ਆਈ ਤਾਜ਼ਾ ਵੱਡੀ ਖਬਰ
ਅੱਜਕਲ ਦਿਨ-ਦਿਹਾੜੇ ਹੀ ਵਾਪਰ ਰਹੀਆਂ ਲੁੱਟ-ਖੋਹ ਅਤੇ ਚੋਰੀ ਠੱਗੀ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਥੇ ਹੀ ਗੈਰ ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਚੋਰੀ ਅਤੇ ਲੁੱਟ ਖੋਹ ਦੇ ਸਮੇਂ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਬਹੁਤ ਸਾਰੇ ਪਿੰਡ ਅਤੇ ਸ਼ਹਿਰੀ ਖੇਤਰਾਂ ਦੇ ਵਿੱਚ ਜਿੱਥੇ ਲੁਟੇਰਿਆਂ ਵੱਲੋਂ ਦਿਨ ਦੇ ਸਮੇਂ ਹੀ ਕਈ ਘਰਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾਂਦਾ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਵੱਲੋਂ ਵਿਰੋਧ ਕਰਨ ਤੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।
ਅਜਿਹੀਆਂ ਘਟਨਾਵਾਂ ਨੇ ਲੋਕਾਂ ਦੇ ਮਨਾਂ ਵਿੱਚੋਂ ਡਰ ਪੈਦਾ ਕਰ ਦਿੱਤਾ ਹੈ। ਹੁਣ ਦਿਨ ਦਿਹਾੜੇ ਘਰ ਵਿਚ ਦਾਖ਼ਲ ਹੋ ਕੇ 65 ਸਾਲਾ ਔਰਤ ਦਾ ਕਤਲ ਕੀਤਾ ਗਿਆ ਹੈ ਅਤੇ ਨਗਦੀ ਗਹਿਣੇ ਲੁੱਟ ਕੇ ਫਰਾਰ ਹੋ ਗਏ ਹਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਥਾਣਾ ਭੋਗਪੁਰ ਦੇ ਅਧੀਨ ਆਉਂਦੇ ਪਿੰਡ ਕਾਲਾ ਬੱਕਰਾ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਲੁੱਟ ਦੀ ਵੱਡੀ ਘਟਨਾ ਵਾਪਰੀ ਹੈ ਅਤੇ ਜਿਸ ਵਿਚ ਚੋਰਾਂ ਵੱਲੋਂ ਘਟਨਾ ਨੂੰ ਅੰਜਾਮ ਦਿੰਦੇ ਹੋਏ ਘਰ ਵਿਚ ਰਹਿਣ ਵਾਲੀ 65 ਸਾਲਾ ਦੀ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ।
ਦੱਸਿਆ ਗਿਆ ਹੈ ਕਿ ਮ੍ਰਿਤਕ ਔਰਤ ਅਮਰਜੀਤ ਕੌਰ ਜਿਥੇ ਆਪਣੇ ਘਰ ਵਿੱਚ ਆਪਣੀ ਦੋਹਤਰੀ ਦੇ ਨਾਲ ਰਹਿ ਰਹੀ ਸੀ। ਜਿੱਥੇ ਉਸਦੇ ਪਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਸ ਦਾ ਇਕਲੌਤਾ ਬੇਟਾ ਇਸ ਸਮੇਂ ਜਿਥੇ ਕੰਮਕਾਰ ਦੇ ਸਿਲਸਿਲੇ ਵਿਚ ਵਿਦੇਸ਼ ਵਿਚ ਰਹਿ ਰਿਹਾ ਹੈ। ਉਥੇ ਹੀ ਲੁਟੇਰਿਆਂ ਵੱਲੋਂ ਉਸ ਦਾ ਕਤਲ ਉਸ ਸਮੇਂ ਕੀਤਾ ਗਿਆ ਜਦੋਂ ਦੁਪਹਿਰ ਦੇ ਸਮੇਂ ਉਹ ਔਰਤ ਆਪਣੇ ਘਰ ਵਿਚ ਇਕੱਲੀ ਸੀ।
ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਬਾਅਦ ਦੁਪਹਿਰ 3 ਵਜੇ 6 ਦੇ ਕਰੀਬ ਉਹਨਾਂ ਦੀ ਦੋਹਤਰੀ ਅੰਮ੍ਰਿਤ ਕੌਰ ਆਪਣੇ ਸਕੂਲ ਤੋਂ ਘਰ ਪਰਤੀ ਤਾ ਦੇਖ ਕੇ ਹੈਰਾਨ ਰਹਿ ਗਈ ਕਿ ਬਾਹਰ ਤੋਂ ਕੁੰਡਾ ਲਗਾ ਹੋਇਆ ਸੀ। ਅੰਦਰ ਦੀ ਹਾਲਤ ਦੇਖਣ ਤੋਂ ਬਾਅਦ ਉਸ ਵੱਲੋਂ ਰੌਲਾ ਪਾ ਕੇ ਲੋਕਾਂ ਨੂੰ ਬੁਲਾਇਆ ਗਿਆ ਜਿਥੇ ਅੰਦਰ ਉਸਦੀ ਨਾਨੀ ਦੀ ਲਾਸ਼ ਖੂਨ ਨਾਲ ਲੱਥ ਪੱਥ ਪਈ ਸੀ।
Home ਤਾਜਾ ਜਾਣਕਾਰੀ ਪੰਜਾਬ: ਦਿਨ ਦਿਹਾੜੇ ਘਰ ਚ ਦਾਖਿਲ ਹੋ 65 ਸਾਲਾਂ ਔਰਤ ਦਾ ਕੀਤਾ ਕਤਲ, ਨਗਦੀ ਗਹਿਣੇ ਵੀ ਲੈ ਹੋਏ ਫਰਾਰ
ਤਾਜਾ ਜਾਣਕਾਰੀ