ਆਈ ਤਾਜਾ ਵੱਡੀ ਖਬਰ
ਵਾਪਰ ਰਹੀਆਂ ਸੜਕ ਦੁਰਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਕਈ ਅਜਿਹੇ ਹਾਦਸੇ ਵਾਪਰ ਰਹੇ ਹਨ ਜਿਸ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਇੱਕ ਤੋਂ ਬਾਅਦ ਇੱਕ ਵਾਪਰਣ ਵਾਲੀਆ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਹੀ ਅਜਿਹੇ ਹਾਦਸੇ ਵਾਪਰ ਰਹੇ ਹਨ। ਵਾਹਨ ਚਾਲਕਾਂ ਵਾਸਤੇ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਉਨ੍ਹਾਂ ਦੀ ਉਲੰਘਣਾ ਹੋਣ ਕਾਰਨ ਅਜਿਹੇ ਹਾਦਸੇ ਵਾਪਰ ਜਾਂਦੇ ਹਨ। ਇਨ੍ਹਾਂ ਘਟਨਾਵਾਂ ਦਾ ਸ਼ਿਕਾਰ ਹੋਣ ਵਾਲੇ ਵਿਅਕਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ ਸ਼੍ਰੀ ਦਰਬਾਰ ਸਾਹਿਬ ਤੋਂ ਦਰਸ਼ਨ ਕਰ ਕੇ ਪਰਤ ਰਹੇ ਮੁੰਡਿਆਂ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਤਿੰਨ ਦੀ ਮੌਤ ਹੋਈ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਤੋਂ ਸਾਹਮਣੇ ਆਇਆ ਹੈ। ਜਿਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ।
ਦੱਸ ਦਈਏ ਕਿ ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਫਤਿਆਬਾਦ ਦੇ ਰਹਿਣ ਵਾਲੇ ਤਿੰਨ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਆਪਣੇ ਪਿੰਡ ਵਾਪਸ ਪਰਤ ਰਹੇ ਸਨ। ਇਨ੍ਹਾਂ ਵਿਚ ਅੰਮ੍ਰਿਤਪਾਲ ਸਿੰਘ ਪੁੱਤਰ ਤਰਸੇਮ ਸਿੰਘ 17 ਸਾਲਾ, ਮਨੀ ਸਿੰਘ ਪੁੱਤਰ ਜਸਵੀਰ ਸਿੰਘ 20 ਸਾਲਾ, ਅਰਸ਼ਦੀਪ ਸਿੰਘ ਪੁੱਤਰ ਸੋਨੂੰ ਠੇਕੇਦਾਰ ਸ਼ਾਮਲ ਸਨ। ਜਦੋਂ ਤਿੰਨੇ ਨੌਜਵਾਨ ਵਾਪਸ ਆਪਣੇ ਪਿੰਡ ਨੂੰ ਜਾ ਰਹੇ ਸਨ ਤਾਂ ਉਸ ਸਮੇਂ ਇਹਨਾਂ ਤਿੰਨਾਂ ਦਾ ਇੱਕ ਟਿਪਰ ਨਾਲ ਐਕਸੀਡੈਂਟ ਹੋ ਗਿਆ।
ਇਸ ਦੀ ਸੂਚਨਾ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਅਤੇ ਮਾਮਲੇ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।
Home ਤਾਜਾ ਜਾਣਕਾਰੀ ਪੰਜਾਬ: ਦਰਬਾਰ ਸਾਹਿਬ ਤੋਂ ਦਰਸ਼ਨ ਕਰਕੇ ਪਰਤ ਰਹੇ ਮੁੰਡਿਆਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ 3 ਦੀ ਮੌਤ
ਤਾਜਾ ਜਾਣਕਾਰੀ