BREAKING NEWS
Search

ਪੰਜਾਬ: ਜਿਗਰੀ ਯਾਰ ਨੇ ਹੀ ਕੀਤਾ ਦੋਸਤ ਦਾ ਬੇਰਹਿਮੀ ਨਾਲ ਕਤਲ, ਕਮਾਇਆ ਕਹਿਰ

ਆਈ ਤਾਜ਼ਾ ਵੱਡੀ ਖਬਰ

ਅਪਰਾਧਿਕ ਘਟਨਾਵਾਂ ਦੇ ਵਿਚ ਜਿਥੇ ਲਗਾਤਾਰ ਵਾਧਾ ਹੋ ਰਿਹਾ ਹੈ ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਵੀ ਜਾ ਰਹੀ ਹੈ ਜਿੱਥੇ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਏਥੇ ਜਿਗਰੀ ਯਾਰ ਨੇ ਹੀ ਕੀਤਾ ਦੋਸਤ ਦਾ ਬੇਰਹਿਮੀ ਨਾਲ ਕਤਲ, ਕਮਾਇਆ ਕਹਿਰ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਾਭਾ ਦੇ ਪਾਂਡੂਸਰ ਮੁਹੱਲਾ ਤੋਂ ਸਾਹਮਣੇ ਆਇਆ ਹੈ ਜਿਥੇ ਬੀਤੇ ਦਿਨੀਂ ਇਸ ਮੁਹੱਲੇ ਦੇ ਪੁਰਾਣਾ ਹਾਈਕੋਰਟ ਵਿਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਓਂਕਾਰ ਸਿੰਘ ਉਰਫ ਈਲੂ ਦਾ ਬੜੀ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਪੁਲਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ।

ਉਥੇ ਹੀ ਪੁਲਸ ਵੱਲੋਂ ਇਸ ਘਟਨਾ ਦੀ ਜਾਂਚ ਕਰਦੇ ਹੋਏ ਇਸ ਕਤਲ ਨੂੰ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਜਿੱਥੇ 48 ਘੰਟਿਆਂ ਚ ਭਾਰੀ ਮਿਹਨਤ ਪਿਛੋਂ ਕਾਤਲ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਨੌਜਵਾਨ ਦਾ ਕਤਲ ਉਸ ਦਾ ਆਪਣਾ ਵੀ ਜਿਗਰੀ ਦੋਸਤ ਨਿਕਲਿਆ ਹੈ। ਥਾਣਾ ਕੋਤਵਾਲੀ ਦੇ ਐਸ ਐਚ ਓ ਹੈਰੀ ਬੋਪਾਰਾਏ ਵੱਲੋਂ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਪੁਲਿਸ ਵੱਲੋਂ ਇਸ ਕਤਲ ਦੀ ਗੁੱਥੀ ਸੁਲਝਾਉਣ ਵਾਸਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਸੀ।

ਉੱਥੇ ਹੀ ਸੀ ਸੀ ਟੀ ਵੀ ਦੀ ਮਦਦ ਨਾਲ ਪੁਲਿਸ ਵੱਲੋਂ ਕਾਤਲ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਜਿਸ ਦਾ ਇੱਕ ਦਿਨ ਦਾ ਰਿਮਾਂਡ ਵੀ ਪੁਲਿਸ ਵੱਲੋਂ ਹਾਸਲ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸ਼ਿਵਮ ਕੁਮਾਰ ਉਰਫ ਬੱਬਲੂ ਵਜੋਂ ਹੋਈ ਹੈ, ਜੋ ਕਿ ਪਾਂਡੂਸਰ ਮੁਹੱਲੇ ਦਾ ਹੀ ਰਹਿਣ ਵਾਲਾ ਹੈ। ਦਸਿਆ ਗਿਆ ਹੈ ਕਿ ਜਿੱਥੇ ਸ਼ਰਾਬ ਦੇ ਨਸ਼ੇ ਵਿੱਚ ਸ਼ਿਵਮ ਕੁਮਾਰ ਅਤੇ ਉਂਕਾਰ ਸਿੰਘ ਦੀ ਲੜਾਈ ਹੋ ਗਈ ਸੀ ਜੋ ਕਿ ਆਪਸ ਵਿੱਚ ਬਹੁਤ ਗੂੜ੍ਹੇ ਦੋਸਤ ਸਨ।

ਇਸ ਲੜਾਈ ਦੌਰਾਨ ਹੀ ਸ਼ਿਵਮ ਕੁਮਾਰ ਨੇ ਘਰੋਂ ਕੁਹਾੜੀ ਲਿਆ ਕੇ ਉਂਕਾਰ ਸਿੰਘ ਦੀ ਗਰਦਨ ’ਤੇ ਕਈ ਵਾਰ ਕਰ ਦਿੱਤੇ, ਇਸ ਹਾਦਸੇ ਦੇ ਵਿਚ ਉਂਕਾਰ ਸਿੰਘ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਸੀ ਸੀ ਟੀ ਵੀ ਫੁਟੇਜ਼ ਵਿਚ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਜਾਂਦੇ ਹੋਏ ਕੈਦ ਹੋ ਗਿਆ ਸੀ ਜਿਸ ਦੇ ਹੱਥ ਵਿੱਚ ਕੁਹਾੜੀ ਫੜ੍ਹੀ ਹੋਈ ਸੀ।



error: Content is protected !!