ਆਈ ਇਹ ਵੱਡੀ ਖਬਰ
ਚੰਡੀਗੜ੍ਹ, 3 ਜੁਲਾਈ 2020 -ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਰਗਰਮੀਆਂ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਦੋ-ਮਾਸਕ ਮੁਲੰਕਣ ਕਰਨ ਲਈ ਆਨ ਲਾਈਨ ਟੈਸਟ ਵਾਸਤੇ ਜਾਰੀ ਕੀਤੀ ਡੇਟ ਸ਼ੀਟ ਵਿੱਚ ਤਬਦੀਲੀ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਬਜੈਕਟਿਵ ਟੈਸਟ ਟੀਚਰ-ਸਟੂਡੈਂਟ ਵਟਸਐਪ ਗਰੁੱਪ ਰਾਹੀਂ ਆਨ ਲਾਈਨ ਲਿਆ ਜਾਵੇਗਾ। ਇਹ ਇਮਤਿਹਾਨ ਹੁਣ 6 ਜੁਲਾਈ 2020 ਦੀ ਥਾਂ 13 ਜੁਲਾਈ ਨੂੰ ਸ਼ੁਰੂ ਹੋ ਕੇ 18 ਜੁਲਾਈ ਨੂੰ ਖਤਮ ਹੋਣਗੇ। ਇਸ ਸਬੰਧੀ ਪ੍ਰਸ਼ਨ ਪੱਤਰ ਹੈਡ ਆਫਿਸ ਰਾਹੀਂ ਤਿਆਰ ਕਰਕੇ ਆਨ ਲਾਈਨ ਭੇਜੇ ਜਾਣਗੇ। 20 ਅੰਕਾਂ ਦੇ ਟੈਸਟ ਵਿੱਚ ਅਬਜੈਕਟਿਵ ਅਤੇ ਸਬਜੈਕਟਿਵ ਦੋਵਾਂ ਤਰ੍ਹਾਂ ਦੇ ਸਵਾਲ ਹੋਣਗੇ।
ਬੁਲਾਰੇ ਅਨੁਸਾਰ ਵਿਦਿਆਰਥੀਆਂ ਦੇ ਇਹ ਟੈਸਟ ਚੈਕ ਕਰਨ ਲਈ ਸਮੂਹ ਵਿਸ਼ਾ ਅਧਿਆਪਕਾਂ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਜਾਵੇਗਾ। ਵਿਸ਼ਾ ਅਧਿਆਪਕ ਜਮਾਤ ਇੰਚਾਰਜ ਨਾਲ ਮਿਲ ਕੇ ਵਿਦਿਆਰਥੀਆਂ ਦੇ ਅੰਕਾਂ ਦਾ ਰਿਕਾਰਡ ਤਿਆਰ ਕਰਨਗੇ। ਬੁਲਾਰੇ ਅਨੁਸਾਰ 6ਵੀਂ ਤੋਂ 10ਵੀਂ ਤੱਕ ਦੀਆਂ ਕਲਾਸਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ ਜਦਕਿ 11ਵੀਂ ਅਤੇ 12ਵੀਂ ਦੀ ਡੇਟਸ਼ੀਟ ਸਕੂਲ ਮੁਖੀ ਆਪਣੇ ਪੱਧਰ ’ਤੇ ਤਿਆਰ ਕਰਨਗੇ ਅਤੇ ਆਨ ਲਾਈਨ ਪੇਪਰ ਲੈਣਗੇ।
ਗੌਰਤਲਬ ਹੈ ਕਿ 6ਵੀਂ ਤੋਂ 12ਵੀਂ ਦਾ ਅਪ੍ਰੈਲ ਤੋਂ ਮਈ ਤੱਕ ਦਾ ਦੋ-ਮਾਸਕ ਸਿਲੇਬਸ ਟੀ.ਵੀ.ਚੈਨਲਾਂ/ਜ਼ੂਮ ਕਲਾਸਾਂ/ਪੀ.ਡੀ.ਐਫ. ਅਸਾਈਨਮੈਂਟਾਂ ਰਾਹੀਂ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ