ਆਈ ਤਾਜਾ ਵੱਡੀ ਖਬਰ
ਜਿੱਥੇ ਇੱਕ ਪਾਸੇ ਭਾਰੀ ਗਿਣਤੀ ਵਿੱਚ ਪੰਜਾਬ ਦੀ ਨੌਜਵਾਨ ਪੀੜੀ ਵਿਦੇਸ਼ਾਂ ਵੱਲ ਨੂੰ ਜਾ ਰਹੀ ਹੈ। ਜਿੱਥੇ ਜਾ ਕੇ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਇਸਦੇ ਬਾਵਜੂਦ ਵੀ ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ l ਤਾਜ਼ਾ ਮਾਮਲਾ ਸਾਂਝਾ ਕਰਾਂਗੇ ਜਿੱਥੇ ਇੱਕ ਪੰਜਾਬ ਦੀ ਧੀ ਨੇ ਕੈਨੇਡਾ ਵਿੱਚ ਇੱਕ ਵੱਡਾ ਮੁਕਾਮ ਹਾਸਲ ਕਰਕੇ ਝੰਡੇ ਗੱਡ ਦਿੱਤੇ ਹਨ। ਜਿਸ ਕਾਰਨ ਸਾਰਾ ਪੰਜਾਬੀ ਇਸ ਧੀ ਉੱਪਰ ਮਾਣ ਮਹਿਸੂਸ ਕਰਦੇ ਹਨ l
ਦਸ ਦਈਏ ਕਿ ਤਾਜ਼ਾ ਮਿਸਾਲ ਰਾਏਕੋਟ ਤੋਂ ਵੇਖਣ ਨੂੰ ਮਿਲਿਆ ਜਿਸ ਸ਼ਹਿਰ ਦੀ ਵਸਨੀਕ ਸਮਨਦੀਪ ਕੌਰ ਧਾਲੀਵਾਲ ਨੇ ਕੈਨੇਡਾ ਦੇ ਸ਼ਹਿਰ ਸਰੀ ‘ਚ ਪੁਲਸ ਵਿਭਾਗ ਦੇ ਕ੍ਰਾਈਮ ਬ੍ਰਾਂਚ ‘ਚ ਫੈਡਰਲ ਪੀਸ ਅਧਿਕਾਰੀ ਵਜੋ ਨੌਕਰੀ ਹਾਸਲ ਕਰਕੇ ਆਪਣੇ ਇਲਾਕੇ ਦਾ ਹੀ ਨਹੀਂ ਸਗੋਂ ਪੰਜਾਬ ਦਾ ਨਾਮ ਦੁਨੀਆਂ ਭਰ ਦੇ ਵਿੱਚ ਚਮਕਾ ਦਿੱਤਾ ਹੈ । ਇਸ ਨਾਲ ਉਸ ਨੇ ਕੈਨੇਡਾ ‘ਚ ਵੱਸਦੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਕਿ ਸਮਨਦੀਪ ਕੌਰ ਸਨ 2016 ‘ਚ ਪੜ੍ਹਾਈ ਲਈ ਕੈਨੇਡਾ ਗਈ ਸੀ l
ਜਿੱਥੇ ਉਸ ਨੇ ਪੜ੍ਹਾਈ ਕਰਨ ਉਪਰੰਤ ਸਰੀ ਸ਼ਹਿਰ ‘ਚ ਪੁਲਸ ਵਿਭਾਗ ਦੇ ਕ੍ਰਾਈਮ ਬ੍ਰਾਂਚ ‘ਚ ਫੈਡਰਲ ਪੀਸ ਅਧਿਕਾਰੀ ਵਜੋ ਨੌਕਰੀ ਹਾਸਲ ਕੀਤੀ ਹੈ ਤੇ ਜਲਦੀ ਉਹ ਕੈਨੇਡਾ ਦੇ ਸ਼ਹਿਰ ਕੈਲਗਿਰੀ ਤੋਂ ਪੁਲਸ ਅਧਿਕਾਰੀ ਵਜੋਂ ਚਾਰਜ ਸੰਭਾਲੇਗੀ। ਇਸ ਕਾਮਯਾਬੀ ਦੇ ਹਾਸਲ ਕਰਨ ਤੋਂ ਬਾਅਦ ਇਸ ਧੀ ਦੇ ਪਰਿਵਾਰਕ ਮੈਂਬਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲਦੀ ਪਈ ਹੈ l
ਦੂਜੇ ਪਾਸੇ ਸਮਨਦੀਪ ਕੌਰ ਧਾਲੀਵਾਲ ਦੀ ਇਸ ਸ਼ਾਨਦਾਰ ਕਾਮਯਾਬੀ ‘ਤੇ ਉਨ੍ਹਾ ਦੇ ਪਰਿਵਾਰਕ ਮੈਂਬਰਾਂ ਤੇ ਰਾਏਕੋਟ ਸ਼ਹਿਰ ਨਿਵਾਸੀਆਂ ‘ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਰਿਵਾਰ ਵੱਲੋਂ ਨੱਚ ਟੱਪ ਕੇ ਤੇ ਢੋਲ ਵਜਾ ਕੇ ਇਸ ਖੁਸ਼ੀ ਨੂੰ ਜ਼ਾਹਿਰ ਕੀਤਾ ਜਾ ਰਿਹਾ ਹੈ l
ਤਾਜਾ ਜਾਣਕਾਰੀ