BREAKING NEWS
Search

ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਈ ਵੱਡੀ ਖਬਰ,ਕੀਤੀ ਸਖਤ ਨਿਖੇਧੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆ ਚੁੱਕੀ ਹੈ ਉੱਥੇ ਹੀ ਵਿਰੋਧੀ ਪਾਰਟੀਆਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਹਾਰ ਦਾ ਸਾਹਮਣਾ ਕਰ ਰਹੀਆਂ ਹਨ। ਜਿਥੇ ਆਪਣੇ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਹੈ ਉਥੇ ਹੀ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਪਿਛਲੇ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਕਾਂਗਰਸ ਪਾਰਟੀ ਵਿੱਚ ਆਪਸੀ ਕਾਟੋ ਕਲੇਸ਼ ਦੇ ਚਲਦਿਆਂ ਹੋਇਆਂ ਹੀ ਜਿਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਰਟੀ ਤੋਂ ਵੱਖ ਹੋ ਗਏ ਸਨ ਉਥੇ ਉਨ੍ਹਾਂ ਵੱਲੋਂ ਆਪਣੀ ਨਵੀਂ ਪਾਰਟੀ ਦਾ ਗਠਨ ਕੀਤਾ ਗਿਆ ਸੀ।

ਉਥੇ ਹੀ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਵੀ ਜਿਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਨਵੀਂ ਪਾਰਟੀ ਦਾ ਗਠਨ ਕੀਤਾ ਗਿਆ ਅਤੇ ਭਾਜਪਾ ਦੇ ਨਾਲ ਮਿਲ ਕੇ ਚੋਣਾਂ ਲੜੀਆਂ ਸਨ। ਉਥੇ ਹੀ ਦੋਹਾਂ ਪਾਰਟੀਆਂ ਨੂੰ ਪੰਜਾਬ ਦੇ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਉਨ੍ਹਾਂ ਵੱਲੋਂ ਹੁਣ ਅੱਗੇ ਦੀਆਂ ਰਣਨੀਤੀਆਂ ਵੀ ਉਲੀਕੀਆ ਜਾ ਰਹੀਆਂ ਹਨ। । ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾ ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਹੁਣ ਪੰਜਾçਬ ਵਿੱਚ ਅਮਨ ਸ਼ਾਂਤੀ ਨੂੰ ਸਥਾਪਤ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਗੈਰ ਸਮਾਜਿਕ ਅਨਸਰਾਂ ਦੇ ਖਿਲਾਫ ਸਖਤ ਕਦਮ ਚੁੱਕੇ ਜਾ ਰਹੇ ਹਨ ī ਜਿੱਥੇ ਅੱਜ ਪੰਜਾਬ ਪੁਲਿਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਥੇ ਹੀ ਇਸ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਆਸੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਸਥਾਪਤ ਕਰਨ ਵਾਸਤੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਿਥੇ ਪੰਜਾਬ ਪੁਲਿਸ ਵੱਲੋਂ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ਼ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਸੋਚ ਸਮਝ ਕੇ ਫੈਸਲੇ ਲੈਣੇ ਚਾਹੀਦੇ ਹਨ।



error: Content is protected !!