ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਉੱਥੇ ਹੀ ਕਈ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਨੌਜਵਾਨ ਮੁੰਡੇ ਦਾ ਰੱਖਿਆ ਸੀ ਵਿਆਹ,ਪਰ ਹੁਣ ਨਹਿਰ ਚੋਂ ਸ਼ੱਕੀ ਹਾਲਤ ਚ ਮਿਲੀ ਲਾਸ਼, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਵਿਆਹ ਵਾਲੇ ਘਰ ਵਿੱਚ ਖੁਸ਼ੀਆਂ ਦਾ ਮਾਹੌਲ ਹੁੰਦਾ ਹੈ ਉਥੇ ਇੱਕੇ ਘਟਨਾਵਾ ਵਾਪਰਨ ਕਾਰਨ ਖੁਸ਼ੀਆਂ ਮਾਤਮ ਵਿੱਚ ਬਦਲ ਜਾਂਦੀਆ ਹਨ ਅਜਿਹੀ ਹੀ ਇੱਕ ਘਟਨਾ ਹੁਣ ਦਸੂਹਾ ਦੇ ਅਧੀਨ ਆਉਣ ਵਾਲੇ ਕਸਬਾ ਘੋਗਰਾ ਦੇ ਪਿੰਡ ਕੱਤੇਵਾਲ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਦੀ ਸ਼ੱਕੀ ਹਲਾਤਾਂ ਵਿੱਚ ਹੋਈ ਮੌਤ ਦੇ ਕਾਰਨ ਉਸ ਦੇ ਵਿਆਹ ਦੀਆਂ ਖ਼ੁਸ਼ੀਆਂ ਮਾਤਮ ‘ਚ ਬਦਲ ਗਈਆਂ ਹਨ। ਜਿੱਥੇ ਮ੍ਰਿਤਕ ਨੌਜਵਾਨ ਦਾ ਕੁਝ ਦਿਨਾਂ ਦੇ ਬਾਅਦ ਵਿਆਹ ਹੋਣ ਵਾਲਾ ਸੀ। ਦੱਸਿਆ ਗਿਆ ਹੈ ਕਿ ਜਿਥੇ ਮ੍ਰਿਤਕ ਨੌਜਵਾਨ ਸੁਨੀਲ ਕੁਮਾਰ ਪੁੱਤਰ ਸੰਤੋਖ ਸਿੰਘ ਦੀ ਸ਼ੱਕੀ ਹਾਲਾਤ ‘ਚ ਨਹਿਰ ਵਿੱਚ ਡੁੱਬਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਉੱਥੇ ਹੀ ਪਰਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਜਿੱਥੇ ਆਪਣੇ ਰਿਸ਼ਤੇਦਾਰਾਂ ਦੇ ਕੋਲ ਮੁਕੇਰੀਆਂ ਵਿਖੇ ਕਿਸੇ ਕੰਮ ਦੇ ਸਿਲਸਲੇ ਵਿੱਚ ਗਿਆ ਹੋਇਆ ਸੀ। ਜਦੋਂ ਉਹ ਆਪਣੇ ਮੋਟਰਸਾਈਕਲ ਤੇ ਮੰਗਲਵਾਰ ਸ਼ਾਮ ਨੂੰ ਘਰ ਆ ਰਿਹਾ ਸੀ ਤਾਂ ਆਪਣੀ ਮਾਂ ਨਾਲ ਫੋਨ ਉਪਰ ਗੱਲਬਾਤ ਕਰ ਰਿਹਾ ਸੀ। ਪਰ ਅਚਾਨਕ ਹੀ ਉਸ ਦਾ ਫੋਨ ਕੱਟਿਆ ਗਿਆ ਅਤੇ ਉਹ ਘਰ ਵੀ ਨਹੀਂ ਪਹੁੰਚਿਆ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ ਪਰ ਉਸ ਦੀ ਲਾਸ਼ ਬੁਧਵਾਰ ਸਵੇਰ ਨੂੰ ਨਹਿਰ ਵਿਚੋਂ ਬਰਾਮਦ ਹੋਈ।
ਮ੍ਰਿਤਕ ਨੌਜਵਾਨ ਦਾ ਮੋਟਰਸਾਈਕਲ ਵੀ ਜਿੱਥੇ ਬੁੱਧਵਾਰ ਸਵੇਰ ਨੂੰ ਪਾਵਰ ਹਾਊਸ ਨੰਬਰ 4 ਨਹਿਰ ਨੇੜਿਓਂ ਮਿਲਿਆ। ਉਥੇ ਹੀ ਮ੍ਰਿਤਕ ਨੌਜਵਾਨ ਦੀ ਲਾਸ਼ ਨਹਿਰ ਦੇ ਗੇਟਾਂ ਵਿੱਚੋਂ ਬਰਾਮਦ ਕੀਤੀ ਗਈ। ਪੁਲੀਸ ਨੂੰ ਘਟਨਾ ਸਥਾਨ ਤੇ ਪਹੁੰਚ ਕਰ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ