BREAKING NEWS
Search

ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਚ , ਹੁਣ ਤਕ 45 ਅਧਿਕਾਰੀਆਂ ਤੇ ਕੀਤੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਜਿਥੇ ਆਮ ਆਦਮੀ ਪਾਰਟੀ ਵੱਲੋਂ ਆਏ ਦਿਨ ਹੀ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਪੰਜਾਬ ਵਿੱਚ ਬਦਲਾਅ ਵੀ ਨਜ਼ਰ ਆ ਰਿਹਾ ਹੈ। ਉਥੇ ਹੀ ਲੋਕਾਂ ਵੱਲੋਂ ਭਗਵੰਤ ਮਾਨ ਦੀ ਸਰਕਾਰ ਦੀ ਲਗਾਤਾਰ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਹੁਣ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਚ , ਹੁਣ ਤਕ 45 ਅਧਿਕਾਰੀਆਂ ਤੇ ਕੀਤੀ ਕਾਰਵਾਈ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਆਪਣੇ ਕਾਰਜਕਾਲ ਦੇ ਦੌਰਾਨ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ। ਜਿਸ ਦੇ ਤਹਿਤ ਹੁਣ ਤੱਕ ਮਾਨ ਸਰਕਾਰ ਵੱਲੋਂ 45 ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਸ਼ਿਕੰਜਾ ਕੱਸਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਆਖਿਆ ਗਿਆ ਸੀ ਕਿ ਪੰਜਾਬ ਵਿੱਚ ਉਹ ਭ੍ਰਿਸਟਾਚਾਰ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ/

ਜਿਸ ਦੇ ਤਹਿਤ ਉਥੇ ਹੀ ਹੁਣ ਉਨ੍ਹਾਂ ਵੱਲੋਂ 45 ਸਰਕਾਰੀ ਅਧਿਕਾਰੀਆਂ\ਕਰਮਚਾਰੀਆਂ ਤੇ ਹੋਰਾਂ ਨੂੰ ਵੱਢੀਖੋਰੀ ਦੇ ਦੋਸ਼ ਹੇਠ ਹਿਰਾਸਤ ਵਿਚ ਲਿਆ ਗਿਆ ਹੈ। ਖਟਕੜ ਕਲਾਂ ਤੇ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹੁੰ ਚੁੱਕੀ ਗਈ ਸੀ ਕਿ ਲੋਕਾਂ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦਿੱਤਾ ਜਾਵੇਗਾ, ਇਸ ਵਾਸਤੇ ਉਨ੍ਹਾਂ ਵਾਅਦਾ ਕੀਤਾ ਗਿਆ ਸੀ। ਭਰਿਸ਼ਟਾਚਾਰ ਲੋਕਾਂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਵਾਸਤੇ ਉਨ੍ਹਾਂ ਵੱਲੋਂ ਇਕ ਹੈਲਪਲਾਇਨ ਨੰਬਰ ਵੀ ਜਾਰੀ ਕੀਤਾ ਗਿਆ ਸੀ। ਪਰ ਹੁਣ ਤੱਕ ਬਹੁਤ ਸਾਰੀਆਂ ਸ਼ਿਕਾਇਤਾਂ ਵੀ ਆ ਚੁੱਕੀਆਂ ਹਨ ਅਤੇ ਉਨ੍ਹਾਂ ਦਾ ਨਿਪਟਾਰਾ ਵੀ ਕੀਤਾ ਗਿਆ ਹੈ।

ਇਸ ਨੰਬਰ ਉੱਤੇ ਮਿਲੀਆਂ ਪ੍ਰਮਾਣਿਕ ਸ਼ਿਕਾਇਤਾਂ ਦੇ ਆਧਾਰ ਉਪਰ ਹੀ ਪੰਜਾਬ ਪੁਲਸ ਨੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰ ਦੋਸ਼ੀਆਂ ਖ਼ਿਲਾਫ਼ 28 ਐੱਫ. ਆਈ. ਆਰ. ਦਰਜ ਕੀਤੀਆਂ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਵਿਜੀਲੈਂਸ ਨੇ ਹੁਣ ਤੱਕ ਪੁਲਸ ਦੇ ਇਕ ਸਬ-ਇੰਸਪੈਕਟਰ, ਸਰਕਾਰੀ ਆਈ. ਟੀ. ਆਈ. ਐੱਸ. ਏ. ਐੱਸ. ਨਗਰ ਦੇ ਇਕ ਪ੍ਰਿੰਸੀਪਲ, ਇਕ ਮੈਡੀਕਲ ਅਫ਼ਸਰ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਡਾਟਾ ਐਂਟਰੀ ਆਪ੍ਰੇਟਰ, 2 ਪਟਵਾਰੀਆਂ, ਇਕ ਕਲਰਕ, ਇਕ ਨੰਬਰਦਾਰ, ਤਿੰਨ ਹੌਲਦਾਰਾਂ, ਇਕ ਸਿਪਾਹੀ, ਹੋਮਗਾਰਡ ਦੇ ਇਕ ਜਵਾਨ, ਅੱਠ ਸਹਾਇਕ ਸਬ-ਇੰਸਪੈਕਟਰਾਂ, ਇਕ ਡਵੀਜ਼ਨਲ ਜੰਗਲਾਤ ਅਫ਼ਸਰ ਅਤੇ ਜੁਡੀਸ਼ੀਅਲ ਵਿਭਾਗ ਦੇ ਸੰਮਨ ਭੇਜਣ ਵਾਲੇ ਸਟਾਫ਼ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਹੁਣ ਤੱਕ ਪੰਤਾਲੀ ਤੇ ਖ਼ਿਲਾਫ਼ ਸ਼ਿਕੰਜਾ ਕੱਸਿਆ ਗਿਆ ਹੈ ਉਥੇ ਹੀ ਹੋਰ ਵੀ ਕਈ ਲੋਕਾਂ ਦੇ ਖਿਲਾਫ ਵਿਜੀਲੈਂਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।



error: Content is protected !!