BREAKING NEWS
Search

ਪੰਜਾਬ ਦੇ ਇਸ ਜਿਲ੍ਹੇ ਲਈ ਸਵੇਰੇ 6 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੇ ਕਾਰਨ ਸਰਕਾਰ ਵੱਲੋਂ ਬਹੁਤ ਸਾਰੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ 31 ਮਈ ਤੱਕ ਲਗਾਈਆਂ ਗਈਆਂ ਪਾਬੰਦੀਆਂ ਨੂੰ ਵਧਾ ਕੇ 10 ਜੂਨ ਤੱਕ ਕਰ ਦਿੱਤਾ ਹੈ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਇਸ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਅਤੇ ਸਖਤੀ ਕੀਤੀ ਜਾ ਰਹੀ ਹੈ।

ਪੰਜਾਬ ਦੇ ਇਸ ਜਿਲ੍ਹੇ ਵਿੱਚ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਲਈ ਹੋ ਗਿਆ ਹੈ ਇਹ ਐਲਾਨ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਾਨਸਾ ਦੇ ਜ਼ਿਲ੍ਹਾ ਮਜਿਸਟ੍ਰੇਟ ਮਹਿੰਦਰ ਪਾਲ ਵੱਲੋਂ ਜ਼ਿਲ੍ਹੇ ਵਿੱਚ ਕਰੋਨਾ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਕੁਝ ਹਦਾਇਤਾਂ ਨੂੰ ਲਾਗੂ ਕੀਤਾ ਗਿਆ। ਜਿੱਥੇ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ 10 ਜੂਨ ਤੱਕ ਜਾਰੀ ਰੱਖੇ ਜਾਣ ਦੇ ਆਦੇਸ਼ ਦਿੱਤੇ ਗਏ ਹਨ।

ਉਥੇ ਹੀ ਜਿਲਾ ਮਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿੱਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਿਆ ਜਾਵੇਗਾ। ਉਥੇ ਹੀ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਵਿਚਕਾਰ ਛੇ ਫੁੱਟ ਦੀ ਦੂਰੀ ਨੂੰ ਯਕੀਨੀ ਬਣਾਇਆ ਗਿਆ ਹੈ। ਮਾਸਕ ਨਾ ਲਾਉਣ ਵਾਲੇ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਪਬਲਿਕ ਟਰਾਂਸਪੋਰਟ ,ਬਾਜ਼ਾਰਾਂ ਵਿਚ ਇਕੱਠ ਉਪਰ ਮਨਾਹੀ ਕੀਤੀ ਗਈ ਹੈ।

ਜ਼ਿਲੇ ਅੰਦਰ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉੱਥੇ ਹੀ ਜ਼ਿਲੇ ਅੰਦਰ ਢਾਬੇ, ਹੋਟਲ, ਰੈਸਟੋਰੈਂਟ, ਫਾਸਟ ਫੂਡ, ਮਠਿਆਈਆਂ ਦੀਆਂ ਦੁਕਾਨਾਂ, ਉੱਪਰ ਗਾਹਕਾਂ ਨੂੰ ਖਾਣਾ ਖਾਣ ਤੋਂ ਮਨਾ ਕੀਤਾ ਗਿਆ ਹੈ। ਉਥੇ ਹੀ ਇਨ੍ਹਾਂ ਦੁਕਾਨਦਾਰਾਂ ਨੂੰ ਖਾਣਾ ਪੈਕ ਕਰਕੇ ਦੇਣ ਅਤੇ ਹੋਮ ਡਿਲੀਵਰੀ ਨੂੰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਜੋ ਰਾਤ 9 ਵਜੇ ਤੱਕ ਲਈ ਜਾਰੀ ਰਹੇਗੀ।



error: Content is protected !!