ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਵਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਕਈ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਜਿਸ ਨਾਲ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ। ਪਰ ਲਗਾਤਾਰ ਅਜਿਹੇ ਮਾਮਲਿਆਂ ਵਿਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ ਤੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਲੁੱਟ-ਖੋਹ ਦੇ ਮਕਸਦ ਨਾਲ ਕੁਝ ਲੋਕਾਂ ਉਪਰ ਤੇਜ਼ਧਾਰ ਹਥਿਆਰਾਂ ਅਤੇ ਗੋਲੀਬਾਰੀ ਦੇ ਨਾਲ ਹਮਲਾ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ।
ਅਜਿਹੇ ਅਪਰਾਧੀਆਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਜਿਥੇ ਸਖਤ ਕਦਮ ਚੁੱਕੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਨੌਜਵਾਨ ਮੁੰਡੇ ਨੂੰ ਸ਼ਰੇਆਮ ਗੋਲੀ ਮਾਰੀ ਗਈ ਹੈ ਜਿਥੇ ਇਹ ਭਿਆਨਕ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਤਰਨਤਾਰਨ ਦੇ ਅਧੀਨ ਆਉਣ ਵਾਲੇ ਪਿੰਡ ਬੱਠੇ ਭੈਣੀ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਆਪਣੇ ਕੰਮ ਤੋਂ ਵਾਪਸ ਪਰਤ ਰਹੇ ਦੋ ਨੌਜਵਾਨਾਂ ਦੇ ਉੱਪਰ ਰਸਤੇ ਵਿੱਚ ਲੁੱਟ ਖੋਹ ਕਰਨ ਦੇ ਮਕਸਦ ਨਾਲ ਚਾਰ ਨੌਜਵਾਨਾਂ ਵੱਲੋਂ ਗੋਲੀ ਚਲਾ ਦਿੱਤੀ ਗਈ ਹੈ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਸ ਪਿੰਡ ਦੇ ਪੱਟੀ-ਹਰੀਕੇ ਰੋਡ ਦੇ ਉੱਪਰ ਇਕ ਨੌਜਵਾਨ ਬਲਜੀਤ ਸਿੰਘ ਆਪਣੇ ਇਕ ਸਾਥੀ ਦੇ ਨਾਲ ਕੰਮ ਕਰਕੇ ਪੱਟੀ ਵੱਲ ਵਾਪਸ ਆ ਰਹੇ ਸਨ। ਉਸ ਸਮੇਂ ਰਸਤੇ ਵਿੱਚ ਚਾਰ ਨੌਜਵਾਨਾਂ ਵੱਲੋਂ ਉਹਨਾਂ ਨੂੰ ਘੇਰ ਲਿਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਨ੍ਹਾਂ ਨੌਜਵਾਨਾਂ ਉੱਪਰ ਗੋਲੀ ਮਾਰ ਦਿੱਤੀ ਗਈ ਜਿਸ ਕਾਰਨ ਬਲਜੀਤ ਸਿੰਘ ਗੰਭੀਰ ਰੂਪ ਨਾਲ ਜਖਮੀ ਹੋ ਗਿਆ। ਜੋ ਆਪਣੇ ਆਪ ਨੂੰ ਬਚਾਉਂਦੇ ਹੋਏ ਉਸ ਜਗ੍ਹਾ ਤੋਂ ਜ਼ਖ਼ਮੀ ਹਾਲਤ ਵਿੱਚ ਭੱਜ ਗਏ। ਅੱਗੇ ਜਾ ਕੇ ਲੁਕ ਕੇ ਇੱਕ ਜਗ੍ਹਾ ਉਪਰ ਆਪਣੀ ਜਾਨ ਬਚਾਈ ਅਤੇ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ।
ਪੁਲਿਸ ਵੱਲੋਂ ਜਿਥੇ ਇਸ ਘਟਨਾ ਦੇ ਦੋਸ਼ੀਆਂ ਦਾ ਵੇਰਵਾ ਅਜੇ ਤੱਕ ਸਾਂਝਾ ਨਹੀਂ ਕੀਤਾ ਗਿਆ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਦੋਸ਼ੀਆਂ ਦੇ ਵਿਚਕਾਰ ਇੱਕ ਨੌਜਵਾਨ ਪੱਟੀ ਸ਼ਹਿਰ ਦਾ ਰਹਿਣ ਵਾਲਾ, ਤੇ ਦੋ ਹੋਰ ਨੌਜਵਾਨ ਪਿੰਡ ਦਦੇਹਰ ਦੇ ਰਹਿਣ ਵਾਲੇ ਦੱਸੇ ਗਏ ਹਨ।
ਤਾਜਾ ਜਾਣਕਾਰੀ