BREAKING NEWS
Search

ਪੰਜਾਬ ਦੇ ਸਕੂਲਾਂ ਦੀਆਂ ਫੀਸਾਂ ਨੂੰ ਲੈ ਕੇ ਆਈ ਇਹ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਸਕੂਲਾਂ ਦੀਆਂ ਫੀਸਾਂ ਬਾਰੇ ਪੰਜਾਬ ਸਰਕਾਰ ਨੇ ਅਦਾਲਤ ਚ ਅਪੀਲ ਕੀਤੀ ਹੋਈ ਸੀ ਜਿਸ ਬਾਰੇ ਵੱਡੀ ਖਬਰ ਆ ਰਹੀ ਹੈ। ਸਰਕਾਰ ਚਾਹੁੰਦੀ ਹੈ ਕੇ ਫੀਸਾਂ ਵਿਚ ਕਟੌਤੀ ਕੀਤੀ ਜਾਵੇ ਇਸ ਲਈ ਇਹ ਅਪੀਲ ਕੀਤੀ ਹੋਈ ਹੈ।

ਪੰਜਾਬ ‘ਚ ਨਿੱਜੀ ਸਕੂਲਾਂ ਦੀ ਫੀਸ ਸਬੰਧੀ ਸਿੰਗਲ ਬੈਂਚ ਦੇ ਫ਼ੈਸਲੇ ਖ਼ਿਲਾਫ ਪੰਜਾਬ ਸਰਕਾਰ ਅਤੇ ਮਾਪਿਆਂ ਦੀਆਂ ਅਪੀਲਾਂ ‘ਤੇ ਬੁੱਧਵਾਰ ਨੂੰ ਵੀ ਸੁਣਵਾਈ ਨਹੀਂ ਹੋ ਸਕੀ। ਬੈਂਚ ‘ਚ ਸ਼ਾਮਲ ਜਸਟਿਸ ਗਿਰੀਸ਼ ਅਗਨੀਹੋਤਰੀ ਨੇ ਸੁਣਵਾਈ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ‘ਚ ਸ਼ਾਮਲ ਕੁਝ ਸਕੂਲਾਂ ਦੀ ਪੈਰਵੀ ਕਰ ਚੁੱਕੇ ਹਨ। ਹਾਈ ਕੋਰਟ ‘ਚ ਸੁਣਵਾਈ 17 ਜੁਲਾਈ ਤਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ 30 ਜੂਨ ਦੇ ਫੈਸਲੇ ‘ਚ ਹਾਈ ਕੋਰਟ ਦੇ ਇਕਹਿਰੇ ਜੱਜ ਨੇ ਪ੍ਰਾਈਵੇਟ ਸਕੂਲਾਂ ਨੂੰ ਅਸਰਦਾਰ ਢੰਗ ਨਾਲ ਹਰੇਕ ਤਰ੍ਹਾਂ ਦੀ ਫੀਸ ਇਕੱਤਰ ਕਰਨ ਦੀ ਰਾਹਤ ਦਿੱਤੀ ਸੀ, ਭਾਵੇਂ ਕਿ ਇਨ੍ਹਾਂ ਸਕੂਲਾਂ ਨੇ ਆਨਲਾਈਨ ਸਿੱਖਿਆ/ਕਲਾਸਾਂ ਦੀ ਪੇਸ਼ਕਸ਼ ਕੀਤੀ ਜਾਂ ਨਹੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਾਈਵੇਟ ਸਕੂਲਾਂ ਦੁਆਰਾ ਕੋਵਿਡ ਦੌਰਾਨ ਬੰਦ ਦੇ ਮੱਦੇਨਜ਼ਰ ਆਨਲਾਈਨ ਜਾਂ ਆਫਲਾਈਨ ਕਲਾਸਾਂ ਨਾ ਲਾਉਣ ਦੇ ਬਾਵਜੂਦ ਫੀਸਾਂ ਵਸੂਲਣ ’ਤੇ ਚਿੰਤਾ ਜ਼ਾਹਰ ਕਰ ਚੁੱਕੇ ਹਨ। ਇਹ ਮਸਲਾ ਬੁੱਧਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਵੀ ਵਿਚਾਰਿਆ ਗਿਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!