BREAKING NEWS
Search

ਪੰਜਾਬ : ਨਸ਼ਾ ਕਰਨ ਲਈ ਕੁੱਤਾ ਵੀ ਨਹੀਂ ਬਖਸ਼ਿਆ – ਪੁਲਸ ਨੇ ਕੀਤਾ ਗਿਰਫ਼ਤਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਵਧ ਰਹੀਆਂ ਚੋਰੀ ਅਤੇ ਲੁਟ-ਖੋਹ ਅਤੇ ਠੱਗੀ ਦੀਆਂ ਘਟਨਾਵਾਂ ਵਿੱਚ ਜਿਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿਚ ਨਾਕਾਮਯਾਬ ਦਿਖਾਈ ਦੇ ਰਿਹਾ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਅਜਿਹੇ ਗੈਰ-ਸਮਾਜਿਕ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ ਅਤੇ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਵੱਲੋਂ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਰੋਧ ਕੀਤੇ ਜਾਣ ਤੇ ਉਨ੍ਹਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ,ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਹੁਣ ਪੰਜਾਬ ਵਿੱਚ ਨਸ਼ਾ ਕਰਨ ਲਈ ਕੁੱਤੇ ਨੂੰ ਵੀ ਨਹੀਂ ਬਖਸ਼ਿਆ ਗਿਆ ਹੈ ਜਿਥੇ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਗੁਰਦਾਸਪੁਰ ਸਿਟੀ ਥਾਣੇ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗਸ਼ਤ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਵਿਅਕਤੀ ਦੀ ਪਹਿਚਾਣ ਸੁਨੀਲ ਭੱਟੀ ਉਰਫ ਵੀਰੂ ਪੁੱਤਰ ਪ੍ਰਦੀਪ ਕੁਮਾਰ ਕ੍ਰਿਸ਼ਚੀਅਨ ਬਸਤੀ ਗੀਤਾ ਭਵਨ ਮੁਹੱਲਾ ਗੁਰਦਾਸਪੁਰ ਵਜੋਂ ਹੋਈ ਹੈ। ਜਿੱਥੇ ਪੁਲਿਸ ਵੱਲੋਂ ਇਸ ਦੋਸ਼ੀ ਕੋਲੋਂ ਇੱਕ ਸਿਲੰਡਰ, 5 ਗ੍ਰਾਮ ਹੈਰੋਇਨ,ਇਕ ਮੋਬਾਇਲ ਫ਼ੋਨ, ਇੱਕ ਚਾਂਦੀ ਦੀ ਚੇਨ ਅਤੇ 1 ਕੁੱਤਾ ਅਤੇ 6700 ਡਰੱਗ ਮਨੀ ਦੇ ਨਾਲ ਕਾਬੂ ਕੀਤਾ ਹੈ।

ਜਿੱਥੇ ਪੁਲਿਸ ਵੱਲੋਂ ਇਸ ਵਿਅਕਤੀ ਤੋਂ ਹੋਰ ਵੀ ਪੁੱਛਗਿਛ ਕੀਤੀ ਗਈ ਹੈ ਜਿਸ ਵੱਲੋਂ ਕਈ ਘਟਨਾਵਾਂ ਕੀਤੇ ਜਾਣ ਦੀ ਗੱਲ ਕਬੂਲੀ ਗਈ ਹੈ। ਓਥੇ ਹੀ ਇਸ ਵਿਅਕਤੀ ਵੱਲੋਂ ਦੱਸਿਆ ਗਿਆ ਹੈ ਕਿ ਉਸ ਵੱਲੋਂ ਨਸ਼ੇ ਦੀ ਖਾਤਰ ਇਕ ਪੱਗ ਕਿਸਮ ਦਾ ਕੁੱਤਾ ਵੀ ਇੱਕ ਘਰ ਤੋਂ ਚੋਰੀ ਕੀਤਾ ਗਿਆ ਸੀ। ਜਿਸ ਨੂੰ ਅੱਗੇ ਦੋ ਹਜ਼ਾਰ ਰੁਪਏ ਵਿੱਚ ਵੇਚ ਦਿੱਤਾ ਗਿਆ ਸੀ।

ਹੁਣ ਇਹ ਕੁੱਤਾ ਉਸ ਦੇ ਅਸਲੀ ਮਾਲਕ ਨੂੰ ਪੰਜ ਮਹੀਨਿਆਂ ਬਾਅਦ ਵਾਪਸ ਮਿਲ ਗਿਆ ਹੈ। ਜਿਸ ਬਾਰੇ ਕੁੱਤੇ ਦੇ ਮਾਲਕ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਇਸ ਪੱਗ ਨਸਲ ਦੇ ਕੁੱਤੇ ਨੂੰ 10 ਹਜ਼ਾਰ ਰੁਪਏ ਵਿੱਚ ਖਰੀਦਿਆ ਗਿਆ ਸੀ।



error: Content is protected !!