BREAKING NEWS
Search

ਪੰਜਾਬ: ਦੁਕਾਨ ਚ ਦਾਖਿਲ ਹੋ ਨੌਜਵਾਨ ਮੁੰਡੇ ਤੇ ਵਰਾਈਆਂ ਅੰਨੇਵਾਹ ਗੋਲੀਆਂ, ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲਗਾਤਾਰ ਜਿੱਥੇ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਉਥੇ ਹੀ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਲੁੱਟ-ਖੋਹ ਦੇ ਮਕਸਦ ਨਾਲ ਗੋਲੀਬਾਰੀ ਕਰ ਦਿੱਤੀ ਜਾਂਦੀ ਹੈ ਅਤੇ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉਥੇ ਹੀ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਕਈ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਨ੍ਹਾਂ ਬਾਰੇ ਸੋਚਿਆ ਵੀ ਨਹੀਂ ਗਿਆ ਹੁੰਦਾ।

ਇੱਕ ਤੋਂ ਬਾਅਦ ਇੱਕ ਵਾਪਰ ਰਹੀਆ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਸਮਾਜ ਵਿੱਚ ਲੋਕਾਂ ਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਹੁਣ ਇੱਥੇ ਦੁਕਾਨ ਵਿੱਚ ਦਾਖਲ ਹੋ ਕੇ ਨੌਜਵਾਨ ਮੁੰਡੇ ਤੇ ਅੰਨ੍ਹੇਵਾਹ ਗੋਲੀਆਂ ਵਰ੍ਹਾਈਆਂ ਗਈਆਂ ਹਨ ਜਿਥੇ ਉਸ ਦੀ ਮੌਤ ਹੋਈ ਹੈ ਇਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਰਨਤਾਰਨ ਦੇ ਅਧੀਨ ਆਉਣ ਵਾਲੇ ਪਿੰਡ ਦੀਨਾਪੁਰ ਤੋਂ ਸਾਹਮਣੇ ਆਇਆ ਹੈ।

ਜਿੱਥੇ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ 45 ਤੇ ਪੈਂਦੇ ਇਸ ਪਿੰਡ ਦੇ ਵਿਚ ਇਕ ਰੈਡੀਮੇਡ ਦੀ ਦੁਕਾਨ ਉਪਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕਰ ਦਿੱਤੀ ਗਈ ਜਿਥੇ ਇਸ ਘਟਨਾ ਦਾ ਸ਼ਿਕਾਰ ਹੋਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਪਿੰਡ ਰਸੂਲਪੁਰ ਦੇ ਰਹਿਣ ਵਾਲੇ ਗੁਰਜੰਟ ਸਿੰਘ ਉਰਫ਼ ਜੰਟਾ ਪੁੱਤਰ ਅਜਾਇਬ ਸਿੰਘ ਵੱਲੋਂ ਇਸ ਪਿੰਡ ਦੇ ਵਿੱਚ ਕੁਝ ਸਮਾਂ ਪਹਿਲਾਂ ਹੀ ਆਪਣੀ ਰੇਡੀਮੇਟ ਕੱਪੜੇ ਦੀ ਦੁਕਾਨ ਸ਼ੁਰੂ ਕੀਤੀ ਗਈ ਸੀ।

ਜਿੱਥੇ ਉਸ ਵੱਲੋਂ ਇਹ ਕਾਰੋਬਾਰ ਇਸ ਪਿੰਡ ਵਿੱਚ ਸ਼ੁਰੂ ਕੀਤਾ ਗਿਆ ਅਤੇ ਉਸਦੀ ਦੁਕਾਨ ਉਪਰ ਅੱਜ ਮੰਗਲਵਾਰ ਦੀ ਸ਼ਾਮ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਦੋ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਘਟਨਾ ਵਿੱਚ ਜਿੱਥੇ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ । ਉੱਥੇ ਹੀ ਅੱਧੀ ਦਰਜਨ ਤੋਂ ਵਧੇਰੇ ਗੋਲੀਆਂ ਦਾਗੇ ਜਾਣ ਤੋਂ ਬਾਅਦ ਇਸ ਨੌਜਵਾਨ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।



error: Content is protected !!