ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਇੱਕ ਤੋਂ ਬਾਅਦ ਇੱਕ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਨ੍ਹਾਂ ਦਾ ਅਸਰ ਪੰਜਾਬ ਦੇ ਹਾਲਾਤਾਂ ਉਪਰ ਵੀ ਪੈ ਰਿਹਾ ਹੈ ਅਤੇ ਲੋਕਾਂ ਵਿੱਚ ਵੀ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਦੋਸ਼ੀਆਂ ਉਪਰ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਜਿਸ ਨਾਲ ਗੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਉਪਰ ਸ਼ਿਕੰਜਾ ਕੱਸਿਆ ਜਾ ਸਕੇ। ਬੀਤੇ ਦਿਨੀਂ ਪਟਿਆਲਾ ਦੇ ਵਿੱਚ ਵਾਪਰੀ ਹਿੰਸਕ ਝੜਪ ਦੇ ਚਲਦਿਆਂ ਹੋਇਆਂ ਪਟਿਆਲਾ ਵਿੱਚ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਜਿਥੇ ਪੁਲਸ ਪ੍ਰਸ਼ਾਸਨ ਕਾਫੀ ਚੌਕੰਨਾ ਹੋਕੇ ਰਹਿ ਰਿਹਾ ਹੈ।

ਜਿੱਥੇ ਪੰਜਾਬ ਸਰਕਾਰ ਵੱਲੋਂ ਵੀ ਜਾਂਚ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਪਤਨੀ ਅਤੇ ਸੰਸਦ ਮੈਂਬਰ ਪਰਨੀਤ ਕੌਰ ਵੱਲੋਂ ਇਹ ਵੱਡੀ ਖਬਰ ਸਾਹਮਣੇ ਹੈ ਤੇ ਉਹ ਇਸ ਕਾਰਨ ਭਾਵੁਕ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਮਹਾਰਾਣੀ ਪਰਨੀਤ ਕੌਰ ਪਟਿਆਲਾ ਵਿਚ ਬੀਤੇ ਕੱਲ ਹੋਈ ਘਟਨਾ ਨੂੰ ਲੈ ਕੇ ਭਾਵੁਕ ਹੋ ਗਏ ਹਨ ਜਿਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੁਝ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਵੱਲੋਂ ਇਸ ਸਥਿਤੀ ਵਾਸਤੇ ਕੁਝ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ ਅਤੇ ਅਜਿਹੇ ਲੋਕਾਂ ਖਿਲਾਫ ਸਖਤੀ ਵਰਤਣ ਵਾਸਤੇ ਵੀ ਆਖਿਆ ਗਿਆ ਹੈ ਉਨ੍ਹਾਂ ਕਿਹਾ ਕਿ ਉਹ ਪਿਛਲੇ 50 ਸਾਲਾਂ ਤੋਂ ਵਧੇਰੇ ਸਮੇਂ ਤੋਂ ਪਟਿਆਲਾ ਦੇ ਵਿੱਚ ਰਹਿ ਰਹੇ ਹਨ। ਜਿੱਥੇ ਪਟਿਆਲਾ ਵਿੱਚ ਸੈਂਕੜੇ ਲੋਕ ਕਈ ਸਾਲਾਂ ਤੋਂ ਆਪਸੀ ਪਿਆਰ ਅਤੇ ਸਦਭਾਵਨਾ ਨਾਲ ਰਹਿ ਰਹੇ ਹਨ।

ਓਥੇ ਹੀ ਬੀਤੇ ਕੱਲ੍ਹ ਵਾਪਰੀ ਘਟਨਾ ਅਤੇ ਦੋ ਧੜਿਆਂ ਦੇ ਵਿਚਕਾਰ ਤਕਰਾਰ ਨੂੰ ਲੈ ਕੇ ਜੋ ਸਥਿਤੀ ਪੈਦਾ ਹੋ ਗਈ ਹੈ , ਉਸਦੇ ਜ਼ਰੀਏ ਕੁਝ ਗ਼ੈਰ-ਸਮਾਜਿਕ ਲੋਕ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਅਤੇ ਸਥਾਨਕ ਪ੍ਰਸ਼ਾਸਨ ਉਪਰ ਗੱਲ ਕਰਦੇ ਹੋਏ ਆਖਿਆ ਹੈ ਕਿ ਦੋਹਾਂ ਟਕਰਾਅ ਵਾਲੇ ਸਨ ਇਕ ਦੂਜੇ ਦੇ ਸਾਹਮਣੇ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਸੀ ਜੋ ਕਿ ਸਾਰੇ ਹਥਿਆਰਾਂ ਨਾਲ ਲੈਸ ਸਨ।

Home ਤਾਜਾ ਜਾਣਕਾਰੀ ਪੰਜਾਬ ਦੇ ਸਾਬਕਾ ਮੁੱਖਮੰਤਰੀ ਦੀ ਪਤਨੀ ਅਤੇ ਸਾਂਸਦ ਪ੍ਰਨੀਤ ਕੌਰ ਬਾਰੇ ਆਈ ਵੱਡੀ ਖਬਰ, ਇਸ ਕਾਰਨ ਹੋਈ ਭਾਵੁਕ

ਤਾਜਾ ਜਾਣਕਾਰੀ
ਪੰਜਾਬ ਦੇ ਸਾਬਕਾ ਮੁੱਖਮੰਤਰੀ ਦੀ ਪਤਨੀ ਅਤੇ ਸਾਂਸਦ ਪ੍ਰਨੀਤ ਕੌਰ ਬਾਰੇ ਆਈ ਵੱਡੀ ਖਬਰ, ਇਸ ਕਾਰਨ ਹੋਈ ਭਾਵੁਕ
ByadminApril 30, 2022Comments Off on ਪੰਜਾਬ ਦੇ ਸਾਬਕਾ ਮੁੱਖਮੰਤਰੀ ਦੀ ਪਤਨੀ ਅਤੇ ਸਾਂਸਦ ਪ੍ਰਨੀਤ ਕੌਰ ਬਾਰੇ ਆਈ ਵੱਡੀ ਖਬਰ, ਇਸ ਕਾਰਨ ਹੋਈ ਭਾਵੁਕ
Previous Postਮਸ਼ਹੂਰ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਬਾਰੇ ਆਈ ਇਹ ਵੱਡੀ ਖਬਰ
Next Postਪੰਜਾਬ ਚ ਇਥੇ ਵਾਪਰੇ ਭਿਆਨਕ ਹਾਦਸੇ ਚ ਹੋਇਆ ਏਨੀਆਂ ਜਿਆਦਾ ਮੌਤਾਂ, ਛਾਈ ਸੋਗ ਦੀ ਲਹਿਰ