BREAKING NEWS
Search

ਪੰਜਾਬ ਦੇ ਲੋਕਾਂ ਨੂੰ ਭਾਰੀ ਰਾਹਤ – ਪੈਟਰੋਲ-ਡੀਜ਼ਲ ਕੀਮਤਾਂ ‘ਚ ਵੱਡੀ ਗਿਰਾਵਟ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਜਲੰਧਰ— ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਹੈ। ਪੰਜਾਬ ‘ਚ ਪੈਟਰੋਲ ਦੀ ਕੀਮਤ ਹੁਣ ਤਕਰੀਬਨ 82 ਰੁਪਏ ‘ਤੇ ਆ ਗਈ ਹੈ, ਜੋ ਪਹਿਲੀ ਅਕਤੂਬਰ ਨੂੰ 89 ਰੁਪਏ ਦੇ ਵੀ ਪਾਰ ਹੋ ਗਈ ਸੀ। ਕੌਮਾਂਤਰੀ ਬਾਜ਼ਾਰ ‘ਚ ਕੱਚਾ ਤੇਲ ਸਸਤਾ ਹੋਣ ਕਰ ਕੇ ਪਿਛਲੇ ਮਹੀਨੇ ਦੀ 18 ਤਰੀਕ ਤੋਂ ,,,,,, ਹੁਣ ਤਕ ਪੈਟਰੋਲ 6.31 ਰੁਪਏ ਅਤੇ ਡੀਜ਼ਲ 4.30 ਰੁਪਏ ਸਸਤਾ ਹੋ ਚੁੱਕਾ ਹੈ, ਯਾਨੀ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

19 ਨਵੰਬਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ‘ਚ 19 ਪੈਸੇ ਅਤੇ ਡੀਜ਼ਲ ‘ਚ 17 ਪੈਸੇ ਦੀ ਕਟੌਤੀ ਕੀਤੀ ਹੈ।ਇਸ ਨਾਲ ਦਿੱਲੀ ‘ਚ ਪੈਟਰੋਲ ਦੀ ਕੀਮਤ 76.52 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 71.39 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 82.04 ਰੁਪਏ ਪ੍ਰਤੀ ਲਿਟਰ ‘ਤੇ ਆ ਗਈ ਹੈ ਅਤੇ ਡੀਜ਼ਲ 74.79 ਰੁਪਏ ਪ੍ਰਤੀ ਲਿਟਰ ‘ਤੇ ਆ ਗਿਆ ਹੈ।
ਪੰਜਾਬ ‘ਚ ਪੈਟਰੋਲ ਦੀ ਕੀਮਤ 82 ਰੁਪਏ ਹੋਈ :

PunjabKesari
ਜਲੰਧਰ ‘ਚ ਪੈਟਰੋਲ ਦੀ ਕੀਮਤ ਅੱਜ 81 ਰੁਪਏ 68 ਪੈਸੇ ਅਤੇ ਡੀਜ਼ਲ ਦੀ 71 ਰੁਪਏ 20 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ ‘ਚ ਪੈਟਰੋਲ ਦੀ ਕੀਮਤ 82 ਰੁਪਏ 29 ਪੈਸੇ ਅਤੇ ਡੀਜ਼ਲ ਦੀ 71 ਰੁਪਏ 72 ਪੈਸੇ ਹੈ। ਲੁਧਿਆਣਾ ਸ਼ਹਿਰ ‘ਚ ਪੈਟਰੋਲ ਦੀ ਕੀਮਤ 82 ਰੁਪਏ 15 ਪੈਸੇ ਦਰਜ ਕੀਤੀ ਗਈ ਅਤੇ ,,,,, ਡੀਜ਼ਲ ਦੀ ਕੀਮਤ 71 ਰੁਪਏ 60 ਪੈਸੇ ਪ੍ਰਤੀ ਲਿਟਰ ਹੋ ਗਈ ਹੈ।

ਪਟਿਆਲਾ ‘ਚ ਪੈਟਰੋਲ ਦੀ ਕੀਮਤ 82 ਰੁਪਏ 08 ਪੈਸੇ ਅਤੇ ਡੀਜ਼ਲ ਦੀ ਕੀਮਤ 71 ਰੁਪਏ 54 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਮੋਹਾਲੀ ‘ਚ ਪੈਟਰੋਲ ਦੀ ਕੀਮਤ 82 ਰੁਪਏ 46 ਪੈਸੇ ਅਤੇ ਡੀਜ਼ਲ ਦੀ 71 ਰੁਪਏ 87 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ ‘ਚ ,,,,, ਪੈਟਰੋਲ ਦੀ ਕੀਮਤ 72.29 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 67 ਰੁਪਏ 95 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ।



error: Content is protected !!