ਆਈ ਤਾਜ਼ਾ ਵੱਡੀ ਖਬਰ
ਜਿੱਥੇ ਇੱਕ ਪਾਸੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਇਸ ਵੇਲੇ ਕਾਫੀ ਭਖੀ ਹੋਈ ਹੈ । ਲੀਡਰਾਂ ਦੇ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਵੇਖਦੇ ਹੋਏ ਵੱਖੋ ਵੱਖਰੇ ਬਿਆਨ ਦਿੱਤੇ ਜਾ ਰਹੇ ਹਨ । ਇੱਕ ਦੂਜੇ ਤੇ ਉਂਗਲਾਂ ਚਮਕਦੀਅਾਂ ਹੋੲੀਅਾਂ ਪਾਰਟੀਆਂ ਨਜ਼ਰ ਆ ਰਹੀਆਂ ਹਨ । ਇਸੇ ਵਿਚਾਲੇ ਹੁਣ ਪੰਜਾਬ ਦੀ ਸਿਆਸਤ ਨਾਲ ਜੁੜੀ ਹੋਈ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਸਾਬਕਾ ਵਿਧਾਇਕ ਦੀ ਅਚਾਨਕ ਮੌਤ ਹੋ ਚੁੱਕੀ ਹੈ । ਜਿਸ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਖਲਬਲੀ ਮਚਾ ਕੇ ਰੱਖ ਦਿੱਤੀ ਹੈ ।
ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਸਾਬਕਾ ਵਿਧਾਇਕ ਡਾ ਧਰਮਵੀਰ ਅਗਨੀਹੋਤਰੀ ਦਾ ਦਿਲ ਦਾ ਦੌਰਾ ਪੈਣ ਕਾਰਨ ਅੱਜ ਦੇਹਾਂਤ ਹੋ ਗਿਆ । ਡਾ ਅਗਨੀਹੋਤਰੀ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਰਹਿ ਚੁੱਕੇ ਨੇ ਤੇ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਅੱਜ ਸ਼ਾਮ ਵਿਧਾਇਕ ਡਾ ਅਗਨੀਹੋਤਰੀ ਅੰਮ੍ਰਿਤਸਰ ਵਿਖੇ ਸਥਿਤ ਆਪਣੀ ਰਿਹਾਇਸ਼ ਤੇ ਨਜ਼ਦੀਕ ਸਲੂਨ ਚ ਕਟਿੰਗ ਕਰਵਾ ਰਹੇ ਸਨ ਕਿ ਉਸੇ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ । ਜਿਸਤੋਂ ਬਾਅਦ ਉਨ੍ਹਾਂ ਨੂੰ ਮੌਕੇ ਤੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ।
ਪਰ ਇਲਾਜ ਦੌਰਾਨ ਡਾ ਅਗਨੀਹੋਤਰੀ ਦਾ ਦੇਹਾਂਤ ਹੋ ਗਿਆ । ਜਿਸ ਦੇ ਚਲਦੇ ਹੁਣ ਪੰਜਾਬ ਦੀ ਸਿਆਸਤ ਨਾਲ ਜੁੜੇ ਹੋਏ ਵੱਖ ਵੱਖ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਸਿਆਸੀ ਧਿਰ ਉਨ੍ਹਾਂ ਦੇ ਘਰ ਵੀ ਪਹੁੰਚ ਰਹੇ ਹਨ ।
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨਾਲ ਜੁੜੇ ਸਾਬਕਾ ਵਿਧਾਇਕ ਡਾ ਅਗਨੀਹੋਤਰੀ ਵੱਲੋਂ ਆਪਣੇ ਇਲਾਕੇ ਦੇ ਵਿਕਾਸ ਲਈ ਵੱਖ ਵੱਖ ਕਾਰਜ ਕੀਤੇ ਗਏ ਉਨ੍ਹਾਂ ਦੇ ਕੰਮਾਂ ਨੂੰ ਵੇਖਦੇ ਹੋਏ ਲੋਕਾਂ ਵਿੱਚ ਇੱਕ ਨਾਮੋਸ਼ੀ ਦਾ ਮਾਹੌਲ ਇਸ ਮੌਕੇ ਪਾਇਆ ਜਾ ਰਿਹਾ ਹੈ । ਬਹੁਤ ਸਾਰੇ ਲੋਕ ਡਾ ਅਗਨੀਹੋਤਰੀ ਦੇ ਘਰ ਵਿਖੇ ਪਹੁੰਚ ਰਹੇ ਹਨ ਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਨਜ਼ਰ ਆ ਰਹੇ ਹਨ ।
ਤਾਜਾ ਜਾਣਕਾਰੀ