BREAKING NEWS
Search

ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਵਿੱਚ ਪੈ ਰਹੀ ਠੰਢ ਤੇ ਧੁੰਦ ਨੂੰ ਵੇਖਦਿਆਂ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਕਾਰ ਨੇ ਇਹ ਹੁਕਮ ਜਾਰੀ ਕਰਦੇ ਹੋਏ ਸੂਬੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਲੱਗਣ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ 4 ਵਜੇ ਤੱਕ ਲੱਗਣਗੇ। ਜਦੋਂ ਕਿ ਮਿਡਲ ਤੇ ਹਾਈ ਸਕੂਲ 10 ਵਜੇ ਤੋਂ 4: 15 ਵਜੇ ਤੱਕ ਲੱਗਣਗੇ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੰਘਣੀ ਧੁੰਦ ਤੇ ਸਰਦ ਰੁੱਤ ਮੌਸਮ ਦੇ ਮੱਦੇਨਜ਼ਰ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਲੱਗਣਗੇ। ਉਨ੍ਹਾਂ ਦੱਸਿਆ ਕਿ ਸਰਦ ਰੁੱਤ ਦਾ ਮੌਸਮ ਚੱਲ ਰਿਹਾ ਹੈ ਤੇ ਧੁੰਦ ਵੀ ਪੈ ਰਹੀ ਹੈ। ਇਸ ਕਾਰਨ ਛੋਟੇ ਬੱਚਿਆ ਦੀ ਸਿਹਤ ਖ਼ਰਾਬ ਹੋਣ ਦਾ ਜ਼ਿਆਦਾ ਡਰ ਹੁੰਦਾ ਹੈ। ਇਸ ਤੋਂ ਇਲਾਵਾ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵਾਪਰਨ ਦਾ ਵੀ ਡਰ ਰਹਿੰਦਾ ਹੈ।



error: Content is protected !!