BREAKING NEWS
Search

ਪੰਜਾਬ ਦੇ ਇਸ ਹਫ਼ਤੇ ਦੇ ਮੌਸਮ ਬਾਰੇ ਜਾਰੀ ਹੋਈ ਇਹ ਭਵਿੱਖਬਾਣੀ

ਆਈ ਤਾਜਾ ਵੱਡੀ ਖਬਰ 

ਪੰਜਾਬ ‘ਚ ਇੱਕ ਪਾਸੇ ਮੀਹ ਤੇ ਗੜੇਮਾਰੀ ਨੇ ਕਿਸਾਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਕਰ ਦਿੱਤਾ , ਕਿਸਾਨ ਸਰਕਾਰ ਦੇ ਕੋਲੋਂ ਢੁਕਵੇਂ ਮੁਆਵਜ਼ੇ ਦੀ ਮੰਗ ਕਰਦੇ ਪਏ ਹਨ l ਇਸੇ ਵਿਚਾਲੇ ਹੁਣ ਮੌਸਮ ਵਿਭਾਗ ਵਲੋਂ ਮੌਸਮ ਨੂੰ ਲੈ ਕੇ ਨਵੀਂ ਭਵਿੱਖਬਾਣੀ ਕਰ ਦਿੱਤੀ ਗਈ ਹੈ l ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਰਾਹਤ ਮਿਲਣ ਵਾਲੀ ਹੈ ਕਿਉਕਿ ਅਗਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ l ਦਰਅਸਲ ਮੈਦਾਨੀ ਇਲਾਕਿਆਂ ‘ਚ ਵਧ ਰਹੀ ਗਰਮੀ ਕਾਰਨ, ਸੈਲਾਨੀਆਂ ਨੇ ਪਹਾੜਾਂ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ । ਜਿਸ ਕਾਰਨ ਹੁਣ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਭਵਿੱਖਬਾਣੀ ਵੀ ਕਰ ਦਿੱਤੀ ਹੈ

ਦੱਸਦਿਆਂ ਮੌਸਮ ਵਿਭਾਗ ਅਨੁਸਾਰ ਹਿਮਾਚਲ ‘ਚ ਅਗਲੇ 4 ਦਿਨਾਂ ਤੱਕ ਮੌਸਮ ਸਾਫ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ । ਜਿਸ ਕਾਰਨ ਪੰਜਾਬ, ਸਮੇਤ ਵੱਖ-ਵੱਖ ਰਾਜਾਂ ਤੋਂ ਆਉਣ ਵਾਲੇ ਸੈਲਾਨੀ ਹੁਣ ਬਰਫੀਲੇ ਇਲਾਕਿਆਂ ‘ਚ ਵੀ ਜਾ ਸਕਣਗੇ । ਪਿੱਛਲੇ ਦਿਨੀ ਬਰਫ਼ਬਾਰੀ ਦੀ ਚਿਤਾਵਨੀ ਤੋਂ ਬਾਅਦ ਸੈਲਾਨੀਆਂ ਨੂੰ ਉੱਚੇ ਇਲਾਕਿਆਂ ‘ਚ ਨਾ ਜਾਣ ਦੀ ਚੇਤਾਵਨੀ ਮੌਸਮ ਵਿਭਾਗ ਵਲੋਂ ਦਿੱਤੀ ਗਈ ਸੀ।

ਉਥੇ ਹੀ ਦੂਜੇ ਪਾਸੇ ਹੁਣ ਪੰਜਾਬ ਤੇ ਹਰਿਆਣਾ ਵਿੱਚ ਬੀਤੇ ਦਿਨੀ ਕਈ ਜ਼ਿਲ੍ਹਿਆਂ ਚ ਬੱਦਲਵਾਈ ਦੇਖਣ ਨੂੰ ਮਿਲੀ , ਜਿਸ ਕਾਰਨ ਹੁਣ ਦੋਵਾਂ ਰਾਜਾਂ ਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ ਤੇ ਆਉਣ ਵਾਲੇ ਦਿਨ ਗਰਮੀ ਵਾਲੇ ਦਿਖਾਈ ਦੇਣਗੇ, ਜਦਕਿ ਵੱਧ ਤੋਂ ਵੱਧ ਤਾਪਮਾਨ ਵੀ ਵਧਣਾ ਸ਼ੁਰੂ ਹੋ ਚੁਕਿਆ ਹੈ । ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਦਰਜ ਕੀਤਾ ਗਿਆ , ਆਉਣ ਵਾਲੇ ਸਮੇਂ ‘ਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲੇਗਾ ।

ਦੂਜੇ ਪਾਸੇ ਹਿਮਾਚਲ ਵਿੱਚ 15 ਅਪ੍ਰੈਲ ਤੋਂ ਗਰਮੀਆਂ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ । ਜਿਸ ਕਾਰਨ ਸੈਲਾਨੀਆਂ ਨੇ ਹੁਣ ਤੋਂ ਹੀ ਬੁਕਿੰਗ ਕਰਵਾਉਣੀ ਸ਼ੁਰੂ ਕਰ ਦਿੱਤੀ । ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲੇਗਾ ਪਰ ਕਿਸਾਨਾਂ ਨੂੰ ਰਾਹਤ ਮਿਲੇਗੀ l



error: Content is protected !!