BREAKING NEWS
Search

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਹਾਈ ਕੋਰਟ ਨੇ ਦਿੱਤਾ ਵੱਡਾ ਝਟਕਾ, 424 ਲੋਕਾਂ ਦੀ ਸੁਰੱਖਿਆ ਵਾਪਿਸ ਕਰਨ ਦੇ ਦਿਤੇ ਹੁਕਮ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਸਿਆਸਤ ਜਿੱਥੇ ਪੂਰੀ ਤਰਾਂ ਗਰਮਾਈ ਹੋਈ ਹੈ ਕਿਉਂਕਿ ਬੀਤੇ ਦਿਨੀਂ ਜਿੱਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਕੁਝ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਥੇ ਹੀ ਇਸ ਨੌਜਵਾਨ ਦੀ ਮੌਤ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਬੀਤੇ ਦਿਨੀਂ ਬਹੁਤ ਸਾਰੇ ਲੋਕਾਂ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਸੀ ਜਿਨ੍ਹਾਂ ਵਿੱਚ ਸਿੱਧੂ ਮੂਸੇਵਾਲਾ ਦਾ ਨਾਮ ਵੀ ਸ਼ਾਮਲ ਸੀ। ਉਸ ਦੀ ਸੁਰੱਖਿਆ ਵਿਚ ਜਿਥੇ ਦੋ ਦਿਨ ਪਹਿਲਾਂ ਦੀ ਕਟੌਤੀ ਕੀਤੀ ਗਈ ਸੀ ਅਤੇ ਉਸ ਤੋਂ ਦੋ ਦਿਨ ਬਾਅਦ ਉਸ ਉਪਰ ਹਮਲਾ ਹੋਣ ਕਾਰਨ ਉਸ ਦੀ ਮੌਤ ਹੋ ਗਈ ਸੀ।

ਜਿਸ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵਿਚ ਸਰਕਾਰ ਪ੍ਰਤੀ ਰੋਸ ਵੀ ਵੇਖਿਆ ਜਾ ਰਿਹਾ ਹੈ। ਹੁਣ ਪੰਜਾਬ ਦੀ ਭਗਵੰਤ ਮਾਨ ਨੂੰ ਸਰਕਾਰ ਨੂੰ ਹਾਈਕੋਰਟ ਵੱਲੋਂ ਇਕ ਵੱਡਾ ਝਟਕਾ ਦਿੱਤਾ ਗਿਆ ਹੈ ਜਿੱਥੇ 424 ਲੋਕਾਂ ਦੀ ਸੁਰੱਖਿਆ ਵਾਪਸ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ 424 ਲੋਕਾਂ ਦੀ ਸੁਰੱਖਿਆ ਨੂੰ ਵਾਪਸ ਲੈ ਲਿਆ ਗਿਆ ਸੀ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੂੰ ਹਰਿਆਣਾ, ਪੰਜਾਬ ਹਾਈ ਕੋਰਟ ਵੱਲੋਂ ਇਕ ਵੱਡਾ ਝਟਕਾ ਦਿੱਤਾ ਗਿਆ ਹੈ ਜਿੱਥੇ ਅੱਜ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਮੁੜ ਤੋਂ ਉਨ੍ਹਾਂ 424 ਲੋਕਾਂ ਦੀ ਸੁਰੱਖਿਆ ਵਾਪਸ ਦਿੱਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਜਿੱਥੇ ਪੰਜਾਬ ਸਰਕਾਰ ਦੇ ਇਸ ਫੈਸਲੇ ਤੇ ਹੁਣ ਹਾਈ ਕੋਰਟ ਵੱਲੋਂ ਰੋਕ ਲਾਈ ਗਈ ਹੈ ਉਥੇ ਹੀ ਇਨ੍ਹਾਂ ਸਾਰੇ ਲੋਕਾਂ ਨੂੰ ਉਨ੍ਹਾਂ ਦੀ ਸੁਰੱਖਿਆ 6 ਜੂਨ ਤੋਂ ਬਾਅਦ ਵਾਪਸ ਦਿੱਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਆਫ਼ ਇੰਡੀਆ ਸਤਿਆਪਾਲ ਜੈਨ ਨੇ ਦੱਸਿਆ ਹੈ ਕਿ ਜਿੱਥੇ ਸੂਬੇ ਅੰਦਰ ਸੁਰੱਖਿਆ ਨੂੰ ਘੱਟ ਕਰਨ ਜਾਂ ਵੱਧ ਕਰਨ ਵਿੱਚ ਸੂਬਾ ਸਰਕਾਰ ਆਪਣੇ ਅਧਿਕਾਰ ਦੀ ਵਰਤੋਂ ਕਰ ਸਕਦੀ ਹੈ।

ਉੱਥੇ ਹੀ ਇਸ ਜਾਣਕਾਰੀ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ ਹੈ। ਕਿਉਂਕਿ ਇਹ ਇਕ ਸੰਵੇਦਨਸ਼ੀਲ ਮਾਮਲਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਤੇ ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਇਹ ਫੈਸਲਾ ਲਾਗੂ ਕੀਤਾ ਗਿਆ ਹੈ।



error: Content is protected !!