BREAKING NEWS
Search

ਪੰਜਾਬ ਦੀ ਇਸ ਪਿੰਡ ਚ ਫੈਲੀ ਡਾਇਰੀਆ ਬਿਮਾਰੀ ਨਾਲ ਹੋਈ 3 ਲੋਕਾਂ ਦੀ ਮੌਤ, ਅਤੇ ਏਨੇ ਆਏ ਜਕੜ ਚ

ਆਈ ਤਾਜ਼ਾ ਵੱਡੀ ਖਬਰ 

ਪਿਛਲੇ 3 ਸਾਲਾਂ ਤੋਂ ਜਿੱਥੇ ਵਿਸ਼ਵ ਵਿੱਚ ਕਰੋਨਾ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਕਈ ਤਰਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਇਸ ਨੂੰ ਕਾਬੂ ਕਰਨ ਵਾਸਤੇ ਸਖਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਅਤੇ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆਸੀ। ਕਈ ਦੇਸ਼ਾਂ ਵਿੱਚ ਕਰੋਨਾ ਦੇ ਨਵੇਂ ਰੂਪ ਵਿਚ ਸਾਹਮਣੇ ਆਏ ਸਨ ਜਿਸ ਕਾਰਨ ਫਿਰ ਤੋਂ ਕਰੋਨਾ ਵਿੱਚ ਵਾਧਾ ਦਰਜ ਕੀਤਾ ਗਿਆ। ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਰੋਨਾ ਦੇ ਮਾਮਲਿਆਂ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਉਥੇ ਹੀ ਇਸ ਗਰਮੀ ਦੇ ਮੌਸਮ ਵਿੱਚ ਹੋਰ ਵੀ ਕਈ ਬੀਮਾਰੀਆਂ ਸਾਹਮਣੇ ਆ ਰਹੀਆਂ ਹਨ , ਜੋ ਲੋਕਾਂ ਨੂੰ ਵਧੇਰੇ ਪ੍ਰਭਾਵਿਤ ਕਰ ਰਹੀਆਂ ਹਨ। ਹੁਣ ਪੰਜਾਬ ਦੇ ਇੱਕ ਪਿੰਡ ਵਿੱਚ ਡਾਇਰੀਆ ਫੈਲਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਏਨੇ ਲੋਕ ਇਸ ਦੀ ਜਕੜ ਵਿਚ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਹੁਣ ਰਾਜਪੁਰਾ ਦੇ ਅਧੀਨ ਆਉਣ ਵਾਲੇ ਪਿੰਡ ਸ਼ਾਮਦੋ ਕੈਂਪ ਵਿੱਚ ਡਾਇਰੀਆ ਫੈਲਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਦੀ ਚਪੇਟ ਵਿੱਚ ਆਉਣ ਕਾਰਨ 10 ਲੋਕਾਂ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਰਾਜਪੁਰਾ ਵਿੱਚ ਦਾਖਲ ਕਰਾਇਆ ਗਿਆ ਹੈ ਜੋ ਇਸ ਸਮੇਂ ਜ਼ੇਰੇ ਇਲਾਜ ਹਨ।

ਜਿੱਥੇ ਇੱਕ ਦਰਜਨ ਦੇ ਕਰੀਬ ਪਾਣੀ ਦੇ ਸੈਂਪਲ ਭਰੇ ਗਏ ਹਨ ਅਤੇ ਜਾਂਚ ਲਈ ਭੇਜੇ ਗਏ ਹਨ ਉਥੇ ਹੀ ਲਗਾਤਾਰ ਜਾਂਚ ਟੀਮਾਂ ਵੱਲੋਂ ਪਿੰਡ ਵਿੱਚ ਕੈਂਪ ਲਗਾਇਆ ਗਿਆ ਹੈ ਅਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਜਿੱਥੇ ਛੇ ਦਰਜਨ ਤੋਂ ਵੱਧ ਵਿਅਕਤੀ ਬਿਮਾਰ ਹਨ। ਉੱਥੇ ਹੀ ਇਸ ਦੇ ਕਾਰਨ 3 ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਪਿੰਡ ਵਿੱਚ ਜਦੋ ਇੱਕ ਹੀ ਸਮੇਂ ਦੇ ਦੌਰਾਨ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਦਸਤ ਲੱਗਣ ਦੀ ਖਬਰ ਸਾਹਮਣੇ ਆਈ ਤਾਂ ਉਨ੍ਹਾਂ ਦੀ ਸਥਿਤੀ ਨੂੰ ਵੇਖਦੇ ਹੋਏ ਦੇਖ ਕੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਸੀ ਜਿਥੇ ਉਨ੍ਹਾਂ ਦੇ ਡਾਇਰੀਆ ਦੀ ਚਪੇਟ ਵਿੱਚ ਆਉਣ ਦੀ ਖਬਰ ਮਿਲਦੇ ਹੀ ਸਿਹਤ ਟੀਮਾਂ ਵੱਲੋਂ ਉਸ ਪਿੰਡ ਵਿਚ ਜਾ ਕੇ ਲੋਕਾਂ ਦਾ ਚੈਕਅਪ ਕੀਤਾ ਜਾ ਰਿਹਾ ਹੈ।

ਇਸ ਚੈਕਅਪ ਦੌਰਾਨ ਜਿੱਥੇ ਸਭ ਤੋਂ ਵੱਧ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਗਈਆਂ ਹਨ ਅਤੇ 10 ਦੀ ਹਾਲਤ ਗੰਭੀਰ ਹੈ ਇਕ ਵਿਅਕਤੀ ਨੂੰ ਚੰਡੀਗੜ੍ਹ ਵਿਖੇ ਦਾਖਿਲ ਕਰਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਵਧੇਰੇ ਲੋਕਾਂ ਵੱਲੋਂ ਬੀਤੇ ਦਿਨੀਂ ਲਗਾਈ ਗਈ ਛਬੀਲ ਤੋਂ ਪਾਣੀ ਪੀਤਾ ਗਿਆ ਸੀ, ਤੇ ਹੋ ਸਕਦਾ ਹੈ ਕਿ ਪਾਣੀ ਵਿੱਚ ਸੀਵਰੇਜ ਦਾ ਪਾਣੀ ਵੀ ਸ਼ਾਮਲ ਹੋਇਆ ਹੋਵੇ।



error: Content is protected !!