BREAKING NEWS
Search

ਪੰਜਾਬ ਚ 30 ਅਪ੍ਰੈਲ ਤੱਕ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਹੁਣ ਆਈ ਇਹ ਵੱਡੀ ਤਾਜਾ ਖਬਰ

ਤਾਜਾ ਵੱਡੀ ਖਬਰ

ਕਰੋਨਾ ਦੀ ਅਗਲੀ ਲਹਿਰ ਪੰਜਾਬ ਵਿੱਚ ਫਿਰ ਤੋਂ ਹਾਵੀ ਹੁੰਦੀ ਜਾ ਰਹੀ ਹੈ। ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਭਾਰਤ ਦੇ ਕਈ ਸੂਬਿਆਂ ਵਿੱਚ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਮਹਾਰਾਸ਼ਟਰ ਜਿਥੇ ਸਭ ਤੋਂ ਵਧੇਰੇ ਪ੍ਰਭਾਵਤ ਹੋਣ ਵਾਲਾ

ਸੂਬਾ ਹੈ, ਉਥੇ ਹੀ ਸੂਬੇ ਅੰਦਰ ਸ਼ੁਕਰਵਾਰ ਤੋਂ ਲੈ ਕੇ ਸੋਮਵਾਰ ਤੱਕ ਪੂਰਨ ਰੂਪ ਵਿੱਚ ਤਾਲਾਬੰਦੀ ਤੱਕ ਕੀਤੀ ਗਈ ਹੈ। ਹੁਣ ਪੰਜਾਬ ਵਿੱਚ 30 ਅਪ੍ਰੈਲ ਤੱਕ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਇਹ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸੂਬੇ ਅੰਦਰ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਨਿੱਜੀ ਸਕੂਲਾਂ ਵੱਲੋਂ ਸਕੂਲਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਹੁਣ ਨਿੱਜੀ ਸਕੂਲਾਂ ਨੂੰ ਸੰਨ੍ਹ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿੱਥੇ ਪੰਜਾਬ ਦੇ ਸਾਰੇ

ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉੱਥੇ ਹੀ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਅਧਿਆਪਕਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜੋ ਬੱਚਿਆਂ ਦੇ ਮਾਪਿਆਂ ਨੂੰ ਸਕੂਲਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਰਹੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਪੰਜਾਬ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਬਹੁਤ

ਸਾਰੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਤਾਂ ਜੋ ਬੱਚਿਆਂ ਨੂੰ ਨਿਜੀ ਸਕੂਲਾਂ ਦੇ ਬਰਾਬਰ ਦੀ ਯੋਗਤਾ ਵਾਲੀ ਪੜ੍ਹਾਈ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਸਕੇ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਸਦਕਾ ਸਰਕਾਰੀ ਸਕੂਲਾਂ ਨੇ ਨਿੱਜੀ ਸਕੂਲਾਂ ਨੂੰ ਪਛਾੜ ਕੇ ਬੱਚਿਆਂ ਦੀ ਦਾਖਲਾ ਦਰ ਨੂੰ ਵਧਾ ਦਿੱਤਾ ਹੈ। ਉੱਥੇ ਹੀ ਹੁਣ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਨੂੰ ਨਿਜੀ ਸਕੂਲਾਂ ਦੀਆਂ ਫੀਸਾਂ ਤੋਂ ਰਾਹਤ ਪਾਉਦੇ ਹੋਏ ਸਰਕਾਰੀ ਸਮਾਰਟ ਸਕੂਲਾਂ ਵਿੱਚ ਦਾਖਲ ਕਰਾਇਆ ਜਾ ਰਿਹਾ ਹੈ। ਉਥੇ ਹੀ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਦਾਖਲਾ ਪ੍ਰਕਿਰਿਆ ਆਨਲਾਈਨ ਕੀਤੀ ਜਾ ਰਹੀ ਹੈ।



error: Content is protected !!