BREAKING NEWS
Search

ਪੰਜਾਬ : ਦੁਕਾਨਾਂ ਖੋਲਣ ਅਤੇ ਬੰਦ ਕਰਨ ਨੂੰ ਲੈ ਕੇ ਇਥੇ ਹੋ ਗਿਆ ਇਹ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਲਗਾਤਾਰ ਕਰੋਨਾ ਕੇਸਾਂ ਵਿਚ ਇਜ਼ਾਫ਼ਾ ਹੁੰਦਾ ਦੇਖ ਕੇ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਪੰਜਾਬ ਵਿੱਚ ਵੀ ਲਗਾਤਾਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਤਾਲਾਬੰਦੀ ਨੂੰ 31 ਮਈ ਤੱਕ ਵਧਾ ਦਿੱਤਾ ਗਿਆ ਸੀ। ਉਥੇ ਹੀ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਵੀ ਕਰੋਨਾ ਨੂੰ ਕਾਬੂ ਪਾਉਣ ਲਈ ਸਖ਼ਤ ਹਦਾਇਤਾਂ ਜਾਰੀ ਕਰਨ ਅਤੇ ਤਾਲਾਬੰਦੀ ਵਿੱਚ ਸ਼ਖਤੀ ਵਧਾਉਣ ਦੇ ਆਦੇਸ਼ ਵੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ। ਜਿਸ ਅਨੁਸਾਰ ਬਹੁਤ ਸਾਰੇ ਜਿਲ੍ਹਾ ਮਜਿਸਟਰੇਟ ਵੱਲੋ ਵੱਧ ਪ੍ਰਭਾਵਤ ਹੋਣ ਵਾਲੇ ਖੇਤਰਾਂ ਨੂੰ ਮਾਈਕਰੋ ਕੰਟੇਨਮੈਂਟ ਜੋਨ ਵੀ ਐਲਾਨਿਆ ਗਿਆ ਹੈ।

ਹੁਣ ਇੱਥੇ ਦੁਕਾਨਾਂ ਨੂੰ ਖੋਲ੍ਹਣ ਅਤੇ ਬੰਦ ਕਰਨ ਬਾਰੇ ਇਹ ਐਲਾਨ ਹੋ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿੱਚ ਜਿਲੇ ਦੇ ਡੀਸੀ ਵੱਲੋਂ ਕਰੋਨਾ ਦੀ ਸਥਿਤੀ ਦੇ ਅਨੁਸਾਰ ਪਾਬੰਦੀਆਂ ਵਿੱਚ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਰੋਨਾ ਦੇ ਮਾਮਲੇ ਘੱਟ ਹੋਣ ਤੇ ਲੁਧਿਆਣਾ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਇਕ ਹੁਕਮ ਜਾਰੀ ਕੀਤਾ ਗਿਆ ਹੈ।

ਜਾਰੀ ਕੀਤੇ ਗਏ ਇਨ੍ਹਾਂ ਹੁਕਮਾ ਅਨੁਸਾਰ ਜ਼ਿਲ੍ਹੇ ਅੰਦਰ ਜਿਨ੍ਹਾਂ ਦੁਕਾਨਾਂ ਅਤੇ ਨਿੱਜੀ ਦਫ਼ਤਰਾਂ ਅਤੇ ਹੋਰ ਅਦਾਰਿਆਂ ਨੂੰ ਸਵੇਰੇ 5 ਵਜੇ ਤੋਂ 1 ਵਜੇ ਤੱਕ ਖੋਲ੍ਹੇ ਜਾਣ ਦੇ ਆਦੇਸ਼ ਦਿੱਤੇ ਗਏ ਸਨ, ਉਨ੍ਹਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਨੂੰ ਹੁਣ 2 ਘੰਟੇ ਦੇ ਸਮੇਂ ਦੀ ਹੋਰ ਰਾਹਤ ਦਿੱਤੀ ਗਈ ਹੈ। ਇਸ ਲਈ ਹੁਣ ਸਾਰੀਆਂ ਦੁਕਾਨਾਂ ,ਨਿੱਜੀ ਦਫ਼ਤਰ ਅਤੇ ਹੋਰ ਅਦਾਰੇ ਸਵੇਰੇ 5 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਖੋਲ੍ਹੇ ਜਾ ਸਕਣਗੇ। ਇਹ ਤਬਦੀਲੀ ਵੀਰਵਾਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ।

ਜਿਸ ਦੇ ਅਨੁਸਾਰ ਜ਼ਿਲੇ ਅੰਦਰ ਆਉਣ ਵਾਲੇ ਢਾਬੇ ,ਰੈਸਟੋਰੈਂਟ, ਤੇ ਫਾਸਟ ਫੂਡ ਦੀਆਂ ਦੁਕਾਨਾਂ ਵਿੱਚ , ਅਤੇ ਹਲਵਾਈਆਂ ਦੀਆਂ ਦੁਕਾਨਾਂ ਵਿਚ ਸਮਾਨ ਨੂੰ ਪੈਕ ਕਰਕੇ ਗਾਹਕਾਂ ਨੂੰ ਦਿੱਤਾ ਜਾ ਸਕਦਾ ਹੈ। ਇਨ੍ਹਾਂ ਜਗ੍ਹਾ ਉਪਰ ਗਾਹਕਾਂ ਨੂੰ ਬਹਿ ਕੇ ਖਾਣ ਦੀ ਮਨਾਹੀ ਕੀਤੀ ਗਈ ਹੈ। ਇਨ੍ਹਾਂ ਸਾਰੀਆਂ ਦੁਕਾਨਾਂ ਵੱਲੋਂ ਹੋਮ ਡਿਲੀਵਰੀ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ। ਉਥੇ ਹੀ ਸਾਰੇ ਜ਼ਿਲ੍ਹੇ ਦੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।



error: Content is protected !!