BREAKING NEWS
Search

ਪੰਜਾਬ ਦੇ ਸਿੱਖਿਆ ਮੰਤਰੀ ਨੇ ਕਰਤਾ ਵੱਡਾ ਐਲਾਨ, ਸੁਣ ਇਹਨਾਂ ਬੱਚਿਆਂ ਅਤੇ ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਮਾਨ ਸਰਕਾਰ ਵੱਲੋਂ ਅੈਲਾਨ ਤੇ ਐਲਾਨ ਕੀਤੇ ਜਾ ਰਹੇ ਹਨ , ਦੋ ਮਹੀਨਿਆਂ ਦੇ ਕਾਰਜਕਾਲ ਵਿਚਕਾਰ ਮਾਨ ਸਰਕਾਰ ਦੇ ਵੱਲੋਂ ਬਹੁਤ ਸਾਰੇ ਵਾਅਦੇ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤੇ ਗਏ ਹਨ । ਇਸੇ ਵਿਚਕਾਰ ਹੁਣ ਪੰਜਾਬ ਸਰਕਾਰ ਦੇ ਵੱਲੋਂ ਸਿੱਖਿਆ ਖੇਤਰ ਨੂੰ ਲੈ ਕੇ ਇੱਕ ਅਜਿਹਾ ਵੱਡਾ ਅੈਲਾਨ ਕਰ ਦਿੱਤਾ ਗਿਆ ਹੈ ਜਿਸ ਦੇ ਚੱਲਦੇ ਨੂੰ ਬੱਚਿਆਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ । ਦਰਅਸਲ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਵੱਲੋਂ ਵਿੱਦਿਅਕ ਸੈਸ਼ਨ 2022-23 ਲਈ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ 15,491,92 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਵੰਡਣ ਦਾ ਐਲਾਨ ਕਰ ਦਿੱਤਾ ਗਿਆ ਹੈ । ਜਿਸ ਕਾਰਨ ਹੁਣ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ ।

ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਗਿਆ ਹੈ । ਉਨ੍ਹਾਂ ਐਲਾਨ ਕਰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਵੱਲੋਂ ਬੱਨਵੇ ਕਰੋੜ ਰੁਪਏ ਦੀ ਗਰਾਂਟ ਲਈ ਵਰਦੀਆਂ ਵੰਡਣ ਦੇ ਲਈ ਦੇ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਹੈ ਕਿ ਡੀ ਆਈ ਓ ਅਤੇ ਡੀ ਪੀ ਆਈ ਉਸ ਨੂੰ ਵਰਦੀ ਦਾ ਢੁੱਕਵਾਂ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿ ਦਿੱਤੇ ਗਏ ਹਨ ।

ਸਿੱਖਿਆ ਮੰਤਰੀ ਨੇ ਸਿੱਖਿਆ ਅਧਿਕਾਰੀਆਂ ਨੂੰ ਸਪੱਸ਼ਟ ਤੌਰ ਤੇ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਉਹ ਵਿਸ਼ੇਸ਼ ਦੁਕਾਨਾਂ ਤੋਂ ਵਰਦੀਆਂ ਨਾ ਖ਼ਰੀਦਣ ਅਤੇ ਵਿਦਿਆਰਥੀਆਂ ਨੂੰ ਵਰਦੀਆਂ ਵੰਡਣ ਵੇਲੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ ।ਇਸ ਬਾਬਤ ਗੱਲਬਾਤ ਕਰਦਿਆਂ ਹੋਇਆ ਉਨ੍ਹਾਂ ਦੱਸਿਆ ਕਿ ਸਕੂਲ ਮੈਨੇਜਮੈਂਟ ਕਮੇਟੀ ਦੇ ਵੱਲੋਂ ਬੱਨਵੇ ਕਰੋੜ ਦੇ ਬਜਟ ਦੇ ਨਾਲ ਅੱਠਵੀਂ ਜਮਾਤ ਤਕ SC/BC/BPL ਵਰਗਾਂ ਦੀਆਂ ਸਾਰੀਆਂ ਲੜਕੀਆਂ ਅਤੇ ਲੜਕਿਆਂ ਦੇ ਵਿਦਿਆਰਥੀਆਂ ਨੂੰ 15,491,92 ਮੁਫਤ ਵਰਦੀਆਂ ਵੰਡੀਆਂ ਜਾਣਗੀਆਂ।

ਜਿਸ ਕਾਰਨ ਬੱਚਿਆਂ ਅਤੇ ਮਾਪਿਆਂ ਵਿੱਚ ਸਰਕਾਰ ਦੇ ਇਸ ਫ਼ੈਸਲੇ ਨੂੰ ਲੈ ਕੇ ਖੁਸ਼ੀ ਦੀ ਲਹਿਰ ਹੈ । ਸੋ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਜੋ ਅੱਠਵੀਂ ਜਮਾਤ ਦੇ ਬੱਚਿਆਂ ਦੇ ਲਈ ਹੁਕਮ ਜਾਰੀ ਕੀਤੇ ਗਏ ਨੇ ਉਸ ਦੇ ਚੱਲਦੇ ਤੁਹਾਡੀ ਕੀ ਰਾਇ ਹੈ ਸਾਡੇ ਕੁਮੈਂਟ ਬਾਕਸ ਵਿਚ ਜਰੂਰ ਲਿਖ ਕੇ ਭੇਜੋ ।



error: Content is protected !!