ਆਈ ਤਾਜ਼ਾ ਵੱਡੀ ਖਬਰ
ਸਾਹਮਣੇ ਆਉਣ ਵਾਲੀਆਂ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਬਹੁਤ ਸਾਰੇ ਪਰਿਵਾਰਕ ਵਿਵਾਦਾਂ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਦੇ ਦੌਰਾਨ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਜਿਸ ਬਾਰੇ ਕਿਸੇ ਵੱਲੋਂ ਸੋਚਿਆ ਹੀ ਨਹੀਂ ਗਿਆ ਹੁੰਦਾ। ਕਿਉਂਕਿ ਬਹੁਤ ਸਾਰੇ ਵਿਆਹੁਤਾ ਰਿਸ਼ਤਿਆਂ ਦੇ ਵਿੱਚ ਕਈ ਵਾਰ ਪਤੀ ਪਤਨੀ ਵੱਲੋਂ ਆਪਣੇ ਰਿਸ਼ਤਿਆਂ ਨੂੰ ਨਜਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆਂ ਤਾਰ-ਤਾਰ ਕਰ ਦਿੱਤਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਦਾ ਅਸਰ ਸਮਾਜ ਉੱਪਰ ਵੀ ਪੈ ਰਿਹਾ ਹੈ। ਹੁਣ ਪੰਜਾਬ ਵਿੱਚ ਜਿੱਥੇ ਪਤਨੀ ਵੱਲੋ ਆਸ਼ਕ ਨਾਲ ਮਿਲ ਕੇ ਪਤੀ ਦਾ ਗਲਾ ਘੋਟ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਗਰਾਉ ਦੇ ਅਧੀਨ ਆਉਣ ਵਾਲੇ ਪਿੰਡ ਹਠੂਰ ਤੋਂ ਸਾਹਮਣੇ ਆਇਆ ਹੈ।
ਜਿੱਥੇ ਇਕ ਪਤਨੀ ਵੱਲੋਂ ਆਪਣੇ ਆਸ਼ਿਕ ਦੇ ਨਾਲ ਮਿਲ ਕੇ ਆਪਣੇ ਪਤੀ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪਤੀ ਦੀ ਮੌਤ ਦਾ ਉਸ ਸਮੇਂ ਪਤਾ ਲੱਗਾ ਜਦੋਂ ਸਵੇਰ ਨੂੰ ਮ੍ਰਿਤਕ ਦੀ ਮਾਂ ਵੱਲੋਂ ਆਪਣੇ ਬੇਟੇ ਨੂੰ ਬੈਡ ਤੇ ਮ੍ਰਿਤਕ ਹਾਲਤ ਵਿੱਚ ਦੇਖਿਆ ਗਿਆ। ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਇੰਦਰਜੀਤ ਸਿੰਘ ਨਿਵਾਸੀ ਪਿੰਡ ਝੋਰਡਾ ਦੀ ਮਾਂ ਬਲਵੀਰ ਕੌਰ ਵੱਲੋਂ ਦੱਸਿਆ ਗਿਆ ਹੈ ਕਿ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿਚ ਉਸ ਦਾ ਬੇਟਾ ਪਾਠੀ ਦੇ ਤੌਰ ਤੇ ਸੇਵਾ ਨਿਭਾ ਰਿਹਾ ਸੀ।
ਜਿੱਥੇ ਉਸ ਦਾ ਬੇਟਾ 6 ਸਤੰਬਰ ਦੀ ਰਾਤ ਨੂੰ 9 ਵਜੇ ਪਾਠ ਕਰਕੇ ਆਪਣੇ ਘਰ ਵਾਪਸ ਆਇਆ ਅਤੇ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੀ ਪਤਨੀ ਅਤੇ ਬੱਚਿਆਂ ਦੇ ਨਾਲ ਗੱਲਾਂ ਕਰ ਰਿਹਾ ਸੀ ਅਤੇ ਕਮਰੇ ਵਿੱਚ ਜਾ ਕੇ ਸੌਂ ਗਿਆ। ਉਸ ਤੋਂ ਬਾਅਦ ਅਗਲੀ ਸਵੇਰ ਮ੍ਰਿਤਕ ਦੀ ਮਾਂ ਜਦੋਂ 7 ਸਤੰਬਰ ਨੂੰ ਸਵੇਰ ਦੇ ਸਮੇਂ ਗੁਰਦੁਆਰਾ ਸਾਹਿਬ ਤੋਂ ਵਾਪਸ ਆਈ ਤਾਂ ਉਸ ਨੇ ਵੇਖਿਆ ਕਿ ਉਸ ਦਾ ਬੇਟਾ ਮ੍ਰਿਤਕ ਹਾਲਤ ਵਿੱਚ ਪਿਆ ਸੀ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਕੋਲ ਬੈਠੀ ਰੋ ਰਹੀ ਸੀ।
ਜਿੱਥੇ ਅੰਤਿਮ ਸੰਸਕਾਰ ਕੀਤਾ ਗਿਆ ਅਤੇ ਸੀਸੀਟੀਵੀ ਕੈਮਰੇ ਦੇਖੇ ਗਏ ਜੋ ਕਿ 6 ਸਤੰਬਰ ਦੀ ਰਾਤ 11 ਵਜੇ ਤੋਂ ਲੈ ਕੇ 7 ਸਤੰਬਰ ਦੇ ਸਵੇਰੇ ਢਾਈ ਵਜੇ ਤੱਕ ਬੰਦ ਪਾਏ ਗਏ। ਬਾਅਦ ਵਿਚ ਇਸ ਘਟਨਾ ਦਾ ਖੁਲਾਸਾ ਹੋਇਆ ਕਿ ਕਿਰਨਜੀਤ ਕੌਰ ਵੱਲੋਂ ਆਪਣੇ ਪ੍ਰੇਮੀ ਹਰਦੀਪ ਸਿੰਘ ਨਾਲ ਮਿਲ ਕੇ ਆਪਣੇ ਪਤੀ ਦਾ ਗਲਾ ਘੁੱਟ ਕੇ ਮਾਰਿਆ ਗਿਆ ਹੈ। ਪਤਨੀ ਨੂੰ ਜਿੱਥੇ ਗ੍ਰਿਫਤਾਰ ਕੀਤਾ ਗਿਆ ਹੈ, ਉਥੇ ਹੀ ਪ੍ਰੇਮੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।
ਤਾਜਾ ਜਾਣਕਾਰੀ