BREAKING NEWS
Search

ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ – ਭਗਵੰਤ ਮਾਨ ਨੇ ਵੀ ਕੀਤਾ ਅਫਸੋਸ ਜਾਹਰ

ਆਈ ਤਾਜ਼ਾ ਵੱਡੀ ਖਬਰ 

ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਜਿੱਥੇ ਵੱਖ-ਵੱਖ ਕਾਰਨਾਂ ਦੇ ਚਲਦੇ ਹੋਇਆ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ ਉਥੇ ਹੀ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਅਤੇ ਹੋਰ ਖੇਤਰ ਵਿੱਚ ਕਦੇ ਵੀ ਪੂਰੀ ਹੋ ਸਕਦੀ। ਹੁਣ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ,ਜਿਸ ਤੇ ਭਗਵੰਤ ਮਾਨ ਨੇ ਵੀ ਕੀਤਾ ਅਫਸੋਸ ਜਾਹਰ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪਦਮਸ਼੍ਰੀ ਉਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਜਿੱਥੇ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਵੱਖ ਵੱਖ ਹਸਤੀਆਂ ਵੱਲੋਂ ਉਨਾਂ ਦੇ ਦਿਹਾਂਤ ਉਪਰ ਦੁੱਖ ਜਾਹਿਰ ਕੀਤਾ ਜਾ ਰਿਹਾ ਹੈ।

ਉਥੇ ਹੀ ਦੱਸ ਦਈਏ ਕਿ ਪੰਜਾਬ ਦੇ ਉੱਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦਾ ਦੇਹਾਂਤ ਜਿੱਥੇ 95 ਸਾਲਾਂ ਦੀ ਉਮਰ ਵਿੱਚ ਸੈਕਟਰ-11, ਚੰਡੀਗੜ੍ਹ ਸਥਿਤ ਘਰ ਵਿੱਚ ਹੋਇਆ ਹੈ ਉੱਥੇ ਹੀ ਉਨ੍ਹਾਂ ਦੇ ਦਿਹਾਂਤ ਨਾਲ ਪੰਜਾਬੀ ਸਾਹਿਤ ਜਗਤ ਵਿਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਉਥੇ ਹੀ ਉਨ੍ਹਾਂ ਨੇ ਮੱਧਕਾਲੀ ਭਾਰਤ ਤੇ ਬ੍ਰਿਟਿਸ਼ ਇਤਿਹਾਸਿਕ ਲੇਖਣ ਦੇ ਥੀਸਿਸ ਲਈ ਇਤਿਹਾਸ ਵਿੱਚ ਲੰਡਨ ਯੂਨੀਵਰਸਿਟੀ ਤੋਂ 1963 ਵਿੱਚ ਪੀਐਚਡੀ ਪ੍ਰਾਪਤ ਕੀਤੀ ਸੀ। ਪ੍ਰੋ. ਗਰੇਵਾਲ ਨੇ ਆਪਣੇ ਸਾਹਿਤਕ ਸਫਰ ਦੇ ਦੌਰਾਨ ਹੁਣ ਤਕ 40 ਕਿਤਾਬਾਂ ਤੇ 100 ਤੋਂ ਵੱਧ ਖੋਜ ਪੱਤਰ ਲਿਖੇ।

ਉਨ੍ਹਾਂ ਨੂੰ ਦੇਸ਼-ਵਿਦੇਸ਼ ਦੀਆਂ ਯੂਨੀਵਰਸਿਟੀਆਂ ਤੇ ਅਦਾਰਿਆਂ ਤੋਂ ਸਨਮਾਨ ਵੀ ਹਾਸਲ ਹੋਏ ਸਨ। ਪ੍ਰੋ. ਗਰੇਵਾਲ ਨੇ ਪੰਜਾਬ ਵਿੱਚ ਨਵੀਂ ਤਰ੍ਹਾਂ ਦੀ ਇਤਿਹਾਸਕਾਰੀ ਦਾ ਮੁੱਢ ਬੰਨ੍ਹਿਆ।ਉਥੇ ਹੀ ਮੱਧਕਾਲੀਨ ਭਾਰਤ, ਪੰਜਾਬ ਤੇ ਸਿੱਖਾਂ ਦੇ ਇਤਿਹਾਸ ਬਾਰੇ ਯਾਦਗਾਰੀ ਖੋਜ ਕਾਰਜ ਕੀਤੇ ਗਏ। 1984 ਵਿੱਚ ਇੰਡੀਅਨ ਹਿਸਟਰੀ ਕਾਂਗਰਸ ਦਾ ਪ੍ਰਧਾਨ ਵੀ ਉਨ੍ਹਾਂ ਨੂੰ ਚੁਣਿਆ ਗਿਆ। ਉਨ੍ਹਾਂ ਨੇ ਇਨ੍ਹਾਂ ਖੇਤਰਾਂ ਵਿੱਚ ਨਵੀਆਂ ਲੀਹਾਂ ਪਾਈਆਂ।

ਉਹ ਲੰਮੇ ਸਮੇਂ ਤੱਕ ਪੰਜਾਬ ਯੂਨੀਵਰਸਿਟੀ, ਗੁਰੂ ਨਾਨਕ ਦੇਵ ‘ਵਰਸਿਟੀ ਤੇ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਰਹੇ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਬਾਨੀ ,ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਰਹੇ। ਵੱਖ ਵੱਖ ਸਾਹਿਤਕਾਰਾਂ ਵੱਲੋਂ ਜਿਥੇ ਉਨਾਂ ਦੇ ਦਿਹਾਂਤ ਨੂੰ ਸਾਹਿਤ ਜਗਤ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ ਕਿ ਵੱਖ ਵੱਖ ਸਾਹਿਤਕਾਰਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।



error: Content is protected !!