ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਬਹੁਤ ਸਾਰੇ ਦੇਸ਼ਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਪੂਰੇ ਵਿਸ਼ਵ ਵਿੱਚ ਤਬਾਹੀ ਮਚਾਈ ਹੋਈ ਹੈ ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫਤਾਂ ਦਸਤਕ ਦੇ ਰਹੀਆਂ ਹਨ। ਹੁਣ ਤਕ ਆਉਣ ਵਾਲੇ ਸਮੁੰਦਰੀ ਚੱਕਰਵਾਤੀ ਤੁਫਾਨ, ਭੁਚਾਲ , ਜੰਗਲੀ ਅੱਗ ਅਤੇ ਹੋਰ ਬਹੁਤ ਸਾਰੀਆਂ ਭਿਆਨਕ ਬਿਮਾਰੀਆਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿੱਥੇ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ।

ਉਥੇ ਹੀ ਕੁਦਰਤ ਵੱਲੋਂ ਵੀ ਵਾਰ-ਵਾਰ ਆਪਣੇ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਭਾਰਤ ਵਿੱਚ ਵੀ ਕਈ ਕੁਦਰਤੀ ਆਫ਼ਤਾਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਦੇ ਵਿਚ ਵੀ ਲਗਾਤਾਰ ਕੁਦਰਤੀ ਆਫਤਾਂ ਸਾਮ੍ਹਣੇ ਆ ਰਹੀਆਂ ਹਨ। ਹੁਣ ਪੰਜਾਬ ਦੇ ਗੁਆਂਢ ਵਿੱਚ ਭੁਚਾਲ ਆਉਣ ਕਾਰਨ ਧਰਤੀ ਕੰਬ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਕਲ ਬੀਤੀ ਰਾਤ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਵਲ੍ਹੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਭੂਚਾਲ ਸ਼ੁਕਰਵਾਰ ਦੀ ਰਾਤ ਨੂੰ 10:58 ਆਉਣ ਬਾਰੇ ਦੱਸਿਆ ਗਿਆ ਹੈ। ਇਸ ਭੂਚਾਲ ਦਾ ਕੇਂਦਰ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਤੋਂ 146 ਕਿਲੋਮੀਟਰ ਦੂਰ ਦੱਖਣ ਪੱਛਮ ਵਿੱਚ ਦੱਸਿਆ ਗਿਆ ਹੈ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 3.9 ਮਾਪੀ ਗਈ ਹੈ। ਸੁਕਰਵਾਰ ਨੂੰ ਆਏ ਇਸ ਭੁਚਾਲ ਦਾ ਅਸਰ ਰਾਜਧਾਨੀ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੀ ਕਾਫੀ ਹੱਦ ਤੱਕ ਮਹਿਸੂਸ ਕੀਤਾ ਗਿਆ ਹੈ।

ਪਾਕਿਸਤਾਨ ਵਿਚ ਆਏ ਇਸ ਭੂਚਾਲ਼ ਵਿਚ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਉੱਥੇ ਹੀ ਦੱਸਿਆ ਗਿਆ ਹੈ ਕਿ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਵਿਚ ਇਸ ਤੋਂ ਪਹਿਲਾਂ ਜੂਨ ਵਿੱਚ ਵੀ ਇਕ ਜ਼ਬਰਦਸਤ ਭੂਚਾਲ ਆਇਆ ਸੀ ਅਤੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 4.5 ਮਾਪੀ ਗਈ ਸੀ।


ਤਾਜਾ ਜਾਣਕਾਰੀ
ਪੰਜਾਬ ਦੇ ਗਵਾਂਢ ਚ ਆਇਆ ਭੁਚਾਲ ਕੰਬੀ ਧਰਤੀ ਮਚੀ ਹਾਹਾਕਾਰ – ਤਾਜਾ ਵੱਡੀ ਖਬਰ
ByadminAugust 14, 2021Comments Off on ਪੰਜਾਬ ਦੇ ਗਵਾਂਢ ਚ ਆਇਆ ਭੁਚਾਲ ਕੰਬੀ ਧਰਤੀ ਮਚੀ ਹਾਹਾਕਾਰ – ਤਾਜਾ ਵੱਡੀ ਖਬਰ
Previous Postਮੌਜੂਦਾ ਹਾਲਤਾਂ ਨੂੰ ਦੇਖਦੇ ਪੰਜਾਬ ਚ ਕੈਪਟਨ ਨੇ ਹੁਣੇ ਹੁਣੇ ਦੇ ਦਿੱਤਾ ਇਹ ਸਖਤ ਹੁਕਮ – ਲੱਗ ਗਈ ਇਹ ਪਾਬੰਦੀ
Next Postਵਾਹਿਗੁਰੂ ਦਾ ਜਾਪ ਬਚਾਅ ਗਿਆ ਜਾਨ, ਏਦਾਂ ਸਰੀਰ ਦੇ ਆਰ ਪਾਰ ਹੋ ਗਿਆ ਲੋਹੇ ਦਾ ਮੋਟਾ ਐਂਗਲ – ਫਿਰ ਹੋਇਆ ਇਹ ਕ੍ਰਿਸ਼ਮਾ