=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ NRI ਆਪਣੀ ਪਤਨੀ ਨੂੰ ਛੱਡ ਹੋਇਆ ਫਰਾਰ, ਪਤਨੀ ਅਤੇ ਸੋਹਰੇ ਪਰਿਵਾਰ ਨੇ ਲਾਇਆ ਘਰ ਅਗੇ ਧਰਨਾ ਤੇ ਲਾਏ ਗੰਭੀਰ ਦੋਸ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜ਼ਿਆਦਾਤਰ ਲੋਕ ਆਪਣਾ ਭਵਿੱਖ ਵਿਦੇਸ਼ਾਂ ਵਿੱਚ ਵੇਖਦੇ ਹਨ । ਜਿਸਦੇ ਚਲਦਿਆਂ ਜ਼ਿਆਦਾਤਰ ਪੰਜਾਬੀਆਂ ਦਾ ਹੀ ਸੁਪਨਾ ਹੁੰਦਾ ਹੈ ਕਿ ਉਹ ਵਿਦੇਸ਼ ਜਾ ਕੇ ਸੈਟਲ ਹੋ ਜਾਣ । ਜਿਸ ਦੇ ਚੱਲਦੇ ਬਹੁਤ ਸਾਰੇ ਲੋਕ ਪੰਜਾਬ ਵਿੱਚ ਵੱਖ ਵੱਖ ਤਰੀਕਿਆਂ ਦੇ ਨਾਲ ਕੋਸ਼ਿਸ਼ਾਂ ਕਰਦੇ ਹਨ ਕਿ ਉਹ ਵਿਦੇਸ਼ੀ ਧਰਤੀ ਤੇ ਪਹੁੰਚ ਜਾਣ । ਜਿੱਥੇ ਵਿਦੇਸ਼ ਦੇ ਨਾਮ ਤੇ ਲੋਕ ਕਈ ਤਰ੍ਹਾਂ ਦੀਆਂ ਠੱਗੀਆਂ ਦਾ ਸ਼ਿਕਾਰ ਹੁੰਦੇ ਹਨ ਉੱਥੇ ਹੀ ਵਿਦੇਸ਼ ਜਾਣ ਦੇ ਨਾਮ ਤੇ ਕਈ ਤਰ੍ਹਾਂ ਦੀਆਂ ਘਟਨਾਵਾਂ ਵੀ ਵਾਪਰਦੀਆਂ ਹਨ, ਜੋ ਸਭ ਨੂੰ ਹੈਰਾਨ ਕਰ ਦਿੰਦੀਆਂ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਐੱਨ ਆਰ ਆਈ ਦੇ ਵੱਲੋਂ ਵਿਦੇਸ਼ ਤੋਂ ਆਪਣੀ ਪਤਨੀ ਨੂੰ ਲਿਆ ਕੇ ਸਹੁਰੇ ਪਰਿਵਾਰ ਛੱਡ ਗਿਆ ।

ਜਿਸ ਦੇ ਚੱਲਦੇ ਹੁਣ ਉਸ ਦੀ ਪਤਨੀ ਵੱਲੋਂ ਆਪਣੇ ਸਹੁਰੇ ਪਰਿਵਾਰ ਦੇ ਘਰ ਮੂਹਰੇ ਹੀ ਧਰਨਾ ਲਗਾ ਦਿੱਤਾ ਗਿਆ ਹੈ । ਦੱਸ ਦੇਈਏ ਕਿ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਪਿੰਡ ਸੋਹਲ ਵਿਖੇ ਇਕ ਐੱਨ ਆਰ ਆਈ ਆਪਣੀ ਘਰਵਾਲੀ ਗੁਰਪ੍ਰੀਤ ਨੂੰ ਉਸ ਦੇ ਸਹੁਰੇ ਪਰਿਵਾਰ ਛੱਡ ਗਿਆ। ਜਿਸ ਦੇ ਚੱਲਦੇ ਹੁਣ ਗੁਰਪ੍ਰੀਤ ਨੇ ਆਪਣੇ ਸਹੁਰੇ ਘਰ ਮੂਹਰੇ ਧਰਨਾ ਲਗਾ ਦਿੱਤਾ ਹੈ ਅਤੇ ਸਹੁਰੇ ਪਰਿਵਾਰ ਉੱਤੇ ਦੋਸ਼ ਲਗਾਏ ਹਨ ਕਿ ਉਹ ਉਸ ਨੂੰ ਘਰੋਂ ਬਾਹਰ ਕੱਢ ਰਹੇ ਹਨ । ਜਿਸ ਤੋਂ ਬਾਅਦ ਚ ਇਸ ਦੀ ਜਾਣਕਾਰੀ ਪੁਲੀਸ ਤਕ ਪਹੁੰਚੀ ਤੇ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਉੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈ ਪੀਡ਼ਤ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਗੁਰਦਾਸਪੁਰ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਦੇ ਨਾਲ ਹੋਇਆ ਸੀ । ਜਿਸ ਤੋਂ ਬਾਅਦ ਉਹ ਦੋਵੇਂ ਫਰਾਂਸ ਚਲੇ ਗਏ ਤੇ ਫਰਾਂਸ ਵਿਚ ਉਨ੍ਹਾਂ ਦੀ ਜਾ ਕੇ ਲੜਾਈ ਹੋਣੀ ਸ਼ੁਰੂ ਹੋ ਗਈ। ਫਿਰ ਨਿਸ਼ਾਨ ਸਿੰਘ ਨੇ ਉਸ ਨੂੰ ਕਿਹਾ ਕਿ ਅਸੀਂ ਦੋਵੇਂ ਭਾਰਤ ਚੱਲਦੇ ਹਾਂ ਉੱਥੇ ਜਾ ਕੇ ਹੀ ਭਾਰਤ ਰਹਾਂਗੇ। ਜਿਸ ਤੋਂ ਬਾਅਦ ਉਹ ਦੋਵੇਂ ਭਾਰਤ ਆ ਗਏ । ਪੀਡ਼ਤਾ ਨੇ ਦੱਸਿਆ ਕਿ ਨਿਸ਼ਾਨ ਸਿੰਘ ਨੂੰ ਬਾਰਾਂ ਦਿਨ ਹੋ ਚੁੱਕੇ ਨੇ ਘਰੋਂ ਗਏ ਨੂੰ, ਉਸ ਦਾ ਕੁਝ ਵੀ ਪਤਾ ਨਹੀਂ ਲੱਗਿਆ ਕਿ ਉਹ ਕਿੱਥੇ ਗਿਆ ਹੈ।

ਜਿਸ ਤੋਂ ਬਾਅਦ ਉਸਦੇ ਵੱਲੋਂ ਆਪਣੇ ਸਹੁਰੇ ਪਰਿਵਾਰ ਤੇ ਦੋਸ਼ ਲਗਾਉਂਦਿਆਂ ਕਿਹਾ ਗਿਆ ਕਿ ਮੇਰੇ ਸਹੁਰੇ ਪਰਿਵਾਰ ਦੇ ਵੱਲੋਂ ਮੇਰੇ ਨਾਲ ਚੰਗਾ ਵਿਵਹਾਰ ਨਹੀਂ ਕੀਤਾ ਜਾਂਦਾ । ਜਿਸ ਦੇ ਚੱਲਦੇ ਅੱਜ ਮੈਂ ਘਰ ਦੇ ਬਾਹਰ ਧਰਨਾ ਲਗਾਇਆ ਹੈ ਤਾਂ ਜੋ ਮੈਨੂੰ ਇਨਸਾਫ ਮਿਲ ਸਕੇ । ਉੱਥੇ ਹੀ ਹੁਣ ਪੁਲੀਸ ਦੇ ਵੱਲੋਂ ਪੀਡ਼ਤ ਲਡ਼ਕੀ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।




error: Content is protected !!