BREAKING NEWS
Search

ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਦੀ ਰਡਾਰ ਤੇ 2 ਹੋਰ ਸਾਬਕਾ ਮੰਤਰੀ, ਰਿਵਾਇਤੀ ਪਾਰਟੀਆਂ ਦੀ ਵਧੀ ਚਿੰਤਾ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ ਉਥੇ ਹੀ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇੱਕ ਪੂਰਾ ਕੀਤਾ ਜਾ ਰਿਹਾ ਹੈ ਜਿੱਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤੇ ਜਾਣ ਦਾ ਅਹਿਦ ਲਿਆ ਗਿਆ ਸੀ ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਆਪਣਾ ਕੰਮ ਤਨਦੇਹੀ ਅਤੇ ਇਮਾਨਦਾਰੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਸਹੁੰ ਚੁੱਕ ਸਮਾਗਮ ਮੌਕੇ ਕਿਹਾ ਗਿਆ ਸੀ ਕਿ ਉਨ੍ਹਾਂ ਵੱਲੋਂ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ। ਜਿੱਥੇ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਉੱਥੇ ਹੀ ਬਹੁਤ ਸਾਰੇ ਸਾਬਕਾ ਵਿਧਾਇਕ ਇਸ ਸਮੇਂ ਵੱਖ ਵੱਖ ਵਿਵਾਦਾਂ ਦੇ ਵਿਚ ਚਲਦਿਆਂ ਹੋਇਆਂ ਜੇਲ ਦੇ ਵਿੱਚ ਸਜ਼ਾ ਕੱਟ ਰਹੇ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਰਡਾਰ ਤੇ ਦੋ ਹੋਰ ਸਾਬਕਾ ਮੰਤਰੀ ਰਵਾਇਤੀ ਪਾਰਟੀਆਂ ਦੀ ਵਧੀ ਚਿੰਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਖ ਵੱਖ ਅਦਾਲਤ ਵੱਲੋਂ ਕੁਝ ਦਿਨਾਂ ਦੇ ਰਿਮਾਂਡ ਤੇ ਭੇਜਿਆ ਗਿਆ ਹੈ। ਉਥੇ ਹੀ ਸੰਗਤ ਸਿੰਘ ਗਿਲਜੀਆਂ ਵੀ ਇਸ ਤਰ੍ਹਾਂ ਹੀ ਵਿਵਾਦਾਂ ਦਾ ਸਾਹਮਣਾ ਕਰ ਰਹੇ ਹਨ। ਜਿੱਥੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਅਤੇ ਆਮ ਆਦਮੀ ਪਾਰਟੀ ਵਿਚ ਰਹਿ ਚੁੱਕੇ ਸਾਬਕਾ ਸਿਹਤ ਮੰਤਰੀ ਸਿੰਗਲਾ ਦੇ ਵੱਖ-ਵੱਖ ਦੇਸ਼ਾਂ ਦੇ ਤਹਿਤ ਜੇਲ੍ਹ ਵਿੱਚ ਹਨ। ਉੱਥੇ ਹੀ ਹੁਣ ਸਾਬਕਾ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਇਸਦੇ ਤਹਿਤ ਵੀ ਵਿਜੀਲੈਂਸ ਵੱਲੋਂ ਐੱਫ ਆਈ ਆਰ ਦਰਜ ਕੀਤੀ ਜਾ ਸਕਦੀ ਹੈ।

ਕਿਉਂਕਿ ਉਨ੍ਹਾਂ ਉਪਰ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਆਪਣੇ ਕਾਰਜਕਾਲ ਦੇ ਸਮੇਂ ਦੋ ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਕੀਤੀ ਗਈ ਸੀ। ਇਸ ਤੋਂ ਇਲਾਵਾ ਪੰਜਾਬ ਵਿੱਚ ਸਾਬਕਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਖਿਲਾਫ ਵੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ ਕਿਉਂਕਿ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਵੀ ਆਪਣੇ ਕਾਰਜਕਾਲ ਦੇ ਸਮੇਂ ਪੰਚਾਇਤੀ ਜ਼ਮੀਨ ਸਸਤੇ ਭਾਅ ਵੇਚੀ ਗਈ ਸੀ।

ਇਸ ਸਾਬਕਾ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਵੀ ਆਪਣੇ ਕਾਰਜਕਾਲ ਦੇ ਦੌਰਾਨ ਠੇਕੇਦਾਰਾਂ ਦੀ ਯੂਨੀਅਨ ਵੱਲੋਂ 2000 ਕਰੋੜ ਰੁਪਏ ਦੇ ਟੈਂਡਰਾਂ ਵਿਚ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਗਿਆ ਹੈ। ।



error: Content is protected !!