BREAKING NEWS
Search

ਪੰਜਾਬ: ਦੀਵਾਲੀ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ- ਹਾਦਸੇ ਚ 2 ਨੌਜਵਾਨਾਂ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਅੱਜ ਇਥੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਜਦੋਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਈ ਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਜਿੱਥੇ ਭਿਆਨਕ ਸੜਕ ਹਾਦਸੇ ਕਈ ਵਾਰ ਇਨਸਾਨ ਦੀ ਗਲਤੀ ਕਾਰਨ ਵਾਪਰਦੇ ਹਨ ਅਤੇ ਕੁਝ ਆਵਾਰਾ ਪਸ਼ੂਆਂ ਦੇ ਕਾਰਨ ਵਾਪਰ ਰਹੇ ਹਨ। ਹੁਣ ਪੰਜਾਬ ਵਿੱਚ ਦੀਵਾਲੀ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ, ਹਾਦਸੇ ਚ 2 ਨੌਜਵਾਨਾਂ ਦੀ ਹੋਈ ਮੌਤ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭੁਲੱਥ ਦੇ ਅਧੀਨ ਆਉਣ ਵਾਲੇ ਪਿੰਡ ਤਲਵਾੜਾ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਇਸ ਪਿੰਡ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਘਟਨਾ ਕਾਰਨ ਪਿੰਡ ਵਾਸੀਆਂ ਦੀ ਦਿਵਾਲੀ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ, ਐਤਵਾਰ ਦੀ ਸ਼ਾਮ ਨੂੰ ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋ ਨੌਜਵਾਨ ਗੁਰਦੀਪ ਸਿੰਘ 24 ਸਾਲਾਂ ਪੁੱਤਰ ਸੁਰਿੰਦਰ ਸਿੰਘ ਆਪਣੇ ਦੋਸਤ ਗੁਰਪ੍ਰੀਤ ਸਿੰਘ 28 ਸਾਲਾਂ ਪੁੱਤਰ ਕੁਲਵਿੰਦਰ ਸਿੰਘ ਦੋਵੇਂ ਵਾਸੀ ਤਲਵਾੜਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਾਨਾ ਤਲਵੰਡੀ ਜਾ ਰਹੇ ਸੀ।

ਇਸ ਤਰ੍ਹਾਂ ਜਦੋਂ ਇਹ ਨੌਜਵਾਨ ਆਪਣੇ ਮੋਟਰਸਾਈਕਲ ਤੇ ਜਦ ਖੱਸਣ ਤੇ ਮਾਨਤਲਵੰਡੀ ਰੋਡ ਨਜ਼ਦੀਕ ਪਹੁੰਚੇ ਤਾਂ ਉਸ ਸਮੇਂ ਹੀ ਇੱਕ ਅਵਾਰਾ ਪਸ਼ੂ ਉਨ੍ਹਾਂ ਦੇ ਮੋਟਰਸਾਈਕਲ ਨਾਲ ਟਕਰਾ ਗਿਆ। ਜਿਸ ਕਾਰਨ ਨੌਜਵਾਨਾਂ ਦਾ ਮੋਟਰਸਾਈਕਲ ਸੜਕ ਦੇ ਕਿਨਾਰੇ ਤੇ ਬੇਕਾਬੂ ਹੋ ਕੇ ਇਕ ਦਰਖੱਤ ਨਾਲ ਟਕਰਾ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਨੌਜਵਾਨ ਦੀ ਜਿੱਥੇ ਘਟਨਾ ਸਥਨ ਤੇ ਮੌਤ ਹੋਵੇ ਉਥੇ ਹੀ ਦੂਸਰੇ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਰਾਹਗੀਰ ਲੋਕਾਂ ਵੱਲੋਂ ਹਸਪਤਾਲ ਲਿਜਾਇਆ ਗਿਆ।

ਜਿੱਥੇ ਇਹ ਨੌਜਵਾਨ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸੀ, ਉਥੇ ਹੀ ਉਸਦੀ ਮੌਤ ਹੋ ਗਈ। ਪੁਲਸ ਪੁਲਿਸ ਵੱਲੋਂ ਜਿੱਥੇ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।



error: Content is protected !!