ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸੰਗਰੂਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਦਾ ਅੱਜ ਸਵੇਰੇ 2 ਵਜੇ ਦਿਹਾਂਤ ਹੋ ਗਿਆ। ਕਾਂਝਲਾ ਗੁਰਦੇ ਅਤੇ ਦਿਲ ਦੀ ਬਿਮਾਰੀ ਤੋਂ ਕਾਫੀ ਸਮੇਂ ਤੋਂ ਪੀੜਤ ਸਨ।ਜਿਸ ਕਰਕੇ ਚੰਡੀਗੜ੍ਹ ਦੇ ਪੀਜੀਆਈ ਤੋਂ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਸੀ। ਕਾਂਝਲਾ ਦੇ ਦੇਹਾਂਤ ਦੀ ਖਬਰ ਸੁਣਦਿਆਂ ਇਲਾਕੇ ਵਿਚ ਸੋਗ ਦੀ ਲਹਿਰ ਦੋੜ ਗਈ। ਸਸਕਾਰ ਦੌਰਾਨ ਕਈ ਵੱਡੇ ਲੀਡਰਾਂ ਦੇ ਪੁੱਜਣ ਦੀ ਉਮੀਦ ਕੀਤੀ ਜਾ ਰਹੀ ਹੈ। ਗੋਬਿੰਦ ਸਿੰਘ ਕਾਂਝਲਾ ਦੇ ਸਿਆਸੀ ਜੀਵਨ ‘ਚ ਕਈ ਵਾਰ ਉਤਰਾਅ ਚੜ੍ਹਾਅ ਆਏ ਅਤੇ ਉਨ੍ਹਾਂ ਨੇ ਲੰਬਾ ਸਮਾਂ ਵਿਧਾਨ ਸਭਾ ਹਲਕਾ ਸ਼ੇਰਪੁਰ ਦੀ ਨੁਮਾਇੰਦਗੀ
ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ‘ਦਿ ਪੰਜਾਬ ਵਨ-ਟਾਈਮ ਵਾਲੰਟਰੀ ਡਿਸਕਲੋਜ਼ਰ ਐਂਡ ਸੈਟਲਮੈਂਟ ਆਫ ਵਾਇਓਲੈਸ਼ਨ ਆਫ ਦਿ ਬਿਲਡਿੰਗ ਬਿੱਲ-2019’ ਨੂੰ ਕਾਨੂੰਨੀ ਰੂਪ ਦੇਣ ਲਈ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਵੱਲੋਂ 30 ਜੂਨ, 2018 ਤੱਕ ਨਗਰ ਨਿਗਮ ਖੇਤਰਾਂ ਵਿੱਚ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਕੇ ਬਣੀਆਂ ਸਾਰੀਆਂ ਇਮਾਰਤਾਂ ਬਾਰੇ 2 ਜਨਵਰੀ, 2019 ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਬਿੱਲ ਦਾ ਖਰੜਾ ਤਿਆਰ ਕੀਤਾ ਗਿਆ
ਇਸ ਬਿੱਲ ਦਾ ਉਦੇਸ਼ ਪਾਰਕਿੰਗ, ਅੱਗ ਅਤੇ ਸੁਰੱਖਿਆ ਮਾਪਦੰਡਾਂ ਨਾਲ ਪਿਛਲੇ ਸਾਲਾਂ ਦੌਰਾਨ ਬਣੀਆਂ ਗੈਰ-ਅਧਿਕਾਰਤ ਇਮਾਰਤਾਂ ਜਿਨਾਂ ਨੂੰ ਇਸ ਵੇਲੇ ਢਾਹੁਣਾ ਸੰਭਵ ਨਹੀਂ ਹੈ, ਨੂੰ ਯਕੀਨੀ ਬਣਾਉਣਾ ਹੈ। ਇਹ ਫੈਸਲਾ ਇਮਾਰਤਾਂ ਦੇ ਢਾਂਚੇ ਦੀ ਸੁਰੱਖਿਆ ਅਤੇ ਅੱਗ ਤੋਂ ਬਚਾਅ ਸਬੰਧੀ ਮਾਪਦੰਡਾਂ ਨਾਲ ਸਮਝੌਤਾ ਕੀਤੇ ਬਿਨਾਂ ਗ਼ੈਰ-ਅਧਿਕਾਰਿਤ ਉਸਾਰੀਆਂ ਦੇ ਮਾਮਲੇ ਵਿੱਚ ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਣਾਵਾਂ ਲਈ ਯਕਮੁਸ਼ਤ ਨਿਪਟਾਰੇ ਲਈ ਮੌਕਾ ਮੁਹੱਈਆ ਕਰਵਾਉਣਾ ਹੈ।
ਤਾਜਾ ਜਾਣਕਾਰੀ