BREAKING NEWS
Search

ਪੰਜਾਬ ਦੇ ਇਨ੍ਹਾਂ ਜਿਲਿਆਂ ਚ ਇਸ ਦਿਨ ਤੋਂ ਪਵੇਗਾ ਭਾਰੀ ਮੀਂਹ, ਜਾਰੀ ਹੋਇਆ ਅਲਰਟ

ਆਈ ਤਾਜਾ ਵੱਡੀ ਖਬਰ 

ਪੰਜਾਬ ‘ਚ ਬਦਲ ਰਹੇ ਮੌਸਮ ਨੇ ਸਭ ਨੂੰ ਹੀ ਡੂੰਗੀ ਚਿੰਤਾ ‘ਚ ਪਾਇਆ ਹੋਇਆ ਹੈ, ਕਿਉਂਕਿ ਪੰਜਾਬ ਦਾ ਵੱਡਾ ਹਿੱਸਾ ਇਸ ਵੇਲੇ ਹੜਾਂ ਦੀ ਮਾਰ ਝੱਲ ਰਿਹਾ ਹੈ ਤੇ ਕਈ ਥਾਵਾਂ ਤੇ ਹੜਾਂ ਦੀ ਸਿਥਿਤੀ ਬਣੀ ਹੋਈ l ਪਰ ਇਸੇ ਵਿਚਾਲੇ ਮੌਸਮ ਵਿਭਾਗ ਵਲੋਂ ਜਾਰੀ ਨਵੇਂ ਅਲਰਟ ਨੇ ਸਭ ਨੂੰ ਹੁਣ ਇੱਕ ਨਵੀਂ ਚਿੰਤਾ ਦੇ ਵਿੱਚ ਪਾ ਦਿੱਤਾ l ਦਰਅਸਲ ਹੁਣ ਪੰਜਾਬ ਦੇ ਕਈ ਜਿਲਿਆਂ ‘ਚ ਮੌਸਮ ਵਿਭਾਗ ਨੇ ਮੀਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ l ਦੱਸਦਿਆ ਕਿ ਭਾਰਤ ਦੇ ਕਈ ਹਿੱਸਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ, ਜਿਸ ਕਾਰਨ ਹਾਲਤ ਇਸ ਵੇਲੇ ਬਦ ਤੋਂ ਬਦਤਰ ਬਣੇ ਹੋਏ ਹਨ ।

ਇਸੇ ਵਿਚਾਲੇ ਹੁਣ ਭਾਰਤੀ ਮੌਸਮ ਵਿਭਾਗ ਨੇ ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਭਾਰਤ ਦੇ ਪੂਰਬੀ ਖੇਤਰਾਂ ‘ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ । ਦੱਸਦਿਆ ਕਿ ਮੌਸਮ ਵਿਭਾਗ ਵੱਲੋਂ 2 ਤੇ 3 ਅਗਸਤ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ। ਆਈ ਐਮ ਡੀ ਮੁਤਾਬਕ ਭਾਰਤ ‘ਚ 31 ਜੁਲਾਈ ਤੋਂ 1 ਅਗਸਤ ਦਰਮਿਆਨ ਬਾਰਿਸ਼ ‘ਚ ਕਮੀ ਆਉਣ ਦੀ ਸੰਭਾਵਨਾ ਹੈ l 2 ਤੇ 3 ਅਗਸਤ ਨੂੰ ਇਸ ਦੇ ਵਧਣ ਦੀ ਸੰਭਾਵਨਾ ਹੈ। ਜੇਕਰ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਸੋਮਵਾਰ ਨੂੰ ਆਸਮਾਨ ‘ਚ ਬੱਦਲ ਛਾਏ ਰਹਿਣਗੇ।

ਅਗਲੇ ਹਫਤੇ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਸਨੇ ਸਭ ਨੂੰ ਇੱਕ ਨਵੀਂ ਚਿੰਤਾ ਚ ਪਾ ਦਿੱਤਾ ਹੈ l ਉਥੇ ਹੀ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਵੱਲੋ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਮੁਤਾਬਕ ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਕੁਝ ਥਾਵਾਂ ‘ਤੇ ਬਾਰਿਸ਼ ਹੋਵੇਗੀ।

ਜਿਸ ਕਾਰਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਉੱਥੇ ਹੀ ਦੂਜੇ ਪਾਸੇ ਪੂਰਬੀ ਮਾਲਵਾ ਵਿੱਚ 31 ਜੁਲਾਈ ਤੱਕ ਤੇਜ਼ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਜਿਸ ਕਾਰਨ ਲੋਕਾਂ ਚ ਇੱਕ ਡਰ ਦਾ ਮਾਹੌਲ ਵੀ ਪਾਇਆ ਜਾਂ ਰਿਹਾ ਹੈ ਕਿਉਂਕਿ ਦੇਸ਼ ਭਰ ਵਿੱਚ ਇਸ ਵੇਲੇ ਹਾਲਾਤ ਕਾਫ਼ੀ ਬਿਗੜਦੇ ਨਜ਼ਰ ਆ ਰਹੇ ਹਨ l



error: Content is protected !!