ਆਈ ਤਾਜ਼ਾ ਵੱਡੀ ਖਬਰ
ਅਜਕਲ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਲੁੱਟ-ਖੋਹ ਦੇ ਮਕਸਦ ਨਾਲ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਉੱਥੇ ਹੀ ਕੁੱਝ ਲੋਕਾਂ ਵੱਲੋਂ ਆਪਸੀ ਪਰਿਵਾਰਕ ਵਿਵਾਦਾਂ ਦੇ ਚੱਲਦਿਆਂ ਹੋਇਆਂ ਆਪਣਿਆਂ ਨੂੰ ਹੀ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਜਿੱਥੇ ਕੁਝ ਲੋਕਾਂ ਵੱਲੋਂ ਜ਼ਮੀਨ ਜਾਇਦਾਦ ਦੇ ਝਗੜੇ ਅਤੇ ਪਰਿਵਾਰਕ ਝਗੜਿਆਂ ਦੇ ਕਾਰਨ ਵੀ ਆਪਣੇ ਹੀ ਪਰਿਵਾਰ ਵਿਚ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਹੁਣ ਢਾਈ ਮਹੀਨੇ ਪਹਿਲਾਂ ਵਿਆਹ ਹੋਏ ਨੌਜਵਾਨ ਦਾ ਚਾਚੇ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੱਟੀ ਦੇ ਅਧੀਨ ਆਉਣ ਵਾਲੇ ਪਿੰਡ ਦੁੱਬਲੀ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ ਇੱਕ ਭਤੀਜੇ ਦਾ ਚਾਚੇ ਵੱਲੋਂ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦਸਿਆ ਗਿਆ ਹੈ ਕਿ ਚਾਚੇ ਬਲਜੀਤ ਸਿੰਘ ਵੱਲੋਂ ਆਪਣੇ ਭਤੀਜੇ ਪ੍ਰਭੂਦਿਆਲ ਨੂੰ ਫ਼ੋਨ ਕੀਤਾ ਗਿਆ ਸੀ ਕਿ ਉਹ ਉਹਨਾਂ ਦੇ ਘਰ ਆ ਜਾਵੇ। ਪਰ ਪ੍ਰਭੂ ਦਿਆਲ ਉਹਨਾਂ ਦੇ ਘਰ ਨਾ ਗਿਆ ਤਾਂ ਚਾਚੇ ਵੱਲੋਂ ਖੁਦ ਹੀ ਆਕੇ ਉਸਨੂੰ ਆਪਣੇ ਘਰ ਲਿਜਾਇਆ ਗਿਆ, ਕਿ ਕੁਝ ਰਿਸ਼ਤੇਦਾਰ ਆਏ ਹਨ ਜੋ ਮਿਲਣਾ ਚਾਹੁੰਦੇ ਹਨ। ਪਰ ਉਨ੍ਹਾਂ ਦੇ ਘਰ ਵਿੱਚ ਕੋਈ ਵੀ ਰਿਸ਼ਤੇਦਾਰ ਨਹੀਂ ਆਇਆ ਹੋਇਆ ਸੀ।
ਉਥੇ ਹੀ ਪ੍ਰਭੂ ਦਿਆਲ ਦੀ ਮਾਂ ਕੁਝ ਸ਼ੱਕ ਹੋਣ ਤੇ ਆਪਣੇ ਬੇਟੇ ਨੂੰ ਲੈਣ ਲਈ ਚਲੇ ਗਈ। ਤਾਂ ਉਸ ਦੇ ਚਾਚੇ ਵੱਲੋਂ ਆਖਿਆ ਗਿਆ ਕਿ ਮੈਂ ਛੱਡ ਆਵਾਗਾ, ਇਸ ਦੌਰਾਨ ਹੀ ਜਦੋਂ ਪ੍ਰਭਦਿਆਲ ਆਪਣੇ ਘਰ ਜਾਣ ਲੱਗਿਆ ਤਾਂ ਉਸ ਦੇ ਚਾਚੇ ਵੱਲੋਂ ਉਸ ਉਪਰ ਗੋਲੀ ਚਲਾ ਦਿੱਤੀ ਗਈ ਅਤੇ ਚਾਰ ਫਾਇਰ ਕੀਤੇ ਗਏ।
ਪ੍ਰਭਦਿਆਲ ਜਿੱਥੇ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਪੱਟੀ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਵੱਲੋਂ ਹੁਣ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਜਿੱਥੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਜਿੱਥੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਉਥੇ ਹੀ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ