BREAKING NEWS
Search

ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਬਾਰੇ ਆਈ ਵੱਡੀ ਖਬਰ, ਹੋਈ ਸਾਰੇ ਪਾਸੇ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਕਾਰਜਭਾਰ ਸੰਭਲਦੇ ਹੋਏ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਗਏ ਹਨ ਅਤੇ ਲੋਕਾਂ ਵੱਲੋਂ ਇਨ੍ਹਾਂ ਕੰਮਾਂ ਦੀ ਲਗਾਤਾਰ ਸ਼ਲਾਘਾ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਜਿਥੇ ਆਪਣੀ ਕੈਬਨਿਟ ਮੰਡਲ ਦਾ ਗਠਨ ਕੀਤਾ ਗਿਆ ਸੀ। ਉਥੇ ਹੀ ਵੱਖ-ਵੱਖ ਮੰਤਰੀਆਂ ਨੂੰ ਵੱਖ-ਵੱਖ ਵਿਭਾਗਾ ਦੀ ਵੰਡ ਵੀ ਕਰਕੇ ਦਿੱਤੀ ਗਈ ਸੀ ਅਤੇ ਉਨ੍ਹਾਂ ਵੱਲੋਂ ਆਪਣੇ ਕੰਮਕਾਜ ਨੂੰ ਵੀ ਬਹੁਤ ਵਧੀਆ ਢੰਗ ਨਾਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਉਥੇ ਹੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕੀਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਸੀ ਜਿਸ ਵਾਸਤੇ ਇਕ ਨੰਬਰ ਵੀ ਜਾਰੀ ਕੀਤਾ ਗਿਆ ਸੀ।

ਹੁਣ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਖਬਰ ਸਾਹਮਣੇ ਆਈ ਹੈ ਜਿਸ ਦੀ ਚਰਚਾ ਸਭ ਪਾਸੇ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ ਜਿਥੇ ਆਮ ਆਦਮੀ ਪਾਰਟੀ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਮੰਤਰੀ ਮੰਡਲ ਵਿਚ ਸਿਹਤ ਮੰਤਰੀ ਦੇ ਅਹੁਦੇ ਤੇ ਤੇਨਾਤ ਵਿਜੈ ਸਿੰਗਲਾ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕਰ ਦਿੱਤਾ ਗਿਆ। ਉਥੇ ਹੀ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚੋਂ ਵੀ ਬਾਹਰ ਕੀਤਾ ਗਿਆ। ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦਾ ਆਦੇਸ਼ ਜਾਰੀ ਕੀਤਾ ਗਿਆ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ 5 ਦਿਨਾਂ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ।

ਮੁੱਖ ਮੰਤਰੀ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਕਦਮ ਦੀ ਜਿੱਥੇ ਇੱਕ ਪਾਸੇ ਲਗਾਤਾਰ ਸ਼ਲਾਘਾ ਕੀਤੀ ਜਾ ਰਹੀ ਹੈ ਉਥੇ ਹੀ ਹੁਣ ਮੁੱਖ ਮਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਸਿਹਤ ਮੰਤਰੀ ਦੇ ਅਹੁਦੇ ਨੂੰ ਲੈ ਕੇ ਜਾਣਕਾਰੀ ਜਾਰੀ ਕਰਦਿਆਂ ਹੋਇਆਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਵਾਸਤੇ ਜਿੱਥੇ ਦਿੱਲੀ ਮਾਡਲ ਪੰਜਾਬ ਵਿੱਚ ਲਾਗੂ ਕਰਨ ਦੀ ਗੱਲ ਆਖੀ ਗਈ ਸੀ।

ਉਥੇ ਹੀ ਪੰਜਾਬ ਵਿੱਚ ਸਿਹਤ ਮੰਤਰੀ ਦਾ ਅਹੁਦਾ ਵੀ ਉਹ ਖੁਦ ਸੰਭਾਲਣਗੇ, ਅਜੇ ਇਹ ਅਹੁਦਾ ਕਿਸੇ ਹੋਰ ਮੰਤਰੀ ਨੂੰ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਵੱਲੋਂ ਇਹ ਅਹੁਦਾ ਆਪਣੇ ਕੋਲ ਹੀ ਰੱਖਿਆ ਜਾਵੇਗਾ ਜਦੋਂ ਤੱਕ ਕਿਸੇ ਹੋਰ ਵਿਅਕਤੀ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਨਹੀਂ ਕੀਤਾ ਜਾਂਦਾ।



error: Content is protected !!