥੇ ਹੀ ਪੰਜਾਬ ਦੇ ਸਮੂਹ ਮਿਡਲ ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਵਿੱਚ ਆਨਲਾਈਨ ਅਧਿਆਪਕ ਤਬਾਦਲਿਆਂ ਦੀ ਆੜ ਵਿੱਚ ਵਿਦਿਆਰਥੀ ਅਤੇ ਅਧਿਆਪਕ ਹਿੱਤਾਂ ਦਾ ਘਾਣ ਕਰਨ ਤੇ ਉਤਰੀ ਸਰਕਾਰ ਦਾ ਬਹੁਤ ਜਗ੍ਹਾ ਤੇ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਧਿਆਪਕ ਜਥੇ ਬੰਦੀ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ ਜਿਲਾ ਸਕੱਤਰ ਹਰਜਿੰਦਰ ਅਨੂਪਗੜ੍ਹ ਨੇ ਆਖਿਆ ਕਿ ਸਰਕਾਰ ਵੱਲੋਂ ਸਿੱਖਿਆ ਨੀਤੀਆਂ ਨਾਲ ਕੀਤੇ ਜਾ ਰਹੇ ਖਿ-ਲ-ਵਾ-ੜ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਸਪਸ਼ਟ ਕੀਤਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਤਬਾਹੀ ਤੋਂ ਬਚਾਉਣ ਅਤੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਢਾਹ ਲਾਉਣ, ਰੋਜ਼ਗਾਰ ਦੀ ਛਾਂਟੀ ਅਤੇ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ਼ ਲਾਮਬੰਦੀ ਕਰਦੇ ਹੋਏ ਸਿੱਖਿਆ ਮੰਤਰੀ ਦੇ

ਜੱਦੀ ਹਲਕੇ ਸੰਗਰੂਰ ਵਿੱਚ 25 ਅਪ੍ਰੈਲ ਨੂੰ ਸੂਬਾ ਪੱਧਰੀ ਰੈਲੀ ਅਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਝੂਠੇ ਅੰਕੜਿਆਂ ਦੀ ਆੜ ਵਿੱਚ 12 ਵੀ ਕਲਾਸ ਦੇ ਸਰਟੀਫਿਕੇਟ ਦੇ ਕੇ ਅਨਪੜ੍ਹ ਵਿਦਿਆਰਥੀ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਿਸ਼ਨ ਸ਼ਤ ਪ੍ਰਤੀਸ਼ਤ ਦੇ ਝੂਠੇ ਅੰਕੜਿਆਂ ਨਾਲ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਭਵਿੱਖ ਦਾ ਉਜਾੜਾ ਕੀਤਾ ਜਾ ਰਿਹਾ ਹੈ।



error: Content is protected !!