ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ। ਉਥੇ ਹੀ ਆਵਾਜਾਈ ਦੇ ਵਧ ਜਾਣ ਕਾਰਨ ਵਾਹਨ ਚਾਲਕਾਂ ਵਾਸਤੇ ਸੁਰੱਖਿਅਤ ਰਸਤੇ ਦਾ ਹੋਣਾ ਵੀ ਲਾਜ਼ਮੀ ਬਣ ਗਿਆ ਹੈ। ਪਰ ਕਈ ਜਗ੍ਹਾ ਤੇ ਟਰੈਫਿਕ ਦੀ ਸਮੱਸਿਆ ਆ ਜਾਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਪੰਜਾਬ ਦੇ ਜਲੰਧਰ ਲਈ ਆਈ ਵੱਡੀ ਚੰਗੀ ਖਬਰ, ਜਨਤਾ ਚ ਛਾਈ ਖੁਸ਼ੀ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਜਲੰਧਰ ਵਾਸੀਆਂ ਵਾਸਤੇ ਇੱਕ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਨੂੰ ਇਕ ਵੱਡੀ ਰਾਹਤ ਮਿਲੇਗੀ।
ਕਿਉਂਕਿ ਜਲੰਧਰ ਤੇ ਰਾਮ ਨਗਰ ਇਲਾਕਾ ਨਿਵਾਸੀਆਂ ਨੂੰ ਜਿੱਥੇ ਰੇਲਵੇ ਫਾਟਕ ਦੇ ਦੌਰਾਨ ਕਾਫ਼ੀ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ ਅਤੇ ਟ੍ਰੈਫਿਕ ਵਰਗੀਆਂ ਸਮੱਸਿਆਵਾਂ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈਂਦਾ ਸੀ ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਕਾਫੀ ਲੰਮੇ ਸਮੇਂ ਤੋਂ ਟ੍ਰੈਫਿਕ ਦੀ ਸਮੱਸਿਆ ਵੀ ਪੇਸ਼ ਆ ਰਹੀ ਸੀ। ਅੱਜ ਜਿੱਥੇ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਵੱਲੋਂ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ ਹੈ।
ਉੱਥੇ ਹੀ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਰਾਮ ਨਗਰ ਰੇਲਵੇ ਫਾਟਕ ਬੰਦ ਹੋਣ ਦੇ ਕਾਰਨ ਉਨ੍ਹਾਂ ਨੂੰ ਕਾਫੀ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ। ਕਈ ਵਾਰ ਇਹ ਫਾਟਕ 20 ਘੰਟੇ ਲਗਾਤਾਰ ਹੀ ਬੰਦ ਰਹਿੰਦਾ ਹੈ। ਜਿਸ ਕਾਰਨ ਐਮਰਜੈਂਸੀ ਦੀ ਸਥਿਤੀ ਵਿਚ ਆਉਣ ਜਾਣ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਲ ਪੇਸ਼ ਆਉਂਦੀ ਹੈ। ਅੱਜ ਇੱਥੇ ਇਲਾਕਾ ਨਿਵਾਸੀਆਂ ਵੱਲੋਂ ਆਪਣੀ ਮੁਸ਼ਕਲ ਦੱਸੀ ਗਈ ਸੀ ਉਥੇ ਹੀ ਇਸ ਮਾਮਲੇ ਨੂੰ ਲੈ ਕੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਮੇਅਰ ਜਗਦੀਸ਼ ਰਾਜਾ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਠਾਕੁਰ ਅਤੇ ਰੇਲਵੇ ਦੇ ਇੰਜੀਨੀਅਰਾਂ ਵੱਲੋਂ ਮੌਕੇ ਤੇ ਪਹੁੰਚ ਕਰ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਉਸ ਤੋਂ ਬਾਅਦ ਸੰਤੋਸ਼ ਸਿੰਘ ਚੌਧਰੀ ਵਲੋ ਇਸ ਜਗ੍ਹਾ ਤੇ ਰੇਲਵੇ ਅੰਡਰਬ੍ਰਿਜ ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਿੱਥੇ ਫਲਾਈਓਵਰ ਬਣਨ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਜਿਸ ਵਾਸਤੇ ਉਨ੍ਹਾਂ ਵੱਲੋਂ ਇਸ ਕੰਮ ਨੂੰ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਰੇਲਵੇ ਤੋਂ ਮਨਜ਼ੂਰੀ ਲਈ ਜਾਵੇਗੀ। ਉਥੇ ਹੀ ਇਸ ਵਾਸਤੇ ਉਨ੍ਹਾਂ ਵੱਲੋਂ ਇੰਜੀਨੀਅਰਾਂ ਨੂੰ ਇਸ ਦਾ ਡਿਜ਼ਾਈਨ ਬਣਾ ਕੇ ਦਿਖਾਉਣ ਲਈ ਕਿਹਾ ਗਿਆ ਹੈ।
ਤਾਜਾ ਜਾਣਕਾਰੀ