BREAKING NEWS
Search

ਪੰਜਾਬ ਦੀ ਇਸ ਚੋਟੀ ਦੀ ਮਸ਼ਹੂਰ ਹਸਤੀ ਦਾ ਹੋਇਆ ਵਿਆਹ -ਪ੍ਰਸੰਸਕ ਦੇ ਰਹੇ ਵਧਾਈਆਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਿਆ ਹੈ ਅਤੇ ਆਪਣੀ ਪਹਿਚਾਣ ਦੁਨੀਆਂ ਦੇ ਕੋਨੇ ਕੋਨੇ ਵਿੱਚ ਬਣਾਈ ਹੈ। ਵੱਖ ਵੱਖ ਖੇਤਰਾਂ ਦੇ ਵਿਚ ਨਾਮ ਕਮਾਉਣ ਵਾਲੇ ਇਹ ਪੰਜਾਬੀ ਨੌਜਵਾਨ ਜਿੱਥੇ ਬਹੁਤ ਸਾਰੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਦੇ ਹਨ ਉਥੇ ਹੀ ਬਹੁਤ ਸਾਰੇ ਨੌਜਵਾਨਾਂ ਲਈ ਇਹ ਨੌਜਵਾਨ ਪ੍ਰੇਰਣਾ-ਸਰੋਤ ਬਣ ਜਾਂਦੇ ਹਨ ਅਤੇ ਪੰਜਾਬ ਦੀ ਨੌਜਵਾਨ ਪੀੜੀ ਦਾ ਮਾਰਗ ਦਰਸ਼ਨ ਕਰਦੇ ਹਨ। ਖੇਡ ਜਗਤ ਦੇ ਵਿਚ ਬਹੁਤ ਸਾਰੇ ਪੰਜਾਬੀ ਨੌਜਵਾਨ ਵੱਖ-ਵੱਖ ਖੇਡਾਂ ਵਿੱਚ ਅੱਗੇ ਆਏ ਹਨ। ਜਿਨ੍ਹਾਂ ਨੇ ਖੇਡਾਂ ਦੇ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਪੰਜਾਬ ਦੀਆਂ ਅਜਿਹੀਆਂ ਮਹਾਨ ਹਸਤੀਆਂ ਵੱਲੋਂ ਜਿਥੇ ਕਰੋਨਾ ਦੇ ਦੌਰਾਨ ਲੋਕਾਂ ਦੀ ਮਦਦ ਕੀਤੀ ਗਈ ਉਥੇ ਹੀ ਕਿਸਾਨੀ ਸੰ-ਘ-ਰ-ਸ਼ ਵਿੱਚ ਕਿਸਾਨਾਂ ਦਾ ਵੀ ਵੱਧ-ਚੜ੍ਹ ਕੇ ਸਹਿਯੋਗ ਕੀਤਾ ਗਿਆ ਹੈ। ਹੁਣ ਪੰਜਾਬ ਦੀ ਇਸ ਚੋਟੀ ਦੀ ਮਸ਼ਹੂਰ ਹਸਤੀ ਦੇ ਵਿਆਹ ਹੋਣ ਦੀ ਖਬਰ ਸਾਹਮਣੇ ਆਈ ਹੈ ਅਤੇ ਪ੍ਰਸੰਸਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਪੁਰਸ਼ ਹਾਕੀ ਟੀਮ ਦੇ ਸਟਾਰ ਖਿਡਾਰੀ ਹਰਮਨਪ੍ਰੀਤ ਸਿੰਘ ਦੇ ਵਿਆਹ ਦੀ ਖਬਰ ਸਾਹਮਣੇ ਆਈ ਹੈ।

ਹਰਮਨਪ੍ਰੀਤ ਸਿੰਘ ਜਿਥੇ ਪੰਜਾਬ ਦੇ ਧਾਰਮਿਕ ਸਥਾਨ ਅਮ੍ਰਿਤਸਰ ਨਾਲ ਸਬੰਧਿਤ ਹਨ। ਉਥੇ ਹੀ ਉਨ੍ਹਾਂ ਵੱਲੋਂ ਹਾਕੀ ਖੇਡ ਵਿਚ ਵੱਖਰਾ ਨਾਮਣਾ ਖੱਟਿਆ ਗਿਆ ਹੈ। ਹਰਮਨਪ੍ਰੀਤ ਸਿੰਘ ਵੱਲੋਂ ਜਿੱਥੇ 41 ਸਾਲ ਬਾਅਦ ਭਾਰਤੀ ਹਾਕੀ ਟੀਮ ਲਈ ਟੋਕਿਓ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਗਿਆ ਸੀ ਅਤੇ ਇਤਿਹਾਸ ਰਚਿਆ ਸੀ। ਜਿਸ ਦੀ ਮਿਹਨਤ ਸਦਕਾ ਆਪਣੇ ਨਾਮ ਤਗਮਾ ਕਰਨ ਲਈ ਜਰਮਨੀ ਨੂੰ ਹਰਾਇਆ ਗਿਆ ਸੀ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਵਿਆਹ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਸਾਂਝੀ ਕੀਤੀ ਗਈ ਹੈ ਅਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ।

ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿਚ ਜਿੱਥੇ ਹਰਮਨਪ੍ਰੀਤ ਸਿੰਘ ਆਪਣੀ ਪਤਨੀ ਅਮਨਦੀਪ ਕੌਰ ਨਾਲ ਬਹੁਤ ਖੂਬਸੂਰਤ ਲੱਗ ਰਹੇ ਹਨ। ਉਥੇ ਹੀ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਦੀ ਮੰਗਣੀ ਪਿਛਲੇ ਸਾਲ 27 ਦਸੰਬਰ 2020 ਨੂੰ ਅਮਨਦੀਪ ਕੌਰ ਨਾਲ ਹੋਈ ਸੀ। ਉੱਥੇ ਹੀ ਉਨ੍ਹਾਂ ਵੱਲੋਂ ਆਪਣੇ ਸਾਰੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਉਨ੍ਹਾਂ ਨੂੰ ਸੁੱਭ ਕਾਮਨਾਵਾਂ ਭੇਜੀਆਂ ਹਨ।



error: Content is protected !!