BREAKING NEWS
Search

ਪੰਜਾਬ ਦੇ ਗਵਾਂਢ ਚ ਇਥੇ ਹੋਇਆ ਭਿਆਨਕ ਵੱਡਾ ਧਮਾਕਾ ਹੋਈਆਂ ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿਚ ਜਿਥੇ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਵਾਸਤੇ ਸਾਰੇ ਦੇਸ਼ਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾਂਦੀ ਹੈ ਉਥੇ ਹੀ ਗੈਰ ਸਮਾਜਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਸਦਕਾ ਦਹਿਸ਼ਤ ਦਾ ਮਾਹੌਲ ਪੈਦਾ ਹੋ ਸਕੇ ਅਤੇ ਉਨ੍ਹਾਂ ਦਾ ਦਬਦਬਾ ਸਾਰੀ ਦੁਨੀਆ ਵਿੱਚ ਕਾਇਮ ਹੋ ਸਕੇ। ਅਜਿਹੇ ਦਹਿਸ਼ਤਗਰਦਾਂ ਵੱਲੋਂ ਜਿੱਥੇ ਆਏ ਦਿਨ ਹੀ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਅਜਿਹੀਆਂ ਘਟਨਾਵਾਂ ਬਹੁਤ ਸਾਰੇ ਦੇਸ਼ਾਂ ਤੋਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਦੇ ਗੁਆਂਢ ਵਿਚ ਇੱਥੇ ਭਿਆਨਕ ਵੱਡਾ ਧਮਾਕਾ ਹੋਇਆ ਹੈ ਜਿੱਥੇ ਮੌਤਾਂ ਹੋਣ ਦੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਧਮਾਕਾ ਹੋਣ ਦੀ ਖਬਰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਤੋਂ ਸਾਹਮਣੇ ਆਈ ਹੈ। ਜਿੱਥੇ ਦਹਿਸ਼ਤਗਰਦਾਂ ਵੱਲੋਂ ਇਕ ਐਫ ਸੀ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਧਮਾਕੇ ਦੇ ਵਿਚ ਜਿੱਥੇ ਐਫ ਸੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਸ ਮੌਕੇ ਦੇ ਨਾਲ ਹੀ ਇਸ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ।

ਇਹ ਘਟਨਾ ਸ਼ਨੀਵਾਰ ਸ਼ਾਮ ਦੀ ਦੱਸੀ ਗਈ ਹੈ ਜਦੋਂ ਦਹਿਸ਼ਤਗਰਦਾਂ ਵੱਲੋਂ ਇਸ ਗੱਡੀ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਸੀ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਮਿਲਟਰੀ ਮੀਡੀਆ ਵਿੰਗ ਵੱਲੋਂ ਦੱਸਿਆ ਗਿਆ ਹੈ ਕਿ ਖੂਫੀਆ ਜਾਣਕਾਰੀ ਦੇ ਅਧਾਰ ਤੇ ਜਿੱਥੇ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਸੀ। ਕਿਉਂਕਿ ਅੱਤਵਾਦੀ ਸਰਗਰਮੀਆਂ ਨੂੰ ਠੱਲ ਪਾਉਣ ਲਈ ਇਨ੍ਹਾਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ ਜਿੱਥੇ ਕਈ ਜਗ੍ਹਾ ਤੇ ਵੱਡੀ ਸਫ਼ਲਤਾ ਹਾਸਲ ਵੀ ਹੋ ਰਹੀ ਹੈ।

ਇਸ ਹਮਲੇ ਦੇ ਵਿਚ ਜਿਥੇ ਭਾਰੀ ਗੋਲਾਬਾਰੀ ਅਤੇ ਹਥਿਆਰਾਂ ਵੀ ਕਬਜ਼ੇ ਵਿੱਚ ਲਏ ਗਏ ਸਨ। ਇਸ ਤੋਂ ਬਾਅਦ ਹੀ ਹੁਣ ਆਖਿਆ ਜਾ ਰਿਹਾ ਹੈ ਕਿ ਅੱਤਵਾਦੀ ਸਮੂਹਾਂ ਵੱਲੋਂ ਬਦਲਾ ਲੈਣ ਦੀ ਭਾਵਨਾ ਨਾਲ ਇਹ ਸਭ ਕੁਝ ਕੀਤਾ ਗਿਆ ਹੈ। ਜਿੱਥੇ ਪਾਕਿਸਤਾਨ ਵੱਲੋਂ ਅਜਿਹੇ ਦਹਿਸ਼ਤਗਰਦਾਂ ਨੂੰ ਪਨਾਹ ਦਿੱਤੀ ਜਾ ਰਹੀ ਹੈ ਉੱਥੇ ਹੀ ਉਨ੍ਹਾਂ ਵੱਲੋਂ ਕੀਤੇ ਜਾਂਦੇ ਹਮਲਿਆਂ ਦਾ ਸ਼ਿਕਾਰ ਪਾਕਿਸਤਾਨ ਨੂੰ ਖ਼ੁਦ ਹੀ ਹੋ ਰਿਹਾ ਹੈ।



error: Content is protected !!