ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਪਰਿਵਾਰ ਰੋਜ਼ੀ ਰੋਟੀ ਦੀ ਖਾਤਰ ਜਿੱਥੇ ਵਿਦੇਸ਼ ਦਾ ਰੁੱਖ ਕਰਦੇ ਹਨ। ਉੱਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਪੰਜਾਬੀਆਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਭਾਰੀ ਮੁਸ਼ਕਤ ਕੀਤੀ ਜਾਂਦੀ ਹੈ। ਉਥੇ ਹੀ ਅਜਿਹੇ ਪੰਜਾਬੀ ਜਿਥੇ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ। ਉਥੇ ਹੀ ਵੱਖ-ਵੱਖ ਖੇਤਰਾਂ ਵਿਚ ਉਹਨਾਂ ਦੀ ਸਫਲਤਾ ਬਹੁਤ ਸਾਰੇ ਲੋਕਾਂ ਲਈ ਇਕ ਪ੍ਰੇਰਨਾ ਸਰੋਤ ਵੀ ਬਣਦੀ ਹੈ। ਪਰ ਕਈ ਵਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਦੇ ਚਲਦਿਆਂ ਹੋਇਆਂ ਕਈ ਪਰਿਵਾਰਾ ਵਿਚ ਮਾਤਮ ਛਾ ਜਾਂਦਾ ਹੈ। ਪਿਛਲੇ ਚਾਰ ਪੰਜ ਸਾਲ ਤੋਂ ਜਿੱਥੇ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਦੀ ਮੌਤ ਦਰ ਵਿੱਚ ਵਾਧਾ ਹੋਇਆ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਵਾਲੇ ਨੌਜਵਾਨਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਦੇ ਮਸ਼ਹੂਰ ਖਿਡਾਰੀ ਦੀ ਅਮਰੀਕਾ ਵਿੱਚ ਮੌਤ ਹੋਣ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੀ ਧਰਤੀ ਤੇ ਇਕ ਖਿਡਾਰੀ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬ ਦੇ ਈਸੜੂ ਦੇ ਨਜ਼ਦੀਕ ਪੈਂਦੇ ਪਿੰਡ ਜਰਗੜੀ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋਣ ਦੀ ਖਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਸਮਾਜ ਸੇਵੀ ਅਵਤਾਰ ਸਿੰਘ ਦੇ ਭਤੀਜੇ ਦੀ ਮੌਤ ਜਿੱਥੇ ਅਮਰੀਕਾ ਦੇ ਵਿਚ ਫਲੋਰਿਡਾ ਸ਼ਹਿਰ ਵਿਚ ਹੋਈ ਹੈ। ਉਥੇ ਹੀ 26 ਸਾਲਾਂ ਦਾ ਨੌਜਵਾਨ ਹਰਮਨਜੋਤ ਸਿੰਘ ਪੁੱਤਰ ਤਰਨਜੀਤ ਸਿੰਘ ਗਿੱਲ ਜਿੱਥੇ ਇੰਗਲੈਂਡ ਦੇ ਇੱਕ ਬੇਹਤਰੀਨ ਫੁੱਟਬਾਲ ਕਲੱਬ ਦੇ ਕੋਚ ਵਜੋਂ ਜ਼ਿੰਮੇਵਾਰੀ ਸੰਭਾਲਣ ਵਾਲਾ ਸੀ ਅਤੇ ਬੇਹਤਰੀਨ ਫੁੱਟਬਾਲ ਦਾ ਖਿਡਾਰੀ ਸੀ। ਉੱਥੇ ਹੀ ਇਸ ਨੌਜਵਾਨ ਦੀ ਮੌਤ ਦਰਿਆ ਵਿੱਚ ਡੁੱਬਣ ਕਾਰਨ ਹੋਈ ਹੈ ਅਤੇ ਭੇਦ-ਭਰੇ ਹਲਾਤਾ ਵਿੱਚ ਹੋਈ ਇਸ ਮੌਤ ਦੇ ਕਾਰਨ ਜਿੱਥੇ ਪੁਲਸ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਉਥੇ ਹੀ ਇਸ ਨੌਜਵਾਨ ਦਾ ਅੰਤਿਮ ਸੰਸਕਾਰ ਅਮਰੀਕਾ ਵਿੱਚ ਕੀਤਾ ਜਾਵੇਗਾ। ਦੱਸਿਆ ਗਿਆ ਹੈ ਕਿ ਇਸ ਨੌਜਵਾਨ ਨੇ ਜਿੱਥੇ 2005 ਵਿੱਚ ਆਪਣੇ ਪਿਤਾ ਦੇ ਕੋਲ ਪਹੁੰਚ ਕੀਤੀ ਸੀ ਅਤੇ ਉਥੇ ਪੜ੍ਹਾਈ ਕਰਨ ਦੇ ਨਾਲ-ਨਾਲ ਫੁੱਟਬਾਲ ਖਿਡਾਰੀ ਵਜੋਂ ਵੀ ਨਾਮ ਰੌਸ਼ਨ ਕੀਤਾ। ਉਥੇ ਹੀ ਵਾਪਰੀ ਇਸ ਘਟਨਾ ਦੇ ਕਾਰਨ ਖੇਡ ਜਗਤ ਵਿੱਚ ਵੀ ਸੋਗ ਦੀ ਲਹਿਰ ਹੈ।
ਤਾਜਾ ਜਾਣਕਾਰੀ