BREAKING NEWS
Search

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੀ ਯਾਦ ਚ ਇਸ ਜਿਲੇ ਬਣਾਈਆਂ ਜਾਣਗੀਆਂ ਲਾਇਬ੍ਰੇਰੀਆ

ਆਈ ਤਾਜ਼ਾ ਵੱਡੀ ਖਬਰ 

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਿਥੇ ਬੀਤੇ ਦਿਨੀਂ 29 ਮਈ ਦੀ ਸ਼ਾਮ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਇਸ ਨੌਜਵਾਨ ਦੀ ਹੋਈ ਮੌਤ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ। ਜਿੱਥੇ ਹਰ ਇੱਕ ਇਨਸਾਨ ਵੱਲੋਂ ਇਸ ਨੌਜਵਾਨ ਦੀ ਮੌਤ ਉਪਰ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਉਥੇ ਹੀ ਲੋਕਾਂ ਵੱਲੋਂ ਇਸ ਦੇ ਕਾਤਲਾਂ ਨੂੰ ਫੜੇ ਜਾਣ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ। ਵੱਖ ਵੱਖ ਦੇਸ਼ਾਂ ਦੇ ਵਿਚ ਹਰ ਖੇਤਰ ਨਾਲ ਜੁੜੀਆਂ ਹੋਈਆਂ ਹਸਤੀਆਂ ਵੱਲੋਂ ਆਪਣੇ ਅਨੁਸਾਰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਉਥੇ ਹੀ ਇਸ ਮਾਮਲੇ ਤੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ ਅਤੇ ਪੁਲਿਸ ਵੱਲੋਂ ਜਿਥੇ ਕੁਝ ਦੋਸ਼ੀਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।

ਹੁਣ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਯਾਦ ਵਿੱਚ ਇਸ ਜ਼ਿਲ੍ਹੇ ਵਿੱਚ ਲਾਇਬਰੇਰੀਆਂ ਬਣਾਈਆਂ ਜਾਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿਖੇ ਪੰਜ ਲਾਇਬ੍ਰੇਰੀਆਂ ਬਣਾਏ ਜਾਣ ਦਾ ਐਲਾਨ ਸਮਾਜਸੇਵੀ ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਦੇ ਦੌਰਾਨ ਵੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਵੱਧ ਚੜਕੇ ਸਹਿਯੋਗ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਜਿੱਥੇ ਗੁਰੂ ਹਰਸਹਾਏ ਵਿੱਚ ਤਿੰਨ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ, ਉੱਥੇ ਹੀ 2 ਲਾਇਬ੍ਰੇਰੀਆਂ ਪੰਜਾਬੀ ਗਾਇਕ ਬੱਬੂ ਮਾਨ ਦੇ ਨਾਮ ਉਪਰ ਵੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਤੇ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਆਉਣ ਵਾਲੀ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਵਾਸਤੇ ਇਕ ਬਿਹਤਰੀਨ ਉਪਰਾਲਾ ਹੈ।

ਜਿੱਥੇ ਇਨ੍ਹਾਂ ਲਾਇਬਰੇਰੀਆਂ ਵਿੱਚ ਨੌਜਵਾਨਾਂ ਵਾਸਤੇ ਅਤੇ ਬੱਚਿਆਂ ਵਾਸਤੇ ਕਿਤਾਬਾਂ ਰੱਖੀਆਂ ਜਾਣਗੀਆਂ। ਉਥੇ ਹੀ ਪੰਜਾਬੀ ਵਿਰਸੇ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਹੋਈ ਹਰ ਜਾਣਕਾਰੀ ਪਾਠਕਾਂ ਤੱਕ ਪਹੁੰਚਾਈ ਜਾਵੇਗੀ। ਇਹਨਾਂ ਲਾਇਬ੍ਰੇਰੀਆਂ ਦੀ ਸ਼ੁਰੂਆਤ ਪੰਜਾਬ ਵਿੱਚ ਗੁਰੂ ਹਰਸਹਾਏ ਤੋਂ ਕੀਤੀ ਜਾ ਰਹੀ ਹੈ।



error: Content is protected !!