ਆਈ ਤਾਜ਼ਾ ਵੱਡੀ ਖਬਰ
ਪੰਜਾਬੀ ਤੇ ਪੰਜਾਬੀਅਤ ਨਾਲ ਅਜਿਹੇ ਬਹੁਤ ਸਾਰੇ ਲੋਕ ਜੁੜੇ ਹੋਏ ਹਨ, ਜੋ ਸਮੇਂ ਸਮੇਂ ਤੇ ੲਿਹ ਕੋਸ਼ਿਸ਼ ਕਰਦੇ ਰਹਿੰਦੇ ਹਨ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪੰਜਾਬ ਨੂੰ ਅੱਗੇ ਲਿਜਾਇਆ ਜਾਵੇ, ਹਰ ਖੇਤਰ ਵਿੱਚ ਪੰਜਾਬ ਨੂੰ ਅੱਗੇ ਕੀਤਾ ਜਾ ਸਕੇ । ਅਜਿਹੀਆਂ ਵੀ ਬਹੁਤ ਸਾਰੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੇ ਟੈਲੈਂਟ ਦੇ ਜ਼ਰੀਏ ਪੂਰੀ ਦੁਨੀਆ ਭਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਗਿਆ ਹੈ । ਅਜਿਹੀਆਂ ਮਹਾਨ ਹਸਤਿਆਂ ਸਮੇਂ ਸਮੇਂ ਤੇ ਉਪਰਾਲਾ ਵੀ ਕਰਦੀਆਂ ਰਹਿੰਦੀਆਂ ਹਨ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਪੰਜਾਬ ਤੇ ਪੰਜਾਬੀਅਤ ਨੂੰ ਉੱਚਾ ਚੁੱਕਣ ਲਈ ਕਾਰਜ ਕੀਤਾ ਜਾ ਸਕੇ । ਪਰ ਕਈ ਵਾਰ ਇਨ੍ਹਾਂ ਸ਼ਖਸੀਅਤਾਂ ਦੇ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਸਾਰਿਆਂ ਨੂੰ ਹੀ ਝੰਜੋੜ ਕੇ ਰੱਖ ਦਿੰਦੀਆਂ ਹਨ ।
ਅਜਿਹਾ ਹੀ ਇਕ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਦੀ ਇਕ ਉੱਘੀ ਸ਼ਖ਼ਸੀਅਤ ਦੀ ਮੌਤ ਹੋ ਚੁੱਕੀ ਹੈ । ਦਰਅਸਲ ਉੱਘੇ ਗ਼ਜ਼ਲਗੋ ਦੇਵ ਰਾਉਕੇ ਦਾ ਅੱਜ ਦਪੁਹਿਰ ਅਚਾਨਕ ਦੇਹਾਂਤ ਹੋ ਗਿਆ। ਜਿਸ ਦੀ ਜਾਣਕਾਰੀ ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੇ ਆਗੂ ਗੁਰਦੀਪ ਸਿੰਘ ਲੋਪੋ ਵੱਲੋਂ ਦਿੱਤੀ ਗਈ । ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਦੇਵ ਰਾਉਕੇ ਦੀ ਅਚਾਨਕ ਮੌਤ ਹੋ ਚੁੱਕੀ ਹੈ । ਨਾਲ ਦੀ ਨਾਲ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਦੇਵ ਰਾਉਕੇ ਇਸ ਫਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਚੁੱਕੇ ਹਨ ।
ਜ਼ਿਕਰਯੋਗ ਹੈ ਕਿ ਅੱਜ ਦੇਵ ਰੱਖ ਕੇ ਸੱਤਰ ਕੁ ਵਰ੍ਹਿਆਂ ਦੀ ਉਮਰ ਵਿੱਚ ਇਸ ਸੰਸਾਰ ਨੂੰ ਅਲਵਿਦਾ ਆਖ ਚੁੱਕੇ ਹਨ ਤੇ ਉਹ ਲੰਮਾ ਸਮਾਂ ਸਾਹਿਤਕ ਮੰਚ ਨਿਹਾਲ ਸਿੰਘ ਵਾਲਾ ਦੀ ਪ੍ਰਧਾਨਗੀ ਦੇ ਹਨ । ਦੇਵ ਰਾਉਕੇ ਦੀ ਦੇਹਾਂਤ ਤੇ ਵੱਖ ਵੱਖ ਸ਼ਖ਼ਸੀਅਤਾਂ ਦੇ ਵੱਲੋਂ ਆਪਣੇ ਆਪਣੇ ਸੋਸ਼ਲ ਮੀਡੀਆ ਤੇ ਪੋਸਟਾਂ ਪਾ ਕੇ ਉਨ੍ਹਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ।
ਇਸ ਮਹਾਨ ਸ਼ਖ਼ਸੀਅਤ ਦੇ ਦੇਹਾਂਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਅੱਜ ਪੰਜਾਬ ਨੂੰ ਇਕ ਅਜਿਹਾ ਘਾਟਾ ਪਿਆ ਹੈ ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ।
ਤਾਜਾ ਜਾਣਕਾਰੀ