BREAKING NEWS
Search

ਪੰਜਾਬ ਦੇ ਇਸ ਜਿਲ੍ਹੇ ਦੇ ਪਿੰਡ 2 ਜੁਲਾਈ ਤਕ ਕਰਨ ਇਹ ਕੰਮ ਅਤੇ ਹੋਣ ਮਾਲੋ ਮਾਲ ਮਿਲਣਗੇ ਏਨੇ ਲੱਖ ਰੁਪਏ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਲਹਿਰ ਦੇ ਚਲਦਿਆਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਕਿਉਂਕਿ ਇਸ ਮਹਾਮਾਰੀ ਦੇ ਚਲਦਿਆਂ ਕਰੋੜਾਂ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ ਅਤੇ ਵਿਸ਼ਵ ਭਰ ਵਿੱਚ ਇਸ ਦਾ ਕਹਿਰ ਫੈਲਿਆ ਹੋਇਆ ਹੈ। ਵਿਸ਼ਵ ਭਰ ਵਿੱਚ ਕੀਤੀ ਗਈ ਤਾਲਾਬੰਦੀ ਨਾਲ ਵੀ ਇਸ ਮਹਾਮਾਰੀ ਦਾ ਪ੍ਰਭਾਵ ਘੱਟ ਨਹੀਂ ਹੋ ਰਿਹਾ ਹੈ ਜਿਸ ਦੇ ਚਲਦਿਆਂ ਕਈ ਦੇਸ਼ਾਂ ਵੱਲੋਂ ਇਸ ਵਾਇਰਸ ਨਾਲ ਨਜਿੱਠਣ ਲਈ ਵੈਕਸਿਨ ਤਿਆਰ ਕੀਤੀ ਗਈ ਹੈ। ਪੂਰੇ ਵਿਸ਼ਵ ਦੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਅਪੀਲ ਕੀਤੀ ਜਾ ਰਹੀ ਹੈ ਤਾਂ ਹੋ ਲੋਕ ਕਰੋਨਾ ਦੀ ਆਉਣ ਵਾਲੀ ਤੀਜੀ ਲਹਿਰ ਤੋਂ ਸੁਰੱਖਿਅਤ ਰਹਿ ਸਕਣ।

ਬਹੁਤ ਦੇਸ਼ਾਂ ਵੱਲੋਂ ਹਵਾਈ ਯਾਤਰਾ ਲਈ ਵੈਕਸੀਨੇਸ਼ਨ ਲਾਜ਼ਮੀ ਕੀਤੀ ਗਈ ਹੈ ਅਤੇ ਜੇਕਰ ਕਿਸੇ ਵੀ ਯਾਤਰੀ ਨੇ ਕੋਰੋਨਾ ਦੀ ਵੈਕਸੀਨ ਨਹੀਂ ਲਗਵਾਈ ਤਾਂ ਉਸ ਦਾ ਵੀਜ਼ਾ ਰੱਦ ਕਰ ਦਿੱਤਾ ਜਾਵੇਗਾ। ਭਾਰਤ ਵਿੱਚ ਵੀ ਸਰਕਾਰ ਵੱਲੋਂ ਲੋਕਾਂ ਦੀ ਮੁਫਤ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਦੇਸ਼ ਵਿੱਚ ਕਰੋਨਾ ਦੇ ਪ੍ਰਭਾਵ ਨੂੰ ਰੋਕਿਆ ਜਾ ਸਕੇ। ਉਥੇ ਪੰਜਾਬ ਦੇ ਸ਼੍ਰੀ ਮੁਕਤਸਰ ਸਾਹਿਬ ਜ਼ਿਲੇ ਤੋਂ ਕਰੋਨਾ ਦੇ ਟੀਕਾਕਰਨ ਨੂੰ ਲੈ ਕੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਜਿਲ੍ਹੇ ਦੇ ਪ੍ਰਧਾਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਕਰੋਨਾ ਦੀ ਵੈਕਸੀਨ ਲਗਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਐਲਾਨ ਕੀਤਾ ਹੈ ਕਿ ਇਸ ਜ਼ਿਲੇ ਦੇ ਅਧੀਨ ਆਉਣ ਵਾਲੇ ਜਿਹੜੇ ਪਿੰਡ ਇਕ ਹਫਤੇ ਦੇ ਅੰਦਰ-ਅੰਦਰ 2 ਜੁਲਾਈ ਤੱਕ 100 ਫੀਸਦੀ ਵੈਕਸੀਨੇਸ਼ਨ ਦਾ ਟੀਚਾ ਪੂਰਾ ਕਰ ਲੈਣਗੇ ਉਨ੍ਹਾਂ ਪਿੰਡਾਂ ਅਤੇ ਵਾਰਡਾਂ ਨੰ ਡਿਸ਼ਕਰੀਸ਼ਨਰੀ ਫੰਡ ਵਿੱਚੋਂ ਪੰਜ ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।

ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਲੋਕਾਂ ਨੂੰ ਇਸ ਮਹਾਮਾਰੀ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕਰੋਨਾ ਦੀ ਤੀਜੀ ਲਹਿਰ ਆਉਣ ਤੋਂ ਪਹਿਲਾਂ ਹੀ ਆਪਣਾ ਆਪਣਾ ਟੀਕਾਕਰਨ ਕਰਵਾਉਣ ਲਈ ਅਪੀਲ ਕੀਤੀ ਹੈ ਤਾਂ ਜੋ ਉਹ ਇਸ ਮਹਾਮਾਰੀ ਦੇ ਪ੍ਰਭਾਵ ਤੋਂ ਬਚ ਸਕਣ।



error: Content is protected !!