BREAKING NEWS
Search

ਪੰਜਾਬ: ਨਹਾਉਣ ਗਿਆ 20 ਸਾਲਾਂ ਮੁੰਡਾ ਸ਼ੱਕੀ ਹਾਲਤਾਂ ਚ ਹੋਇਆ ਲਾਪਤਾ, ਅਗਲੇ ਮਹੀਨੇ ਸੀ ਵਿਆਹ

ਆਈ ਤਾਜ਼ਾ ਵੱਡੀ ਖਬਰ 

ਮਾਪਿਆਂ ਵੱਲੋਂ ਜਿੱਥੇ ਆਪਣੇ ਨੌਜਵਾਨ ਪੁੱਤਰਾਂ ਅਤੇ ਧੀਆਂ ਦੇ ਵਿਆਹ ਨੂੰ ਲੈ ਕੇ ਅਨੇਕਾਂ ਹੀ ਸੁਪਨੇ ਸੰਜੋਏ ਜਾਂਦੇ ਹਨ। ਜਦੋਂ ਧੀਆਂ ਪੁੱਤਰਾਂ ਦੇ ਵਿਆਹ ਦੇ ਕਾਰਜ ਸ਼ੁਰੂ ਕੀਤੇ ਜਾਂਦੇ ਹਨ ਅਤੇ ਇਹਨਾ ਦੇ ਵਿੱਚ ਪਰਿਵਾਰ ਦੀਆਂ ਬਹੁਤ ਸਾਰੀਆਂ ਖੁਸ਼ੀਆਂ ਵੀ ਜੁੜੀਆਂ ਹੁੰਦੀਆਂ ਹਨ। ਵਿਆਹ ਦਾ ਦਿਨ ਤੈਅ ਕੀਤੇ ਜਾਣ ਤੋਂ ਬਾਅਦ ਜਦੋਂ ਸਾਰੇ ਪਰਵਾਰ ਵਲੋ ਵਿਆਹ ਦੇ ਕੰਮਾਂ-ਕਾਰਾਂ ਨੂੰ ਲੈ ਕੇ ਲਗਾਤਾਰ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਉਹਨਾਂ ਵਿਆਹ ਦੇ ਘਰਾਂ ਵਿੱਚ ਵਾਪਰਨ ਵਾਲੇ ਹਾਦਸੇ ਉਨ੍ਹਾਂ ਪਰਿਵਾਰਾਂ ਦੀਆਂ ਖੁਸ਼ੀਆਂ ਨੂੰ ਗਮ ਵਿੱਚ ਤਬਦੀਲ ਕਰ ਦਿੰਦੇ ਹਨ।

ਅਚਾਨਕ ਹੀ ਵਿਆਹ ਵਾਲੇ ਲੜਕੇ ਦੇ ਨਾਲ ਵਾਪਰਣ ਵਾਲਾ ਹਾਦਸਾ ਪਰਵਾਰ ਨੂੰ ਤੋੜ ਕੇ ਰੱਖ ਦਿੰਦਾ ਹੈ। ਅਜਿਹੀਆਂ ਘਟਨਾਵਾਂ ਨਾਲ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਇਥੇ ਨਹਾਉਣ ਗਏ 20 ਸਾਲਾ ਮੁੰਡੇ ਦੀ ਸ਼ੱਕੀ ਹਲਾਤਾਂ ਵਿੱਚ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਦਾ ਅਗਲੇ ਮਹੀਨੇ ਵਿਆਹ ਹੋਣਾ ਤੈਅ ਹੋਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 20 ਸਾਲਾਂ ਦਾ ਨੌਜਵਾਨ ਉਸ ਸਮੇਂ ਲਾਪਤਾ ਹੋ ਗਿਆ ਜਦੋਂ ਉਹ ਆਪਣੇ ਕੁਝ ਦੋਸਤਾਂ ਦੇ ਨਾਲ ਪਵਿੱਤਰ ਕਾਲੀ ਵੇਈਂ ਤੇ ਨਹਾਉਣ ਲਈ ਗਿਆ ਸੀ।

ਇਹ ਘਟਨਾ ਐਤਵਾਰ ਸ਼ਾਮ ਚਾਰ ਵਜੇ ਦੇ ਕਰੀਬ ਵਾਪਰੀ ਜਦੋਂ ਉਸ ਦੇ ਦੋਸਤਾਂ ਵੱਲੋਂ ਪਾਣੀ ਵਿਚ ਨਹਾਉਣ ਲਈ ਸ਼ਲਾਗ ਲਗਾਈ ਗਈ, ਉਨ੍ਹਾਂ ਤੋਂ ਬਾਅਦ ਹੀ ਨੌਜਵਾਨ ਧੀਰਜ ਵੱਲੋਂ ਵੀ ਸ਼ਲਾਗ ਲਗਾਈ ਗਈ। ਜਿੱਥੇ ਇਹ 20 ਸਾਲਾ ਨੌਜਵਾਨ ਧੀਰਜ ਪਾਣੀ ਤੋਂ ਬਾਹਰ ਨਾ ਆਇਆ ਤਾਂ ਉਸ ਦੇ ਦੋਸਤਾਂ ਵੱਲੋਂ ਉਸ ਦੀ ਭਾਲ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਤੁਰੰਤ ਹੀ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਵੀ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਧੀਰਜ ਤੇ ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਦਾ ਬੇਟਾ ਆਰਸੀਐਫ ਦੇ ਬਾਹਰ ਇਕ ਵੈਲਡਿੰਗ ਦਾ ਕੰਮ ਕਰਦਾ ਹੈ। ਉਥੇ ਹੀ ਉਹ ਆਪਣੇ ਪੈਸੇ ਲੈਣ ਲਈ ਠੇਕੇਦਾਰ ਕੋਲ ਗਿਆ ਸੀ ਜਿਸ ਤੋਂ ਬਾਅਦ ਉਹ ਆਪਣੇ ਦੋਸਤਾਂ ਨਾਲ ਵੇਈ ਤੇ ਪਹੁੰਚ ਗਿਆ ਸੀ। ਪਰਿਵਾਰ ਵੱਲੋਂ ਆਪਣੇ ਬੇਟੇ ਨੂੰ ਜਲਦ ਲੱਭੇ ਜਾਣ ਵਾਸਤੇ ਪ੍ਰਸ਼ਾਸਨ ਅਤੇ ਪੁਲਿਸ ਦੇ ਅੱਗੇ ਗੁਹਾਰ ਲਗਾਈ ਗਈ ਹੈ। ਦੱਸ ਦਈਏ ਕਿ 10 ਅਕਤੂਬਰ ਨੂੰ ਲਾਪਤਾ ਨੌਜਵਾਨ ਦਾ ਵਿਆਹ ਹੋਣਾ ਸੀ। ਗੋਤਾਖੋਰਾਂ ਵੱਲੋਂ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ।



error: Content is protected !!