BREAKING NEWS
Search

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਹਥੀਂ ਕਿਸ ਲਈ ਬਣਾਉਣਗੇ ਖਾਣਾ – ਦੇਖੋ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਵਿਚ ਜਿਥੇ ਇਸ ਸਮੇਂ ਸਿਆਸਤ ਗਰਮਾਈ ਹੋਈ ਹੈ ਅਤੇ ਅਗਲੀਆਂ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਉਥੇ ਹੀ ਆਪਣੀ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਪਰ ਪਿਛਲੇ ਕੁਝ ਦਿਨਾਂ ਤੋਂ ਟੋਕੀਓ ਓਲੰਪਿਕ ਵਿੱਚ ਜਿੱਤ ਪ੍ਰਾਪਤ ਕਰਕੇ ਦੇਸ਼ ਪਰਤੇ ਖਿਡਾਰੀਆਂ ਦੇ ਲਈ ਕਈ ਜਗਾ ਤੇ ਸਨਮਾਨ ਸਮਾਰੋਹ ਕਰਵਾਏ ਜਾ ਰਹੇ ਹਨ। ਇਨ੍ਹਾਂ ਖਿਡਾਰੀਆਂ ਵੱਲੋਂ ਤਮਗੇ ਜਿੱਤ ਕੇ ਦੇਸ਼ ਦਾ ਨਾਂ ਉਚਾ ਕੀਤਾ ਗਿਆ ਹੈ। ਜਿਨ੍ਹਾਂ ਤੇ ਸਾਰੇ ਦੇਸ਼ ਨੂੰ ਮਾਣ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਕਈ ਤਰ੍ਹਾਂ ਦੇ ਇਨਾਮ ਦਿੱਤੇ ਜਾਣ ਦਾ ਐਲਾਨ ਵੀ ਪਹਿਲਾਂ ਹੀ ਕਰ ਦਿੱਤਾ ਗਿਆ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਹੱਥਾਂ ਨਾਲ ਕਿਸ ਲਈ ਖਾਣਾ ਬਣਾਉਣਗੇ , ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਇੰਨ੍ਹੀ ਦਿਨੀਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਉਨ੍ਹਾਂ ਵੱਲੋਂ ਓਲੰਪਿਕ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦੇ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ।

ਜਿੱਥੇ ਉਨ੍ਹਾਂ ਵੱਲੋਂ ਖਿਡਾਰੀਆਂ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ। ਉਥੇ ਹੀ ਟੋਕੀਓ ਓਲੰਪਿਕ ਵਿੱਚ ਜਿੱਤ ਪ੍ਰਾਪਤ ਕਰਕੇ ਆਏ 21 ਪੰਜਾਬੀ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਸਾਰੇ ਖਿਡਾਰੀਆਂ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਆਪਣੇ ਹੱਥਾਂ ਨਾਲ ਖਾਣਾ ਬਣਾਉਣਗੇ। ਫਿਰ ਇਹ ਖਾਣਾ ਉਨ੍ਹਾਂ ਸਾਰਿਆਂ ਨੂੰ ਖਵਾਇਆ ਜਾਵੇਗਾ। ਉਨ੍ਹਾਂ ਮਜ਼ਾਕੀਆ ਮੂਡ ਵਿਚ ਕਿਹਾ ਕਿ ਬੇਸ਼ੱਕ ਮੈਨੂੰ ਖਾਣਾ ਬਣਾਉਣ ਦਾ ਸ਼ੌਕ ਹੈ। ਪਰ ਮੈਨੂੰ ਖਾਣਾ ਖਾਣ ਦਾ ਸ਼ੌਕ ਨਹੀਂ ਹੈ।

ਪਰ ਮੈਂ ਸਾਰੇ ਜੇਤੂ ਖਿਡਾਰੀਆਂ ਲਈ ਖਾਣਾ ਜ਼ਰੂਰ ਬਣਾਂਵਾਗਾ। ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਨੰਬਰ ਵਨ ਦਰਜੇ ਦੀਆਂ ਨੌਕਰੀਆਂ ਦਿੱਤੇ ਜਾਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਉਥੇ ਹੀ ਹਾਕੀ ਟੀਮ ਦੇ ਕਪਤਾਨ ਨੂੰ ਐਸ ਪੀ ਪ੍ਰਮੋਟ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਅੱਜ ਟੋਕਿਓ ਓਲੰਪਿਕ ਵਿੱਚ ਜਿੱਤ ਪ੍ਰਾਪਤ ਕਰਕੇ ਪਹੁੰਚੇ 21 ਖਿਡਾਰੀਆਂ ਦਾ ਸਨਮਾਨਿਤ ਕੀਤਾ ਗਿਆ।



error: Content is protected !!