=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਪਤਨੀ ਚੁੱਪ ਚੁਪੀਤੇ ਕਰ ਰਹੀ ਸੀ ਪਤੀ ਦਾ ਸੰਸਕਾਰ , ਸ਼ਮਸ਼ਾਨ ਘਾਟ ਚ ਪੁਲਿਸ ਨੇ ਸਸਕਾਰ ਰੋਕ ਕਬਜ਼ੇ ਚ ਲਈ ਲਾਸ਼

ਆਈ ਤਾਜਾ ਵੱਡੀ ਖਬਰ 

ਅੱਜ ਕੱਲ ਦੇ ਸਮੇਂ ਵਿੱਚ ਲੋਕਾਂ ਅੰਦਰ ਸਹਿਣ ਸ਼ਕਤੀ ਲਗਾਤਾਰ ਘਟਦੀ ਜਾ ਰਹੀ ਹੈ l ਛੋਟੀਆਂ ਛੋਟੀਆਂ ਗੱਲਾਂ ਨੂੰ ਲੈ ਕੇ ਲੋਕ ਇੱਕ ਦੂਜੇ ਨਾਲ ਲੜਾਈ ਝਗੜੇ ਕਰਦੇ ਹਨ ਤੇ ਕਈ ਵਾਰ ਕਿਸੇ ਦੀ ਜਾਨ ਤੱਕ ਲੈ ਲੈਂਦੇ ਹਨ। ਅੱਜ ਕੱਲ ਵੱਡੇ ਪੱਧਰ ਤੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ l ਉਥੇ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ , ਪੰਜਾਬ ਅੰਦਰ ਕਤਲ ਵਰਗੀਆਂ ਵਾਰਦਾਤਾਂ ਆਮ ਹੁੰਦੀਆਂ ਜਾ ਰਹੀਆਂ ਹਨ ਤੇ ਪੰਜਾਬ ‘ਚੋਂ ਹਰ ਰੋਜ਼ ਕਤਲ ਨਾਲ ਸੰਬੰਧਿਤ ਖਬਰਾਂ ਸਾਹਮਣੇ ਆਉਂਦੀਆਂ ਹਨ, ਜਿਹੜੀਆਂ ਕਾਨੂੰਨ ਵਿਵਸਥਾ ਦੇ ਉੱਪਰ ਕਈ ਵੱਡੇ ਸਵਾਲ ਖੜੀਆਂ ਕਰਦੀਆਂ ਹਨ l

ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪਤੀ ਦਾ ਕਤਲ ਕੀਤੇ ਜਾਣ ਤੋਂ ਬਾਅਦ ਪਤੀ ਚੁੱਪ ਚਪੀਤੇ ਆਪਣੇ ਪਤੀ ਦਾ ਸਸਕਾਰ ਸ਼ਮਸ਼ਾਨ ਘਾਟ ਦੇ ਵਿੱਚ ਕਰਦੀ ਪਈ ਸੀ l ਜਿਸ ਤੋਂ ਬਾਅਦ ਮੌਕੇ ਤੇ ਪੁਲਿਸ ਵੀ ਪੁੱਜ ਕੇ ਤੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਦੱਸ ਦਈਏ ਮਾਮਲਾ ਦਸੂਹਾ ਤੋਂ ਸਾਹਮਣੇ ਆਇਆ, ਜਿੱਥੇ ਦੇ ਪਿੰਡ ਕੋਲੀਆਂ ਵਿਖੇ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪਿੰਡ ਕੋਲੀਆਂ ਵਿਖੇ ਇਕ ਵਿਅਕਤੀ ਜਿਸ ਦਾ ਨਾਮ ਬੂਟੀ ਰਾਮ ਦੱਸਿਆ ਜਾ ਰਿਹਾ ਹੈ ਉਸ ਦਾ ਕਤਲ ਕਰਨ ਤੋਂ ਬਾਅਦ ਸਸਕਾਰ ਕੀਤਾ ਜਾ ਰਿਹਾ ਸੀ ।

ਮੌਕੇ ‘ਤੇ ਰਿਸ਼ਤੇਦਾਰਾਂ ਤੇ ਹੋਰ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਉਸ ਦਾ ਜ਼ਬਰਦਸਤੀ ਸਸਕਾਰ ਕਰਨਾ ਚਾਹੁੰਦੀ ਸੀ, ਹਾਲਾਂਕਿ ਹੋਰਾਂ ਪਰਿਵਾਰਿਕ ਮੈਂਬਰਾਂ ਵੱਲੋਂ ਆਖਿਆ ਜਾ ਰਿਹਾ ਸੀ ਕਿ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ । ਉੱਥੇ ਹੀ ਇਸ ਘਟਨਾ ਦੀ ਸੂਚਨਾ ਤੋਂ ਬਾਅਦ ਪੁਲਿਸ ਦੀ ਟੀਮ ਵੀ ਮੌਕੇ ਤੇ ਪਹੁੰਚ ਗਈ l

ਡੀ.ਐੱਸ.ਪੀ ਨੇ ਦੱਸਿਆ ਕਿ ਮ੍ਰਿਤਕ ਦਾ ਕਤਲ ਕਰਨ ਉਪਰੰਤ ਉਸ ਦੀ ਲਾਸ਼ ਨੂੰ ਅਤੇ ਬਰਾਂਡੇ ਵਿਚ ਖੂਨ ਨੂੰ ਸਾਫ ਕੀਤਾ ਗਿਆ ਸੀ ਤਾਂ ਜੋ ਉਸ ਦੇ ਕਤਲ ਸਬੰਧੀ ਕਿਸੇ ਨੂੰ ਸ਼ੱਕ ਨਾ ਹੋਵੇ। ਡੀਐੱਸਪੀ ਨੇ ਕਿਹਾ ਕਿ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਤੇ ਇਸ ਕਤਲ ਸਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤਾਂ, ਜੋ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਕੀਤੀ ਜਾ ਸਕੇ l




error: Content is protected !!