BREAKING NEWS
Search

ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ – ਹੋਇਆ ਇਹ ਐਲਾਨ , ਬੱਚਿਆਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਦੌਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਨਾਲ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਸੂਬੇ ਦੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ। ਪਹਿਲਾ ਵਿੱਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਲਈ ਬੰਦ ਕੀਤਾ ਗਿਆ ਸੀ। ਉਸ ਤੋਂ ਬਾਅਦ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ 10 ਅਪਰੈਲ ਤਕ ਬੰਦ ਰੱਖਣ ਦੀ ਇਹ ਸਮਾਂ ਸੀਮਾ ਵਧਾ ਦਿੱਤੀ ਗਈ ਹੈ। ਓਥੇ ਹੀ ਸੂਬੇ ਅੰਦਰ ਕਈ ਨਿੱਜੀ ਸਕੂਲ ਦੇ ਸਟਾਫ ਵੱਲੋਂ

ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਸਕੂਲਾਂ ਵਿਚ ਇਕ ਵੱਡੀ ਖਬਰ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਿੱਥੇ ਸਕੂਲਾਂ ਨੂੰ ਬੰਦ ਕਰਨ ਨਾਲ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਗੁਣਾਤਮਿਕ ਸਿੱਖਿਆ ਮੁਹਇਆ ਕਰਵਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਲਈ ਸੱਤ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਫੈਸਲਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਵਿਜੈਇੰਦਰ

ਸਿੰਗਲਾ ਨੇ ਦੱਸਿਆ ਕਿ ਇਸ ਰਾਸ਼ਨ ਮੁਹਈਆ ਕਰਵਾਉਣ ਦਾ ਮਕਸਦ ਬੱਚਿਆਂ ਦੇ ਵਿਦਿਅਕ ਪੱਧਰ ਨੂੰ ਉੱਪਰ ਚੁੱਕਣਾ ਹੈ। ਕਰੋਨਾ ਕਾਲ ਦੇ ਦੌਰਾਨ ਬੱਚਿਆਂ ਦੇ ਹੋਏ ਨੁਕਸਾਨ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਇਸ ਨੂੰ ਪੂਰਾ ਕਰਨ ਵਾਸਤੇ ਲਰਨਿੰਗ ਇਨਹਾਸਮੈਂਟ ਪ੍ਰੋਗਰਾਮ ਅਧਾਰਤ ਹਿਸਾਬ ਸਾਇੰਸ ,ਪੰਜਾਬੀ, ਅੰਗਰੇਜ਼ੀ, ਸਮਾਜਿਕ ਵਿਗਿਆਨ , ਹਿੰਦੀ ਵਿਸ਼ਿਆਂ ਵਿਚ ਬੱਚਿਆਂ ਦੀ ਸਮਰੱਥਾ ਨੂੰ ਵਧਾਉਣ ਵਾਸਤੇ ਬੱਚਿਆਂ ਨੂੰ ਮੁਹਈਆ ਕਰਵਾਉਣ ਵਾਲੀ ਸਪਲੀਮੈਂਟਰੀ ਸਮੱਗਰੀ ਪ੍ਰੈਕਟੀਕਲ ਅਤੇ ਹੋਰ ਗਤੀਵਿਧੀਆਂ ਲਈ ਇਸ ਰਾਸ਼ੀ ਦੀ ਵਰਤੋਂ ਕੀਤੀ ਜਾਵੇਗੀ। ਬੱਚਿਆਂ ਵਿੱਚ ਪੜ੍ਹਾਈ ਦੀ ਕਮੀ ਨੂੰ ਪੂਰਾ ਕਰਨ ਲਈ ਅਸਾਇਨਮੈਂਟ ਦੀਆਂ

ਕਾਪੀਆਂ ਬੱਚਿਆਂ ਨੂੰ ਦਿੱਤੀਆਂ ਜਾਣਗੀਆਂ। ਵੱਡੀਆਂ ਕਲਾਸਾਂ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਰਟਸ ਗਰੁੱਪ ਵਿੱਚ ਮੈਪ ਐਕਟੀਵਿਟੀ ਅਤੇ ਪੋਲੀਟੀਕਲ ਸਾਇੰਸ, ਹਿਸਟਰੀ ਦੀਆਂ ਅਸਾਇਨਮੈਂਟ ਲਈ ਵੀ ਇਸ ਰਾਸ਼ੀ ਦੀ ਵਰਤੋਂ ਕੀਤੀ ਜਾਵੇਗੀ। ਹਿਸਾਬ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਬਾਰੇ ਰੋਜ਼ ਵਿਗਿਆਨ ਲਈ ਹਫ਼ਤੇ ਵਿੱਚ ਤਿੰਨ ਦਿਨ , ਪੰਜਾਬੀ ਅਤੇ ਹਿੰਦੀ ਲਈ ਦੋ ਦਿਨ ਅਸਾਇਨਮੈਂਟ ਭੇਜੀਆਂ ਜਾਣਗੀਆਂ। ਇਹ ਸਾਰੀ ਰਾਸ਼ੀ ਬੱਚਿਆਂ ਦੀ ਪੜ੍ਹਾਈ ਉੱਪਰ ਹੀ ਵਰਤੀ ਜਾਵੇਗੀ।



error: Content is protected !!